Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਸਕੂਲ ਵਾਹਨਾਂ ਦੀ ਜਾਂਚ; 10 ਚਲਾਨ ਕੱਟੇ

April 12, 2026 07:03 PM
Rozana Sehaj times
ਸੰਗਰੂਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਨਾਲ ਸਬੰਧਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿਤ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸੰਗਰੂਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਵਿੱਚ ਮੂਨਕ ਵਿਖੇ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ ਦਾ ਮੁੱਖ ਉਦੇਸ਼ ਸਕੂਲੀ ਬੱਚਿਆਂ ਲਈ ਸੁਰੱਖਿਅਤ ਅਤੇ ਨਿਯਮਾਂ ਅਨੁਸਾਰ ਆਵਾਜਾਈ ਸੁਨਿਸ਼ਚਿਤ ਕਰਨਾ ਸੀ। ਚੈਕਿੰਗ ਦੌਰਾਨ ਵੱਖ-ਵੱਖ ਸਕੂਲ ਵਾਹਨਾਂ ਵਿੱਚ ਲਾਜ਼ਮੀ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਗਈ। ਜਾਂਚ ਸਮੇਂ ਕੁਝ ਵਾਹਨਾਂ ਵਿੱਚ ਨਿਰਧਾਰਤ ਮਾਪਦੰਡਾਂ ਦੀ ਉਲੰਘਣਾ ਪਾਈ ਗਈ, ਜਿਸ ਦੇ ਆਧਾਰ ’ਤੇ 01 ਚਲਾਨ ਯੂਨੀਫਾਰਮ ਸਬੰਧੀ, 03 ਫਾਇਰ ਸਿਲੈਂਡਰ, 02 ਫਰਸਟ ਏਡ ਬਾਕਸ, 02 ਲੇਡੀ ਕੰਡਕਟਰ ਅਤੇ 02 ਚਲਾਨ ਡਰਾਈਵਰ ਵਰਦੀ ਸਬੰਧੀ ਕੀਤੇ ਗਏ। ਚੈਕਿੰਗ ਟੀਮ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਅਧਿਕਾਰੀਆਂ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਚੈਕਿੰਗ ਮੁਹਿੰਮਾਂ ਨਿਰੰਤਰ ਜਾਰੀ ਰਹਿਣਗੀਆਂ। ਚੈਕਿੰਗ ਟੀਮ ਵਿੱਚ ਗੁਰਪ੍ਰੀਤ ਸਿੰਘ (ਸਿੱਖਿਆ ਵਿਭਾਗ), ਏਐਸਆਈ ਬਲਵਿੰਦਰ ਸਿੰਘ, ਏਐਸਆਈ ਰਾਮ ਪ੍ਰਤਾਪ (ਪੁਲਿਸ ਵਿਭਾਗ) ਅਤੇ ਰੁਪਿੰਦਰ ਸਿੰਘ (ਆਊਟਰੀਚ ਵਰਕਰ, ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਸੰਗਰੂਰ) ਸ਼ਾਮਲ ਸਨ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ