Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

April 12, 2026 03:15 PM
Rozana Sehaj times

ਚੰਡੀਗੜ੍ਹ/ਬਟਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ 6.5 ਕਿਲੋ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, ਛੇ ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਸ਼ਾਨ ਸਿੰਘ ਵਾਸੀ ਮੂਲੀਆਂਵਾਲ, ਬਟਾਲਾ, ਰਵੀਪਾਲ ਸਿੰਘ ਵਾਸੀ ਰਾਏਪੁਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ ਵੀ ਜ਼ਬਤ ਕਰ ਲਈ ਹੈ। ਇਹ ਸਫਲਤਾ 30 ਮਾਰਚ, 2026 ਨੂੰ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਵਾਪਰੀ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਵੰਸ਼ ਅਤੇ ਸੁਖਚੈਨ ਉਰਫ਼ ਜਸ਼ਨ ਤੋਂ ਨਿਰੰਤਰ ਪੁੱਛਗਿੱਛ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਉਪਰੰਤ ਹਾਸਲ ਹੋਈ ਹੈ। ਦੱਸਣਯੋਗ ਹੈ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਪਿਸਤੌਲ ਬਰਾਮਦ ਕੀਤੇ ਗਏ ਸਨ। ਐਸਐਸਪੀ ਨੇ ਕਿਹਾ, "ਦੋਸ਼ੀ ਰਵੀਪਾਲ ਨੇ ਖੁਲਾਸਾ ਕੀਤਾ ਕਿ ਉਸਨੇ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਨਿਸ਼ਾਨ ਸਿੰਘ ਨੂੰ ਇੱਕ ਖੇਪ ਡਿਲੀਵਰ ਕੀਤੀ ਸੀ।" ਉਨ੍ਹਾਂ ਦੱਸਿਆ ਕਿ ਇਸ ਸੂਹ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਕਮਲਾ ਦੇਵੀ ਐਵੇਨਿਊ ਨੇੜੇ ਨਿਸ਼ਾਨ ਸਿੰਘ ਦੀ ਫਾਰਚੂਨਰ ਕਾਰ ਨੂੰ ਰੋਕਿਆ ਅਤੇ ਉਸਨੂੰ ਗ੍ਰਿਫਤਾਰ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ 6.5 ਕਿਲੋ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, 6 ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਸਬੰਧੀ, ਐਫਆਈਆਰ ਨੰਬਰ 103 ਮਿਤੀ 31/3/2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109 ਅਤੇ 3 (5) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼