Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਆਂਗਣਵਾੜੀ ਕੇਂਦਰਾਂ ਵਿੱਚ ਮਨਾਇਆ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ

April 12, 2026 06:40 PM
Rozana Sehaj times
ਸੰਗਰੂਰ : ਜ਼ਿਲਾ ਪ੍ਰੋਗਰਾਮ ਅਫਸਰ, ਸੰਗਰੂਰ, ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਮਹੀਨਾਵਾਰ ਅਰਲੀ ਚਾਇਲਡਹੁਡ ਕੇਅਰ ਐਡ ਐਜੂਕੇਸ਼ਨ (ਈ.ਸੀ.ਸੀ.ਈ.) ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮਹੀਨੇ ਈ.ਸੀ.ਸੀ.ਈ. ਦਿਵਸ ਦਾ ਵਿਸ਼ਾ “ਸੰਖਿਆਤਮਕ ਵਿਕਾਸ” ਰੱਖਿਆ ਗਿਆ, ਜਿਸ ਤਹਿਤ 0 ਤੋਂ 6 ਸਾਲ ਤਕ ਦੇ ਬੱਚਿਆਂ ਲਈ ਵੱਖ-ਵੱਖ ਰੌਚਿਕ ਅਤੇ ਸਿੱਖਣਯੋਗ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਬੱਚਿਆਂ ਨੂੰ ਅੰਕਾਂ ਦੀ ਪਛਾਣ, ਗਿਣਤੀ, ਛੋਟਾ-ਵੱਡਾ, ਘੱਟ-ਵੱਧ, ਆਕਾਰਾਂ ਦੀ ਪਛਾਣ ਅਤੇ ਰੋਜ਼ਾਨਾ ਵਰਤੀਆਂ ਜਾਣ ਵਾਲੀਆਂ ਵਸਤੂਆਂ ਦੀ ਗਿਣਤੀ ਸਬੰਧੀ ਗਤੀਵਿਧੀਆਂ ਰਾਹੀਂ ਸਿਖਲਾਈ ਦਿੱਤੀ ਗਈ। ਬੱਚਿਆਂ ਨੂੰ ਖੇਡ-ਖੇਡ ਵਿੱਚ ਸਿੱਖਣ ਲਈ ਚਾਰਟ, ਨੰਬਰ ਕਾਰਡ, ਗਿਣਤੀ ਵਾਲੇ ਖਿਡੌਣੇ ਅਤੇ ਸਥਾਨਕ ਉਪਲਬਧ ਸਮੱਗਰੀ ਦੀ ਵਰਤੋਂ ਕੀਤੀ ਗਈ, ਜਿਸ ਨਾਲ ਬੱਚਿਆਂ ਨੇ ਬਹੁਤ ਰੁਚੀ ਨਾਲ ਭਾਗ ਲਿਆ। ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਈ.ਸੀ.ਸੀ.ਈ. ਦਿਵਸ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਸ਼ੁਰੂਆਤੀ ਸਿੱਖਣ ਦੀਆਂ ਸਮਰੱਥਾਵਾਂ ਨੂੰ ਮਜ਼ਬੂਤ ਕਰਨਾ ਹੈ।  ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਬੱਚਿਆਂ ਵਿੱਚ ਅੰਕਾਂ ਪ੍ਰਤੀ ਦਿਲਚਸਪੀ ਵਧਦੀ ਹੈ ਅਤੇ ਉਨ੍ਹਾਂ ਦੀ ਤਰਕਸ਼ੀਲ ਸਮਰੱਥਾ ਮਜ਼ਬੂਤ ਹੁੰਦੀ ਹੈ। ਉਨ੍ਹਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਘਰ ਵਿੱਚ ਬੱਚਿਆਂ ਨਾਲ ਰੋਜ਼ਾਨਾ ਦੀਆਂ ਵਸਤੂਆਂ ਜਿਵੇਂ ਦਾਣੇ, ਫਲ, ਖਿਡੌਣੇ, ਕੱਪ, ਚਮਚ ਅਤੇ ਹੋਰ ਘਰੇਲੂ ਸਮਾਨ ਰਾਹੀਂ ਗਿਣਤੀ ਅਤੇ ਅੰਕਾਂ ਦੀ ਪਛਾਣ ਦੀਆਂ ਗਤੀਵਿਧੀਆਂ ਕਰਵਾਉਣ, ਤਾਂ ਜੋ ਬੱਚਿਆਂ ਦਾ ਸੰਖਿਆਤਮਕ ਅਤੇ ਬੌਧਿਕ ਵਿਕਾਸ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਹੋ ਸਕੇ। ਇਸ ਮੌਕੇ ਕੇਂਦਰਾਂ ਵਿੱਚ ਬੱਚਿਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ ਅਤੇ ਖੇਡ-ਅਧਾਰਿਤ ਸਿੱਖਣ ਨੂੰ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਗਤੀਵਿਧੀਆਂ ਵਿੱਚ ਬੱਚਿਆਂ ਦੇ ਨਾਲ ਮਾਪਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
 

Have something to say? Post your comment

 

More in Malwa

ਬੇਕਾਬੂ ਕੰਬਾਈਨ ਦੀ ਲਪੇਟ ਵਿੱਚ ਆਉਣ ਨਾਲ ਦੋ ਦੀ ਮੌਤ

ਕਹਾਣੀਕਾਰ ਦਲਜੀਤ ਸ਼ਾਹੀ ਦੇ ਕਹਾਣੀ ਸੰਗ੍ਰਹਿ 'ਝਰੀਟਾਂ' ਉੱਤੇ ਗੋਸ਼ਟੀ ਆਯੋਜਿਤ

ਪਿੰਡ ਜਰਖੜ ਦੇ ਸਾਬਕਾ ਸਰਪੰਚ ਬਲਜਿੰਦਰ ਸਿੰਘ ਨੇ ਪਿੰਡ ਵਿਖੇ ਬਣੇ ਗੈਸ ਪਲਾਟ ਨੂੰ ਬੰਦ ਕਰਨ ਦੀ ਪ੍ਰਸ਼ਾਸਨ ਤੋਂ ਕੀਤੀ ਮੰਗ

ਸਫ਼ਾਈ ਕਰਮਚਾਰੀ ਸਫ਼ਾਈ ਕਮਿਸ਼ਨ ਦੇ ਉਪ ਚੇਅਰਮੈਨ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਸਕੂਲ ਵਾਹਨਾਂ ਦੀ ਜਾਂਚ; 10 ਚਲਾਨ ਕੱਟੇ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 45.72 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

ਮੋਗਾ ਵਿਖੇ "ਯੁੱਧ ਨਸ਼ਿਆਂ ਵਿਰੁੱਧ" ਫੇਜ਼ 2 ਅਧੀਨ "ਕਮਿਊਨਿਟੀ ਵਾਕਥੋਨ" ਭਲਕੇ

ਤੇਰਵੇਂ ਦਸਤਾਰ ਚੇਤਨਾ ਮਾਰਚ ਵਿੱਚ ਸੰਨੀ ਗਿੱਲ ਨੇ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੁੜਨ ਦੀ ਕੀਤੀ ਅਪੀਲ

ਪ੍ਰਦੀਪ ਮੈਨਨ ਬ੍ਰਾਹਮਣ ਫੈਡਰੇਸ਼ਨ ਦੇ ਬੁਲਾਰੇ ਨਿਯੁਕਤ

ਸ੍ਰੀ ਸੁਖਮਨੀ ਸਾਹਿਬ ਦੇ ਭੋਗ ਅਤੇ ਕੀਰਤਨ ਸਮਾਗਮ ਕਰਵਾਏ