Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

April 12, 2026 03:21 PM
Rozana Sehaj times

ਚੰਡੀਗੜ੍ਹ  : ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (ਪੀ.ਪੀ.ਸੀ.ਬੀ.) ਨੇ ਉਹਨਾਂ ਆਮ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦਾ ਨਿਵਾਰਣ ਕੀਤਾ ਹੈ ਜੋ ਕੁਝ ਹਾਊਸਿੰਗ, ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ ਵਿੱਚ ਪ੍ਰਾਜੈਕਟ ਪ੍ਰਮੋਟਰਾਂ ਵੱਲੋਂ ਕੀਤੀਆਂ ਗਈਆਂ ਵਾਤਾਵਰਣ ਸਬੰਧੀ ਉਲੰਘਣਾਵਾਂ ਕਾਰਨ ਸੇਲ ਡੀਡ ਅਤੇ ਬਿਜਲੀ ਕਨੈਕਸ਼ਨਾਂ 'ਤੇ ਲੱਗੀਆਂ ਪਾਬੰਦੀਆਂ ਨਾਲ ਪ੍ਰਭਾਵਿਤ ਹੋ ਰਹੇ ਸਨ। ਇੱਕ ਅਹਿਮ ਨੀਤੀਗਤ ਦਖਲ ਰਾਹੀਂ ਬੋਰਡ ਨੇ ਸਵੀਕਾਰ ਕੀਤਾ ਕਿ ਪ੍ਰਦੂਸ਼ਣ ਕੰਟਰੋਲ ਨਿਯਮਾਂ ਦੀ ਉਲੰਘਣਾ ਸਬੰਧੀ ਹਾਊਸਿੰਗ, ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ 'ਤੇ ਲਗਾਈਆਂ ਗਈਆਂ ਪਹਿਲਾਂ ਦੀਆਂ ਪਾਬੰਦੀਆਂ ਨਾਲ ਉਹਨਾਂ ਆਮ ਨਾਗਰਿਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਜਿਨ੍ਹਾਂ ਨੂੰ ਅਜਿਹੀਆਂ ਉਲੰਘਣਾਵਾਂ ਬਾਰੇ ਜਾਣਕਾਰੀ ਨਹੀਂ ਸੀ ਅਤੇ ਜਿਹਨਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਇਹਨਾਂ ਪ੍ਰਾਜੈਕਟਾਂ 'ਤੇ ਲਗਾ ਦਿੱਤੀ ਸੀ। ਜਨਤਾ ਵੱਲੋਂ ਮਿਲੀਆਂ ਕਈ ਅਰਜ਼ੀਆਂ ਅਤੇ ਮਾਰਚ 2026 ਵਿੱਚ ਗਠਿਤ ਸੀਨੀਅਰ ਅਧਿਕਾਰੀਆਂ ਦੀ ਇੱਕ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਕਾਰਵਾਈ ਕਰਦਿਆਂ ਬੋਰਡ ਨੇ ਹੁਣ ਇੱਕ ਸੰਤੁਲਿਤ ਅਤੇ ਲੋਕ ਪੱਖੀ ਪਹੁੰਚ ਅਪਣਾਈ ਹੈ। 9 ਅਪ੍ਰੈਲ ਦੇ ਆਦੇਸ਼ ਅਨੁਸਾਰ, “ਉਲੰਘਣਾ ਕਰਨ ਵਾਲੇ ਹਾਊਸਿੰਗ ਪ੍ਰੋਜੈਕਟਾਂ, ਰਿਹਾਇਸ਼ੀ ਕਾਲੋਨੀਆਂ ਅਤੇ ਵਪਾਰਕ ਪ੍ਰੋਜੈਕਟਾਂ ਦੀਆਂ ਸੇਲ ਡੀਡਾਂ 'ਤੇ ਪਾਬੰਦੀ ਉਨ੍ਹਾਂ ਆਮ ਲੋਕਾਂ ਲਈ ਮੁਸ਼ਕਲ ਪੈਦਾ ਕਰੇਗੀ ਜਿਹਨਾਂ ਨੂੰ ਕਿਫਾਇਤੀ ਘਰਾਂ ਦੀ ਜ਼ਰੂਰਤ ਹੈ।” ਸੋਧੇ ਹੋਏ ਨਿਰਦੇਸ਼ਾਂ ਤਹਿਤ ਬੋਰਡ ਨੇ ਵਿਅਕਤੀਗਤ ਖਰੀਦਦਾਰਾਂ ਲਈ ਸੇਲ ਡੀਡ ਰਜਿਸਟਰ ਕਰਨ ਅਤੇ ਬਿਜਲੀ ਕੁਨੈਕਸ਼ਨ ਜਾਰੀ ਕਰਨ ਦੀ ਆਗਿਆ ਦੇ ਦਿੱਤੀ ਹੈ ਤਾਂ ਜੋ ਨਾਗਰਿਕਾਂ ਨੂੰ ਬੁਨਿਆਦੀ ਅਧਿਕਾਰਾਂ ਅਤੇ ਜ਼ਰੂਰੀ ਸੇਵਾਵਾਂ ਤੋਂ ਵਾਂਝਾ ਨਾ ਕੀਤਾ ਜਾਵੇ। ਭੋਲੇ-ਭਾਲੇ ਘਰ ਖਰੀਦਦਾਰਾਂ ਨੂੰ ਉਨ੍ਹਾਂ ਉਲੰਘਣਾਵਾਂ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ ਜੋ ਉਨ੍ਹਾਂ ਨੇ ਨਹੀਂ ਕੀਤੀਆਂ। ਇਸ ਫੈਸਲੇ ਰਾਹੀਂ, ਅਸੀਂ ਇੱਕ ਨਿਰਪੱਖ ਸੰਤੁਲਨ ਬਣਾ ਰਹੇ ਹਾਂ ਅਤੇ ਆਮ ਨਾਗਰਿਕ ਦੇ ਹਿੱਤਾਂ ਦੀ ਰੱਖਿਆ ਲਈ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਦੇ ਤਹਿਤ ਸਖ਼ਤੀ ਕਰਵਾਈ ਕੀਤੀ ਜਾਵੇਗੀ।" ਇਹ ਫੈਸਲਾ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਵੱਲ ਇੱਕ ਅਹਿਮ ਕਦਮ ਹੈ। ਇਸ ਦੇ ਨਾਲ ਹੀ ਇਹ ਫੈਸਲਾ ਵਾਤਾਵਰਣ ਪ੍ਰਤੀ ਜਵਾਬਦੇਹੀ ਨੂੰ ਮਜ਼ਬੂਤ ਕਰਦਾ ਹੈ ਅਤੇ ਇਹ ਯਕੀਨੀ ਬਣਾਉਂਦਾ ਹੈ ਕਿ ਲੋਕਾਂ ਦੇ ਸਨਮਾਨ ਅਤੇ ਬੁਨਿਆਦੀ ਜ਼ਰੂਰਤਾਂ ਨਾਲ ਸਮਝੌਤਾ ਕੀਤੇ ਬਿਨਾਂ ਸਖਤੀ ਨਾਲ ਰੈਗੂਲੇਟਰੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ