ਸੁਨਾਮ : ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਪ੍ਰਧਾਨ ਅਤੇ ਰਾਜਸਥਾਨ ਦੇ ਸਾਬਕਾ ਮੰਤਰੀ ਐਸ ਡੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਦੀਪ ਮੈਨਨ ਨੂੰ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦਾ ਰਾਸ਼ਟਰੀ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਬ੍ਰਾਹਮਣ ਫੈਡਰੇਸ਼ਨ ਦਾ ਬੁਲਾਰਾ ਨਿਯੁਕਤ ਕੀਤੇ ਜਾਣ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਬ੍ਰਾਹਮਣ ਸਭਾ ਸੁਨਾਮ ਦੇ ਹਰਭਗਵਾਨ ਸ਼ਰਮਾ ਅਤੇ ਨੰਦ ਲਾਲ ਸ਼ਰਮਾ ਨੇ ਪ੍ਰਦੀਪ ਮੈਨਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਕਤ ਨਿਯੁਕਤੀ ਨਾਲ ਜ਼ਿਲ੍ਹਾ ਸੰਗਰੂਰ ਦੇ ਬ੍ਰਾਹਮਣ ਭਾਈਚਾਰੇ ਦੇ ਮਾਣ ਵਿੱਚ ਵਾਧਾ ਹੋਇਆ ਹੈ। ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਕੌਮੀ ਬੁਲਾਰੇ ਪ੍ਰਦੀਪ ਮੈਨਨ ਨੇ ਆਖਿਆ ਕਿ ਭਗਵਾਨ ਪਰਸ਼ੂਰਾਮ ਜੀ ਦੀਆਂ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਬ੍ਰਾਹਮਣ ਸਮਾਜ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਨੌਜਵਾਨ ਪੀੜ੍ਹੀ ਨੂੰ ਧਾਰਮਿਕ ਅਕੀਦੇ ਤੋਂ ਜਾਣੂੰ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਨੂੰ ਯਕੀਨੀ ਬਣਾਉਣ।