Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਵਿਖੇ ਪੰਥਕ ਅਰਦਾਸ ਨਾਲ ਸ੍ਰੀ ਅਖੰਡ ਪਾਠ ਸਾਹਿਬ ਅਰੰਭ: ਸਿੰਘ ਸਾਹਿਬ ਬਾਬਾ ਬਲਬੀਰ ਸਿੰਘ

April 12, 2026 08:40 PM
Rozana Sehaj times
ਅੰਮ੍ਰਿਤਸਰ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿਚ ਬੁੱਢਾ ਦਲ ਦੀਆਂ ਨਿਹੰਗ ਸਿਘ ਫੌਜਾਂ ਵੱਲੋਂ ਵਿਸਾਖੀ ਪੁਰਬ ਨੁੰ ਸਮਰਪਿਤ ਤਖ਼ਤ ਸ਼੍ਰੀ ਦਮਦਮਾ ਸਾਹਿਬ ਸਾਬੋ ਦੀ ਤਲਵੰਡੀ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅਰੰਭ ਕੀਤੇ ਗਏ ਜਿਸ ਦਾ ਭੋਗ 14 ਅਪ੍ਰੈਲ ਨੂੰ ਪਵੇਗੇ ਅਤੇ ਏਸੇ ਤਰ੍ਹਾਂ 13 ਅਪ੍ਰੈਲ ਨੂੰ ਸ੍ਰੀ ਦਸਮ ਗ੍ਰੰਥ ਜੀ ਅਤੇ ਸ੍ਰੀ ਸਰਬਲੋਹ ਗ੍ਰੰਥ ਜੀ ਦੇ ਅਖੰਡ ਪਾਠ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 15 ਅਪ੍ਰੈਲ ਨੂੰ ਪਾਏ ਜਾਣਗੇ। ਅੱਜ ਬੁੱਢਾ ਦਲ ਦੇ ਹੈਡਕੁਆਟਰ ਗੁ: ਬੇਰ ਸਾਹਿਬ ਦੇਗਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਕ ਅਰਦਾਸ ਬਾਬਾ ਸੁਖਵਿੰਦਰ ਸਿੰਘ ਮੌਰ ਨੇ ਕੀਤੀ ਅਤੇ ਬਾਬਾ ਮੱਘਰ ਸਿੰਘ ਮੁੱਖ ਗ੍ਰੰਥੀ ਬੁੱਢਾ ਦਲ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇਸ ਸਮੇਂ ਬਾਬਾ ਜੱਸਾ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਸ. ਇੰਦਰਪਾਲ ਸਿੰਘ ਫੌਜੀ, ਬਾਬਾ ਗੁਰਮੁਖ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਭਾਈ ਮਾਨ ਸਿੰਘ ਲਿਖਾਰੀ, ਬਾਬਾ ਮੇਜਰ ਸਿੰਘ, ਬਾਬਾ ਦਲੇਰ ਸਿੰਘ ਅਤੇ ਆਦਿ ਸੰਗਤਾਂ ਵਿਚ ਹਾਜ਼ਰ ਸਨ। ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਦਸਿਆਂ ਕਿ ਦੋ ਰੋਜ਼ਾ ਬੁੱਢਾ ਦਲ ਦੇ ਹੈੱਡਕੁਆਟਰ ਵਿਖੇ ਸਿੱਖ ਸ਼ਸ਼ਤਰ ਕਲਾ ਗਤਕੇ ਦੇ ਮੁਕਾਬਲੇ ਕਰਵਾਏ ਜਾਣਗੇ। ਹਰ ਸਾਲ ਦੀ ਤਰਾਂ ਵਿਸਾਖੀ ਦੇ ਇਤਿਹਾਸਕ ਦਿਹਾੜੇ ਪੁਰ ਸਿੱਖ ਸ਼ਸ਼ਤਰ ਕਲਾ ਨਾਲ ਸਬੰਧਤ ਮਾਲਵਾ ਗਤਕਾ ਕੱਪ ਮੁਕਾਬਲੇ ਕਰਵਾਏ ਜਾਣਗੇ। ਇਸ ਵਾਰ ਇਨ੍ਹਾਂ ਮੁਕਾਬਲਿਆਂ ਵਿਚ 20 ਦੇ ਕਰੀਬ ਨਾਮਵਰ ਟੀਮਾਂ ਭਾਗ ਲੈਣਗੀਆਂ। ਨਾਮਵਰ ਉੱਚ ਕੋਟੀ ਦੇ ਰੈਫਰੀ, ਗਤਕਾ ਉਸਤਾਦ, ਜੱਜਮੈਂਟ ਦੀ ਸੇਵਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾਵਾਂ ਵਿਚ ਸ਼ਸ਼ਤਰ ਕਲਾ ਦਾ ਅਹਿਮ ਸਥਾਨ ਹੈ ਇਸ ਲਈ ਇਸ ਕਲਾ ਦੀ ਪ੍ਰਫੁਲਤਾ ਲਈ ਅਜਿਹੇ ਜਤਨਾ ਦੀ ਅਹਿਮ ਲੋੜ ਹੈ। ਇਸੇ ਮਕਸਦ ਨੂੰ ਪੂਰਾ ਕਰਨ ਲਈ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਹਰ ਸਾਲ ਸਿੱਖ ਸ਼ਸ਼ਤਰ ਕਲਾ ਦੇ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ।

Have something to say? Post your comment

 

More in Majha

ਜਲੰਧਰ ਵਿਖੇ ਅੱਜ ਖ਼ਾਲਸਾ ਮਾਰਚ 'ਚ ਪੁੱਜਣ ਸੰਗਤਾਂ : ਫੈਡਰੇਸ਼ਨ ਭਿੰਡਰਾਂਵਾਲਾ

ਅਜਨਾਲਾ ਵਿੱਚ ਕਾਂਗਰਸ ਦੀ ਚੋਣੀ ਮੁਹਿੰਮ ਨੇ ਫੜੀ ਰਫ਼ਤਾਰ

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

ਬੇਅਦਬੀ ਬਿੱਲ ‘ਤੇ ’ਆਪ’ ਸਰਕਾਰ ਦੀ ਨੀਅਤ ਸੰਦੇਹ ਦੇ ਘੇਰੇ ‘ਚ: ਪ੍ਰੋ. ਸਰਚਾਂਦ ਸਿੰਘ ਖਿਆਲਾ

ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ 'ਦਸਤਾਰ ਲੰਗਰ' ਅਤੇ ਅੰਮ੍ਰਿਤ ਸੰਚਾਰ ਦਾ ਵਿਸ਼ੇਸ਼ ਆਯੋਜਨ

ਇਤਿਹਾਸ ਦਾ ਖ਼ੂਨੀ ਸਫ਼ਾ ਸਾਕਾ ਜਲ੍ਹਿਆਂਵਾਲਾ ਬਾਗ

ਐਨ ਸੀ ਸੀ ਗਰੁੱਪ ਅੰਮ੍ਰਿਤਸਰ ਵੱਲੋਂ ਸਨਮਾਨ ਸਮਾਰੋਹ ਦਾ ਆਯੋਜਨ ਅਤੇ ਕਾਂਬਾਈਨਡ ਸਾਲਾਨਾ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

ਟਿਹਰੀ ਕ੍ਰਿਕਟ ਕਲੱਬ ਵੱਲੋਂ ਕ੍ਰਿਕਟ ਟੂਰਨਾਮੈਂਟ ਦਾ ਸਫਲ ਆਯੋਜਨ, ਬਾਬਾ ਕ੍ਰਿਕਟ ਕਲੱਬ ਬਣਿਆ ਜੇਤੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ