Saturday, November 14, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

April 12, 2026 07:06 PM
Rozana Sehaj times

ਚੰਡੀਗੜ੍ਹ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨਾਲ ਅੱਜ ਲੁਧਿਆਣਾ ਵਿੱਚ ਵਾਪਰੇ ਦੁਖਦਾਈ ਵਰਿੰਦਾਵਨ ਕਿਸ਼ਤੀ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਸੰਜੀਵ ਅਰੋੜਾ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰਾਕੇਸ਼ ਗੁਲਾਟੀ ਅਤੇ ਉਨ੍ਹਾਂ ਦੀ ਪਤਨੀ ਅੰਜੂ ਗੁਲਾਟੀ ਦੇ ਘਰ ਅਤੇ ਮੀਨੂੰ ਬਾਂਸਲ ਤੇ ਉਨ੍ਹਾਂ ਦੀ ਧੀ ਡਿੰਕੀ ਬਾਂਸਲ ਦੇ ਘਰ ਦੌਰਾ ਕੀਤਾ। ਇਸ ਔਖੇ ਸਮੇਂ ਦੌਰਾਨ ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟਾਈ।ਸ੍ਰੀ ਅਰੋੜਾ ਨੇ ਪਰਿਵਾਰ ਦੇ ਮੈਂਬਰਾਂ ਨਾਲ ਬੈਠ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਸ਼ਬਦ ਸੱਚਮੁੱਚ ਆਪਣੇ ਸਬੰਧੀਆਂ ਨੂੰ ਗੁਆਉਣ ਦੇ ਦਰਦ ਨੂੰ ਘੱਟ ਨਹੀਂ ਕਰ ਸਕਦਾ ਅਤੇ ਉਹ ਸਿਰਫ਼ ਇੱਕ ਮੰਤਰੀ ਵਜੋਂ ਨਹੀਂ, ਸਗੋਂ ਇੱਕ ਇਨਸਾਨ ਹੋਣ ਦੇ ਨਾਤੇ ਉਨ੍ਹਾਂ ਦੇ ਦੁੱਖ ਵਿੱਚ ਉਨ੍ਹਾਂ ਨਾਲ ਖੜ੍ਹੇ ਹੋਣ ਆਏ ਹਨ। ਉਨ੍ਹਾਂ ਨੇ ਇਸ ਦੁਖਾਂਤ ਦਾ ਕਾਰਨ ਬਣੀ ਲਾਪਰਵਾਹੀ ਦੀ ਸਖ਼ਤ ਆਲੋਚਨਾ ਕੀਤੀ ਅਤੇ ਜ਼ਿੰਮੇਵਾਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਸਿਰਫ਼ ਇੱਕ ਹਾਦਸਾ ਨਹੀਂ ਸੀ, ਸਗੋਂ ਲਾਪਰਵਾਹੀ ਦਾ ਨਤੀਜਾ ਸੀ ਅਤੇ ਕਿਸ਼ਤੀ ਦਾ ਪ੍ਰਬੰਧਨ ਕਰਨ ਵਾਲਿਆਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਉੱਚ ਪੱਧਰੀ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਨਾਲ ਸਬੰਧਤ ਜ਼ਿੰਮੇਵਾਰਾਂ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ ਅਤੇ ਉਹ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ। ਸ੍ਰੀ ਅਰੋੜਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਉੱਤਰ ਪ੍ਰਦੇਸ਼ ਸਰਕਾਰ ਨਾਲ ਤਾਲਮੇਲ ਕਰੇਗੀ ਤਾਂ ਜੋ ਉਨ੍ਹਾਂ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲ ਸਕੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ। ਉਨ੍ਹਾਂ ਪਰਿਵਾਰਾਂ ਨੂੰ ਸਰਕਾਰ ਅਤੇ ਆਪਣੇ ਵੱਲੋਂ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਪਰਿਵਾਰਾਂ ਨੂੰ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਕਿਸੇ ਵੀ ਸਮੇਂ ਉਨ੍ਹਾਂ ਤੱਕ ਪਹੁੰਚ ਕਰ ਸਕਦੇ ਹਨ ਅਤੇ ਇਸ ਮੁਸ਼ਕਲ ਸਮੇਂ ਸਰਕਾਰ ਉਨ੍ਹਾਂ ਦੇ ਨਾਲ ਹੈ। ਇਸ ਮੌਕੇ ਮੌਜੂਦ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵੀ ਮੰਤਰੀ ਦੇ ਬਿਆਨਾਂ ਦਾ ਸਮਰਥਨ ਕੀਤਾ ਅਤੇ ਸਥਾਨਕ ਪੱਧਰ 'ਤੇ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਯਕੀਨੀ ਬਣਾਉਣ ਦਾ ਵਾਅਦਾ ਕੀਤਾ। ਦੱਸਣਯੋਗ ਹੈ ਕਿ ਐਤਵਾਰ ਨੂੰ ਮੀਨੂੰ ਬਾਂਸਲ ਦੀ ਧੀ ਡਿੰਕੀ ਬਾਂਸਲ ਦੀ ਲਾਸ਼ ਵੀ ਯਮੁਨਾ ਨਦੀ ਤੋਂ ਬਰਾਮਦ ਕੀਤੀ ਗਈ ਸੀ। ਉਸਦੀ ਮ੍ਰਿਤਕ ਦੇਹ ਦੇਰ ਰਾਤ ਤੱਕ ਪਹੁੰਚਣ ਦੀ ਉਮੀਦ ਹੈ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 215 ਕਾਬੂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਖੁੱਡੀਆਂ

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ