Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

April 12, 2026 09:26 PM
Rozana Sehaj times
ਕੋਟਕਪੂਰਾ : ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਫਰੀਦਕੋਟ ਇਕਾਈ ਦੀ ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕਰਨ ਲਈ ਅੱਜ ਸਥਾਨਕ ਪੈਨਸ਼ਨਰ ਭਵਨ ਵਿਖੇ ਸਾਂਝਾ ਫਰੰਟ ਵਿੱਚ ਸ਼ਾਮਲ ਜਥੇਬੰਦੀਆਂ ਦੀ ਇੱਕ ਮੀਟਿੰਗ ਭਜਨ ਸਿੰਘ ਗਿੱਲ ਸੂਬਾ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ। ਉਹਨਾਂ ਆਪਣੇ ਸੰਬੋਧਨ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਅਪਣਾਈਆਂ ਜਾ ਰਹੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਨੀਤੀਆਂ ਦਾ ਤੁਰੰਤ ਤਿਆਗ ਕਰ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਤੁਰੰਤ ਹੱਲ ਕਰੇ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਫਰੰਟ ਦੇ ਸੂਬਾਈ ਆਗੂ ਸੁਰਿੰਦਰ ਰਾਮ ਕੁੱਸਾ, ਸੁਖਮੰਦਰ ਸਿੰਘ ਬਾਘਾ ਪੁਰਾਣਾ ਤੋਂ ਇਲਾਵਾ ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਇੰਦਰਜੀਤ ਸਿੰਘ ਖੀਵਾ, ਸਿਮਰਜੀਤ ਸਿੰਘ ਬਰਾੜ, ਪ੍ਰਿੰਸੀਪਲ ਕ੍ਰਿਸ਼ਨ ਲਾਲ ਬਕੌਲੀਆ, ਕੁਲਵੰਤ ਸਿੰਘ ਚਾਨੀ, ਇੰਦਰਜੀਤ ਸਿੰਘ ਗਿੱਲ, ਹਰਪ੍ਰੀਤ ਸਿੰਘ ਬਿਜਲੀ ਬੋਰਡ, ਬਲਕਾਰ ਸਿੰਘ ਸਹੋਤਾ ਕਲਾਸ ਫ਼ੋਰ ਆਗੂ ਅਤੇ ਵੀਰਇੰਦਰਜੀਤ ਸਿੰਘ ਪੁਰੀ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਕਾਰਪੋਰੇਟ ਪੱਖੀ ਨੀਤੀਆ ਦੀਆਂ ਕਰੜੀ ਆਲੋਚਨਾ ਕਰਦਿਆਂ ਇਹਨਾਂ ਨੀਤੀਆਂ ਨੂੰ ਸਮੁੱਚੇ ਕਿਰਤੀ ਵਰਗ, ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਦੱਸਿਆ। ਉਹਨਾਂ ਆਪਣੇ ਸੰਬੋਧਨ ਵਿੱਚ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਣ ਸਬੰਧੀ ਸਬੰਧੀ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਅੰਤਰਿਮ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ  ਫੈਸਲੇ ਨੂੰ ਬਿਨਾਂ ਕਿਸੇ ਦੇਰੀ ਦੇ ਲਾਗੂ ਕਰਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 16 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਪੰਜ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀ ਫਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ, ਸਮੂਹ ਠੇਕਾ ਆਧਾਰਤ ,  ਆਊਟਸੋਰਸ ਵਰਕਚਾਰਜ ਕਾਮਿਆਂ ਅਤੇ ਸਕੀਮ ਵਰਕਰਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ ਆਦਿ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ। ਮੀਟਿੰਗ ਦੌਰਾਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਿੱਚ ਸ਼ਾਮਲ ਜ਼ਿਲ੍ਹਾ ਫਰੀਦਕੋਟ ਵਿੱਚ ਸਰਗਰਮ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਦੀ ਬਣਾਈ ਗਈ ਕੋਆਰਡੀਨੇਸ਼ਨ ਕਮੇਟੀ ਵਿੱਚ ਕਨਵੀਨਰ ਧਿਰ ਦੇ ਤਿੰਨ, ਕੋ ਕਨਵੀਨਰ ਧਿਰ ਦੇ ਦੋ ਅਤੇ ਆਜ਼ਾਦ ਧਿਰ ਦੇ ਇੱਕ ਇੱਕ ਮੈਂਬਰ ਲਏ ਗਏ। ਜਿਸ ਅਨੁਸਾਰ ਪ.ਸ.ਸ.ਫ. 1406 (ਸਤੀਸ਼ ਰਾਣਾ) ਦੇ ਸਿਮਰਜੀਤ ਸਿੰਘ ਬਰਾੜ, ਜਤਿੰਦਰ ਕੁਮਾਰ, ਵੀਰਇੰਦਰ ਜੀਤ ਸਿੰਘ ਪੁਰੀ, ਪ.ਸ ਸ: ਫ 1680 (ਰਣਜੀਤ ਸਿੰਘ ਰਾਣਵਾਂ) ਦੇ ਪ੍ਰੇਮ ਚਾਵਲਾ, ਗੁਰਚਰਨ ਸਿੰਘ ਮਾਨ ਤੇ ਬਲਕਾਰ ਸਿੰਘ ਸਹੋਤਾ, ਪ ਸ ਸ਼ ਫ਼ (ਵਿਗਿਆਨਕ) ਵੱਲੋਂ ਜਸਮੇਲ ਸਿੰਘ ਜੱਸੀ, ਬਲਵਿੰਦਰ ਸਿੰਘ ਬਰਾੜ ਤੇ ਚਰਨਜੀਤ ਸਿੰਘ ਟਹਿਣਾ, ਡੀ. ਐਮ ਐਫ਼ ਵੱਲੋਂ ਨਵਪ੍ਰੀਤ ਸਿੰਘ, ਸਰਬਜੀਤ ਕੌਰ ਮਚਾਕੀ ਅਤੇ ਲਖਵਿੰਦਰ ਕੌਰ ਮਿਡ ਡੇਅ ਮੀਲ ਆਗੂ, ਪੰਜਾਬ ਗੌਰਮਿੰਟ  ਪੈਨਸ਼ਨਰ ਐਸੋਸੀਏਸ਼ਨ ਵੱਲੋਂ ਸੁਭਾਸ਼ ਚੰਦਰ ਸ਼ਰਮਾ, ਪ੍ਰਿੰਸੀਪਲ ਕ੍ਰਿਸ਼ਨ ਲਾਲ ਬਕੌਲੀਆ ਅਤੇ ਗੁਰਮੀਤ ਸਿੰਘ ਜੈਤੋ, ਪਾਵਰ ਕੌਮ ਕਾਰਪੋਰੇਸ਼ਨ ਪੈਨਸ਼ਨਰ ਐਸੋਸੀਏਸ਼ਨ ਵੱਲੋਂ ਬਲਵਿੰਦਰ ਰਾਮ ਸ਼ਰਮਾ, ਸੁਰਿੰਦਰਪਾਲ ਸਿੰਘ ਤੇ ਚਿਤਰੰਜਨ ਗਾਭਾ, ਪਾਵਰਕਾਮ ਕਾਰਪੋਰੇਸ਼ਨ ਪੈਨਸ਼ਨਰ ਯੂਨੀਅਨ ਵੱਲੋਂ ਹਰਪਾਲ ਸਿੰਘ ਮਚਾਕੀ ਤੇ ਇੰਦਰਜੀਤ ਸਿੰਘ ਗਿੱਲ, ਪੰਜਾਬ ਪੈਨਸ਼ਨਰ ਯੂਨੀਅਨ ਸਬੰਧਤ ਏਟਕ (ਜਗਦੀਸ਼ ਸਿੰਘ ਚਾਹਲ) ਵੱਲੋਂ ਕੁਲਵੰਤ ਸਿੰਘ ਚਾਨੀ, ਸੋਮਨਾਥ ਅਰੋੜਾ, ਡੈਮੋਕ੍ਰੇਟਿਕ ਟੀਚਰਜ਼ ਫਰੰਟ (ਦਿਗਵਿਜੇ ਪਾਲ ਸ਼ਰਮਾ) ਵੱਲੋਂ ਸੁਖਵਿੰਦਰ ਸਿੰਘ ਸੁੱਖੀ , ਪੀ ਐਸ ਈ ਬੀ ਇਮਪਲਾਈਜ ਫੈਡਰੇਸ਼ਨ ਏਟਕ ਵੱਲੋਂ ਮਨਦੀਪ ਸਿੰਘ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ (ਜਸਵੀਰ  ਤਲਵਾੜਾ) ਵੱਲੋਂ ਗੁਰਤੇਜ ਸਿੰਘ ਖਹਿਰਾ ਨੂੰ ਸ਼ਾਮਲ ਕੀਤਾ ਗਿਆ ਹੈ। ਕੋਆਰਡੀਨੇਸ਼ਨ ਕਮੇਟੀ ਨੇ ਸਾਂਝੇ ਤੌਰ 'ਤੇ ਕੌਮਾਂਤਰੀ ਮਜ਼ਦੂਰ ਦਿਹਾੜਾ ਪਹਿਲੀ ਮਈ ਨੂੰ  ਸਵੇਰੇ ਠੀਕ 11:00 ਵਜੇ ਬੱਸ ਸਟੈਂਡ ਫਰੀਦਕੋਟ ਵਿਖੇ ਮਨਾਉਣ ਦਾ ਫੈਸਲਾ ਕੀਤਾ ਗਿਆ। ਇਸ ਦੀ ਤਿਆਰੀ ਵਜੋਂ ਇੱਕ ਜਰੂਰੀ ਮੀਟਿੰਗ 25 ਅਪ੍ਰੈਲ ਨੂੰ ਦੁਪਹਿਰ ਠੀਕ 3:00 ਵਜੇ ਪੈਨਸ਼ਨਰ ਭਵਨ ਫਰੀਦਕੋਟ ਵਿਖੇ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਲ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ 17 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ ਵਿੱਚ ਵੱਖ ਵੱਖ ਧਿਰਾਂ ਨੂੰ ਲਗਾਏ ਗਏ ਕੋਟੇ ਮੁਤਾਬਕ ਭਰਵੀਂ ਸ਼ਮੂਲੀਅਤ ਕਰਨ ਦਾ ਨਿਰਣਾ ਲਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਖ ਵੱਖ ਜਥੇਬੰਦੀਆਂ ਦੇ ਆਗੂ ਗੁਰਦੀਪ ਸਿੰਘ ਜੈਤੋ, ਇਕਬਾਲ ਸਿੰਘ ਢੁੱਡੀ, ਸੰਤ ਸਿੰਘ ਮੁੱਖ ਅਧਿਆਪਕ, ਡਾਕਟਰ ਆਤਮਾ ਸਿੰਘ ਸਿੱਧੂ, ਜਗਤਾਰ ਸਿੰਘ ਗਿੱਲ, ਮਨੋਹਰ ਸਿੰਘ ਧੁੰਨਾ, ਪ੍ਰੀਤਮ ਸਿੰਘ ਕੋਟਕਪੂਰਾ, ਨਰਿੰਦਰ ਸਿੰਘ, ਹਰਦੀਪ ਸਿੰਘ ਅਤੇ ਰਮੇਸ਼ ਕੌਸ਼ਲ ਬਿਜਲੀ ਬੋਰਡ, ਹਰਮੀਤ ਸਿੰਘ ਅਤੇ ਗੁਰਦੀਪ ਭੋਲਾ ਪੀ ਆਰ ਟੀ ਸੀ ਆਦਿ ਵੀ ਹਾਜ਼ਰ ਸਨ।
 
 
 
 
 

Have something to say? Post your comment

 

More in Malwa

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ

ਬੇਕਾਬੂ ਕੰਬਾਈਨ ਦੀ ਲਪੇਟ ਵਿੱਚ ਆਉਣ ਨਾਲ ਦੋ ਦੀ ਮੌਤ