Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

April 12, 2026 09:28 PM
Rozana Sehaj times
ਪਟਿਆਲਾ  : ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੇ ਪੈਥੋਲੋਜੀ ਵਿਭਾਗ ਨੇ ਪੰਜਾਬ ਮੈਡੀਕਲ ਕੌਂਸਲ ਦੀ ਅਗਵਾਈ ਹੇਠ "ਹੀਮੇਟੋ-ਸਾਈਟੋ ਅਪਡੇਟਸ 2026" ਵਿਸ਼ੇ ‘ਤੇ ਇੱਕ ਦਿਨਾਂ ਨਿਰੰਤਰ ਮੈਡੀਕਲ ਸਿੱਖਿਆ (ਸੀਐਮਈ) ਪ੍ਰੋਗਰਾਮ ਕਰਵਾਇਆ। ਇਸ ਦੌਰਾਨ ਪੈਥੋਲੋਜਿਸਟਾਂ ਵੱਲੋਂ ਹੀਮਾਟੋਲੋਜੀ ਅਤੇ ਸਾਇਟੋਲੋਜੀ ਵਿੱਚ ਤਰੱਕੀ 'ਤੇ ਕੇਂਦ੍ਰਿਤ ਅਕਾਦਮਿਕ ਚਰਚਾ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਅਤੇ ਮੁਖੀ ਪੈਥੋਲੋਜੀ ਤੇ ਸੀਐਮਈ ਦੇ ਪ੍ਰਬੰਧਕੀ ਚੇਅਰਮੈਨ, ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਪੰਜਾਬ ਸਮੇਤ ਨਾਲ ਲੱਗਦੇ ਖੇਤਰਾਂ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਹੋਰ ਪੈਥੋਲੋਜਿਸਟਾਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਇਸ ਨਿਰੰਤਰ ਮੈਡੀਕਲ ਸਿੱਖਿਆ (ਸੀਐਮਈ) ਪ੍ਰੋਗਰਾਮ ਦੇ ਤਹਿਤ ਹਿੱਸਾ ਲੈਣ ਵਾਲਿਆਂ ਨੂੰ ਪੰਜਾਬ ਮੈਡੀਕਲ ਕੌਂਸਲ ਵੱਲੋਂ ਤਿੰਨ ਕ੍ਰੈਡਿਟ ਘੰਟਿਆਂ ਨਾਲ ਮਾਨਤਾ ਦਿੱਤੀ ਗਈ ਸੀ। ਡਾ ਹਰਪਾਲ ਸਿੰਘ ਨੇ ਦੱਸਿਆ ਕਿ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਡਾਇਰੈਕਟਰ ਡਾ. ਅਵਨੀਸ਼ ਕੁਮਾਰ, ਜੁਆਇੰਟ ਡੀਆਰਐਮਈ ਡਾ. ਰੁਪਿੰਦਰ ਬਖਸ਼ੀ, ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ ਅਤੇ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਦੀ ਸਰਪ੍ਰਸਤੀ ਹੇਠ ਸੰਪੰਨ ਹੋਈ ਇਸ ਸੀਐਮਈ ਮੌਕੇ ਡਾ. ਵਿਜੇ ਬੋਦਲ ਪੀ.ਐਮ.ਸੀ. ਦੇ ਆਬਜ਼ਰਵਰ ਵਜੋਂ ਮੌਜੂਦ ਸਨ। ਸੀ.ਐਮ.ਈ. ਦੌਰਾਨ ਪੈਥੋਲੋਜੀ ਵਿਭਾਗ ਦੀ ਪੂਰੀ ਫੈਕਲਟੀ ਮੌਜੂਦ ਰਹੀ ਅਤੇ ਇਸ ਦੌਰਾਨ ਪੈਥਾਲੋਜੀ ਦੇ ਖੇਤਰ ਵਿੱਚ ਨਵੀਆਂ ਖੋਜਾਂ ਉਤੇ ਚਰਚਾ ਕੀਤੀ ਗਈ। ਵਿਗਿਆਨਕ ਸੈਸ਼ਨਾਂ ਵਿੱਚ ਪ੍ਰਸਿੱਧ ਸੰਸਥਾਵਾਂ ਦੇ ਉੱਘੇ ਪ੍ਰੋਫੈਸਰ ਡਾ. ਤੇਜਿੰਦਰ ਸਿੰਘ, ਡਾ. ਰਜਨੀ ਯਾਦਵ, ਡਾ. ਜਯੋਤਿੰਦਰ ਪੂਨੀਆ ਅਤੇ ਡਾ. ਨਵੀਨ ਕੱਕੜ ਦੀ ਮੁਹਾਰਤ ਦੇ ਖੇਤਰਾਂ ਬਾਰੇ ਭਾਸ਼ਣ ਕਰਵਾਏ ਗਏ ਸਨ। ਇਸ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਤੋਂ ਲਗਭਗ 250 ਪੈਥਾਲੋਜੀ ਮਾਹਿਰਾਂ ਨੇ ਅਕਾਦਮਿਕ ਪ੍ਰੋਗਰਾਮ ‘ਚ ਹਿੱਸਾ ਲਿਆ। ਪੋਸਟਰ ਪੇਸ਼ਕਾਰੀ ਮੁਕਾਬਲੇ ‘ਚ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਡਾ. ਨਵਨੀਤ ਕੌਰ ਅਤੇ ਡਾ. ਮੋਹਨਵੀਰ ਕੌਰ ਨੇ ਧੰਨਵਾਦ ਕੀਤਾ।

Have something to say? Post your comment

 

More in Malwa

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ

ਬੇਕਾਬੂ ਕੰਬਾਈਨ ਦੀ ਲਪੇਟ ਵਿੱਚ ਆਉਣ ਨਾਲ ਦੋ ਦੀ ਮੌਤ