ਸੰਗਰੂਰ : ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਜੋਨ ਜਥੇਬੰਦਕ ਮੁਖੀ ਮਾਸਟਰ ਪਰਮਵੇਦ ਦੀ ਅਗਵਾਈ ਵਿੱਚ ਸੰਗਰੂਰ ਵਿਖੇ ਹੋਈ । ਮੀਟਿੰਗ ਦੀ ਕਾਰਵਾਈ ਪ੍ਰੈੱਸ ਨਾਲ ਸਾਂਝੀ ਕਰਦਿਆਂ ਮੀਡੀਆ ਮੁਖੀ ਸੀਤਾ ਰਾਮ ਬਾਲਦ ਕਲਾਂ ਤੇ ਤਰਕਸ਼ੀਲ ਆਗੂ ਗੁਰਦੀਪ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਤਰਕਸ਼ੀਲ ਮੈਗਜ਼ੀਨ ਦੇ ਨਵੇਂ ਪਾਠਕ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਤੇ 7ਵੀਂ ਵਿਦਿਆਰਥੀ ਚੇਤਨਾ ਪਰਖ਼ ਵਿੱਚ ਅਹਿਮ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਕੀਤੇ ਸਨਮਾਨ ਸਮਾਗਮ ਦਾ ਰੀਵਿਊ ਵੀ ਕੀਤਾ ਗਿਆ ਤੇ ਸਮਾਗ਼ਮ ਵਿੱਚ ਸ਼ਮੂਲੀਅਤ ਨਾ ਕਰਨ ਵਾਲੇ ਤਰਕਸ਼ੀਲ ਮੈਂਬਰਾਂ ਤੋਂ ਨਾ ਆਉਣ ਦਾ ਕਾਰਨ ਪੁੱਛਿਆ ਗਿਆ ਤੇ ਅਜਿਹੇ ਵਿਸ਼ੇਸ਼ ਸਮਾਗਮਾਂ ਵਿੱਚ ਹਾਜ਼ਰੀ ਯਕੀਨੀ ਬਣਾਉਣ ਲਈ ਪ੍ਰੇਰਿਆ ਗਿਆ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਤਰਕਸ਼ੀਲ ਸੁਸਾਇਟੀ ਪੰਜਾਬ ਦੀ 26 ਅਪ੍ਰੈਲ ਦੀ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋ ਰਹੀ ਸੂਬਾ ਸਾਲਾਨਾ ਇਕੱਤਰਤਾ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਆਗੂਆਂ ਦੀ ਜ਼ਿੰਮੇਵਾਰੀ ਲਾਈ ਗਈ।ਮੀਟਿੰਗ ਵਿੱਚ ਲੋਕਾਂ ਨੂੰ ਅੰਧਵਿਸ਼ਵਾਸ, ਵਹਿਮ ਭਰਮ ਤੇ ਵੇਲਾ ਵਿਹਾਅ ਚੁੱਕੀਆਂ ਰਸਮਾਂ ਵਿੱਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਆਉਣ ਦਾ ਭਾਵਪੂਰਤ ਸੁਨੇਹਾ ਦਿੱਤਾ। ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਪਰਮਿੰਦਰ ਸਿੰਘ,ਗੁਰਦੀਪ ਸਿੰਘ,ਹੇਮਰਾਜ, ਗੁਰਜੰਟ ਸਿੰਘ, ਸੁਖਦੇਵ ਸਿੰਘ ਕਿਸ਼ਨਗੜ੍ਹ ਨੇ ਸ਼ਮੂਲੀਅਤ ਕੀਤੀ।
ਮਾਸਟਰ ਪਰਮ ਵੇਦ
ਜੋਨ ਜਥੇਬੰਦਕ ਮੁਖੀ
ਤਰਕਸ਼ੀਲ ਸੁਸਾਇਟੀ ਪੰਜਾਬ
9417422349