Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

April 12, 2026 06:36 PM
Rozana Sehaj times
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਜ਼ਮੀਨੀ ਪੱਧਰ 'ਤੇ ਨਤੀਜੇ ਦੇ ਰਹੀ ਹੈ ਅਤੇ ਆਮ ਪਰਿਵਾਰਾਂ ਦੀਆਂ ਧੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਦਬਦਬਾ ਬਣਾਇਆ ਹੈ। ਚੰਡੀਗੜ੍ਹ ਵਿਖੇ ਆਪਣੇ ਗ੍ਰਹਿ ਸਥਾਨ 'ਤੇ ਮੋਹਰੀ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅੱਵਲ ਰਹੇ 20 ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦਾਖਲਾ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖਲਾ ਦਿੱਤਾ ਜਾਵੇਗਾ, ਜਿਸ ਨਾਲ ਮਿਆਰੀ ਸਿੱਖਿਆ ਤੱਕ ਪਹੁੰਚ ਵਧਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਹੁੰਦੀ ਹੈ। ਵਿਦਿਆਰਥੀਆਂ ਨਾਲ ਗੱਲਬਾਤ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, "ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪੂਰੇ ਸੂਬੇ ਵਿੱਚੋਂ ਅੱਵਲ ਰਹੇ ਹੋਣਹਾਰ ਵਿਦਿਆਰਥੀਆਂ ਨੂੰ ਅੱਜ ਚੰਡੀਗੜ੍ਹ ਵਿੱਚ ਸਨਮਾਨਿਤ ਕੀਤਾ ਗਿਆ। ਇਸ ਖਾਸ ਮੌਕੇ 'ਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਤਹਿ-ਦਿਲੋਂ ਵਧਾਈਆਂ ਦਿੱਤੀਆਂ ਗਈਆਂ।" ਮੁੱਖ ਮੰਤਰੀ ਨੇ ਕਿਹਾ, "ਇਸ ਸਾਲ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਇੱਟਾਂ ਦੇ ਭੱਠੇ 'ਤੇ ਕੰਮ ਕਰਨ ਵਾਲੇ ਮੁਨੀਮ ਦੀ ਹੋਣਹਾਰ ਧੀ ਨੇ ਪ੍ਰਾਪਤ ਕੀਤਾ ਹੈ, ਜਦੋਂ ਕਿ ਦੂਜਾ ਅਤੇ ਤੀਜਾ ਸਥਾਨ ਕ੍ਰਮਵਾਰ ਟਾਈਲਾਂ ਦੀ ਦੁਕਾਨ ਦੇ ਮਾਲਕ ਅਤੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦੀਆਂ ਧੀਆਂ ਨੇ ਪ੍ਰਾਪਤ ਕੀਤਾ ਹੈ। ਅੱਵਲ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਹਿਲੀ ਵਾਰ ਕੁੜੀਆਂ ਨੇ ਚੋਟੀ ਦੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿੱਚ ਦਬਦਬਾ ਬਣਾਇਆ ਹੈ, ਇਹ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ ਦਾ ਸ਼ਕਤੀਸ਼ਾਲੀ ਪ੍ਰਮਾਣ ਕਿਹਾ। ਉਨ੍ਹਾਂ ਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਜ਼ੋਰ ਦਿੰਦੇ ਹੋਏ ਕਿਹਾ, "ਇਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰਵੇਸ਼ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਨੌਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਪਹਿਲੀ ਵਾਰ ਕੁੜੀਆਂ ਨੇ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ ਹਨ, ਜਿਸ ਵਿੱਚ ਸਿਰਫ਼ ਇੱਕ ਲੜਕਾ 20ਵੇਂ ਰੈਂਕ 'ਤੇ ਹੈ। ਪਹਿਲੀਆਂ ਸਾਰੀਆਂ 19 ਪੁਜੀਸ਼ਨਾਂ ਪ੍ਰਾਪਤ ਕਰ ਕੇ ਕੁੜੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ।” ਵਿਦਿਆਰਥੀਆਂ ਦੀ ਯੋਗਤਾ ਅਤੇ ਸਮਰੱਥਾ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਕੁੱਲ 2.62 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਇਹ ਚੋਟੀ ਦੇ 20 ਵਿਦਿਆਰਥੀ ਪਹਿਲਾਂ ਹੀ ਆਪਣੀ ਯੋਗਤਾ ਸਾਬਤ ਕਰ ਚੁੱਕੇ ਹਨ। ਮੋਹਰੀ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਆਪਣੀ ਯੋਗਤਾ ਸਾਬਤ ਕੀਤੀ ਹੈ ਅਤੇ ਇਸ ਲਈ ਉਨ੍ਹਾਂ ਨੂੰ ਬਿਨਾਂ ਕਿਸੇ ਦਾਖਲਾ ਪ੍ਰੀਖਿਆ ਦੇ ਮੈਰਿਟ ਦੇ ਆਧਾਰ 'ਤੇ ਸਕੂਲ ਆਫ਼ ਐਮੀਨੈਂਸ ਵਿੱਚ ਵਿਸ਼ੇਸ਼ ਕੋਟੇ ਤਹਿਤ ਦਾਖਲਾ ਦਿੱਤਾ ਜਾਵੇਗਾ।" ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ 'ਤੇ ਮੋਹਰੀ ਰਹੇ ਤਿੰਨ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਵੀ ਕੀਤਾ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
 

Have something to say? Post your comment

More in Chandigarh

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ