Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬੇਕਾਬੂ ਕੰਬਾਈਨ ਦੀ ਲਪੇਟ ਵਿੱਚ ਆਉਣ ਨਾਲ ਦੋ ਦੀ ਮੌਤ

April 12, 2026 08:43 PM
Rozana Sehaj times
ਪਾਤੜਾਂ  : ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਂਕ ਸੰਗਰੂਰ ਰੋਡ ਕੈਂਚੀਆਂ ਵਿੱਚ ਇੱਕ ਬੇਕਾਬੂ ਹੋਈ ਕੰਬਾਈਨ ਦੀ ਲਪੇਟ ਵਿੱਚ ਆਉਣ ਨਾਲ ਇੱਕ ਨੌਜਵਾਨ ਲੜਕੀ ਅਤੇ ਟੈਂਪੂ ਚਾਲਕ ਫ਼ਲ ਵਿਕਰੇਤਾ ਦੀ ਮੌਤ ਹੋ ਗਈ। ਬਾਅਦ ਦੁਪਹਿਰੇ ਵਾਪਰੇ ਇਸ ਭਿਆਨਕ ਸੜਕ ਹਾਦਸੇ ਦਾ ਪਤਾ ਲੱਗਦਿਆ ਹੀ ਸੜਕ ਸੁਰੱਖਿਆ ਫੋਰਸ ਅਤੇ ਸਿਟੀ ਪੁਲਿਸ ਕਰਮਚਾਰੀਆਂ ਨੇ ਮੌਕੇ ਉੱਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਕੰਬਾਈਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਜਦੋਂ ਕਿ ਕੰਬਾਈਨ ਚਾਲਕ ਮੌਕੇ ਤੋਂ ਫਰਾਰ ਹੋ ਗਏ ਹਨ। ਜਾਣਕਾਰੀ ਅਨੁਸਾਰ ਕੰਬਾਈਨ ਜਦੋਂ ਕੈਂਚੀਆਂ ਤੋਂ ਲੰਘ ਰਹੀ ਸੀ ਤਾਂ ਸੰਗਰੂਰ ਵਾਲੇ ਪਾਸੇ ਮੁੜਦੇ ਸਮੇਂ ਅਚਾਨਕ ਬੇਕਾਬੂ ਹੋ ਗਈ। ਇਸ ਦੌਰਾਨ ਪਿੰਡ ਰਾਏਧਰਾਣਾ ਦੀ ਬੱਸ ਦੇ ਇੰਤਜ਼ਾਰ ਵਿੱਚ ਖੜੀ 17 ਸਾਲਾ ਲੜਕੀ ਰਜਨੀ, ਚੌਂਕ ਵਿੱਚ ਟੈਂਪੂ ਉੱਤੇ ਖੜ ਕੇ ਫ਼ਲ ਵੇਚ ਰਿਹਾ ਰਜਿੰਦਰ ਕੁਮਾਰ ਅਤੇ ਇੱਕ ਹੋਰ ਰੇਹੜੀ ਚਾਲਕ ਕੰਬਾਈਨ ਦੀ ਲਪੇਟ ਵਿੱਚ ਆ ਗਏ। ਇਸ ਦੌਰਾਨ ਜਿੱਥੇ ਰਜਿੰਦਰ ਕੁਮਾਰ ਦੀ ਘਟਨਾ ਸਥਾਨ ਉੱਤੇ ਹੀ ਮੌਤ ਹੋ ਗਈ ਉੱਥੇ ਰਜਨੀ ਨੂੰ ਮੌਕੇ ਉੱਤੇ ਹਸਪਤਾਲ ਲਜਾਇਆ ਗਿਆ ਜਿੱਥੋਂ ਡਾਕਟਰਾਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪਟਿਆਲਾ ਰੈਫਰ ਕਰ ਦਿੱਤਾ ਜਿੱਥੇ ਜਾਂਦਿਆਂ ਉਸ ਦੀ ਵੀ ਮੌਤ ਹੋ ਗਈ, ਜਦੋਂ ਕਿ ਰੇਹੜੀ ਚਾਲਕ ਦੇ ਮਾਮੂਲੀ ਸੱਟਾਂ ਲੱਗੀਆਂ। ਤਫਤੀਸ਼ੀ ਅਫਸਰ ਏਐਸਆਈ ਕਾਲਾ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Have something to say? Post your comment

 

More in Malwa

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ

ਕਹਾਣੀਕਾਰ ਦਲਜੀਤ ਸ਼ਾਹੀ ਦੇ ਕਹਾਣੀ ਸੰਗ੍ਰਹਿ 'ਝਰੀਟਾਂ' ਉੱਤੇ ਗੋਸ਼ਟੀ ਆਯੋਜਿਤ