Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

April 12, 2026 09:32 PM
Rozana Sehaj times
ਪਟਿਆਲਾ  : 11 ਅਤੇ 12 ਅਪ੍ਰੈਲ ਨੂੰ ਪਟਿਆਲਾ ਦੇ ਰਾਜਿੰਦਰ ਜਿਮਖਾਨਾ ਐਂਡ ਮਹਿੰਦਰਾ ਕਲੱਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਗਏ ਦੋ ਦਿਨਾਂ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਭਗਵੰਤ ਮਾਨ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਸਿਹਤ ਸੇਵਾਵਾਂ ਦੀ ਪਹੁੰਚ ਦਾ ਵਿਸਥਾਰ ਕਰ ਰਹੀ ਹੈ। ਇਹ ਪਹਿਲ ਸਰਕਾਰ ਦੀ ਇਸ ਵਚਨਬੱਧਤਾ ਨੂੰ ਦਰਸਾਉਂਦੀ ਹੈ ਕਿ ਕਿਸੇ ਵੀ ਮੈਡੀਕਲ ਐਮਰਜੈਂਸੀ ਤੋਂ ਪਹਿਲਾਂ, ਹਰ ਵਰਗ ਦਾ ਵਿਅਕਤੀ ਸੁਰੱਖਿਅਤ ਹੋਵੇ, ਅਤੇ ਉਸਦਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਲਾਜ਼ਮੀ ਬਣਿਆ ਹੋਵੇ। ਦੋਹੇਂ ਦਿਨੀਂ ਸਵੇਰੇ 9 ਵਜੇ ਸ਼ੁਰੂ ਹੋਏ ਇਸ ਕੈਂਪ ਵਿੱਚ ਕਲੱਬ ਮੈਂਬਰਾਂ ਦੀ ਉਤਸ਼ਾਹਭਰੀ ਭਾਗੀਦਾਰੀ ਵੇਖਣ ਨੂੰ ਮਿਲੀ। ਕਈ ਮੈਂਬਰਾਂ ਨੇ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਸਿਹਤ ਕਾਰਡ ਲਈ ਰਜਿਸਟ੍ਰੇਸ਼ਨ ਵਿੱਚ ਡੂੰਘੀ ਰੁਚੀ ਦਿਖਾਈ। ਸੁਵਿਧਾਜਨਕ ਅਤੇ ਵਿਸਤ੍ਰਿਤ ਸਿਹਤ ਕਵਰੇਜ ਦੀ ਮਹੱਤਤਾ ਨੂੰ ਸਮਝਦਿਆਂ, ਕਈ ਮੈਂਬਰਾਂ ਨੇ ਆਪਣੇ ਪਰਿਵਾਰਾਂ ਸਮੇਤ ਰਜਿਸਟ੍ਰੇਸ਼ਨ ਕਰਵਾਈ। ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਆਰ ਜੀ ਐਮ ਸੀ ਮੈਂਬਰਾਂ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸਿਹਤ ਕਾਰਡ ਹਰ ਕਿਸੇ ਲਈ ਜ਼ਰੂਰੀ ਹੈ, ਜਿਵੇਂ ਕਿ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਹਨ ਕਿ ‘ਸਿਹਤ ਸਭ ਤੋਂ ਪਹਿਲਾਂ ਹੈ’, ਕਿਉਂਕਿ ਬੀਮਾਰੀ ਵੀ.ਆਈ.ਪੀ ਅਤੇ ਆਮ ਵਿਅਕਤੀ ਵਿੱਚ ਕੋਈ ਫਰਕ ਨਹੀਂ ਕਰਦੀ।” 
 
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਇਹ ਸਿਹਤ ਕਾਰਡ ਪ੍ਰਤੀ ਪਰਿਵਾਰ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਸਿਹਤ ਇਲਾਜ ਕਵਰ ਪ੍ਰਦਾਨ ਕਰਦਾ ਹੈ, ਜੋ ਮੈਡੀਕਲ ਐਮਰਜੈਂਸੀ ਦੌਰਾਨ ਵਿੱਤੀ ਸੁਰੱਖਿਆ ਦਿੰਦਾ ਹੈ। ਪੰਜਾਬ ਭਰ ਵਿੱਚ ਹੁਣ ਤੱਕ 35 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜਦਕਿ ਲਗਭਗ 50,000 ਲੋਕ ਹਰ ਰੋਜ਼ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ, ਜੋ ਇਸ ਯੋਜਨਾ ‘ਤੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ, “ਸਾਡਾ ਮਕਸਦ ਪੰਜਾਬ ਵਾਸੀਆਂ ਦੀ 100 ਫੀਸਦੀ ਸਿਹਤ ਕਾਰਡ ਕਵਰੇਜ ਹੈ। ਹੁਣ ਤੱਕ ਰਜਿਸਟ੍ਰੇਸ਼ਨ 34 ਲੱਖ ਤੋਂ ਵੱਧ ਕੇ 40 ਲੱਖ ਹੋ ਚੁੱਕੀ ਹੈ ਅਤੇ ਅਸੀਂ ਹਰ ਨਾਗਰਿਕ ਤੱਕ ਪਹੁੰਚਣ ਵੱਲ ਵੱਧ ਰਹੇ ਹਾਂ।” ਆਰਜੇਐਮਸੀ ਦੇ ਮੈਂਬਰ ਅਤੇ ‘ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ’ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ, “ਇਹ ਦੇਖ ਕੇ ਕਾਫੀ ਖੁਸ਼ੀ ਹੋਈ ਕਿ ਇਸ ਕਲੱਬ ਵਿੱਚ ਸਮਾਜ ਦੇ ਪ੍ਰਭਾਵਸ਼ਾਲੀ ਮੈਂਬਰ ਵੀ ਸ਼ਾਮਲ ਹਨ, ਜੋ ਕਿ ਇਸ ਕੈਂਪ ਵਿੱਚ ਆਪਣੇ ਕਾਰਡ ਬਣਾਉਣ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਇਸ ਈਲੀਟ ਕਲੱਬ ਦੇ ਮੈਂਬਰਾਂ ਵਿੱਚ ਵਾਈਸ ਚਾਂਸਲਰ, ਵਿਧਾਇਕ, ਆਈਏਐਸ ਅਧਿਕਾਰੀ, ਪ੍ਰਸਿੱਧ ਡਾਕਟਰ, ਉਦਯੋਗਪਤੀ ਅਤੇ ਮੰਤਰੀ ਸ਼ਾਮਲ ਹਨ, ਜਿਨ੍ਹਾਂ ਸਭ ਨੇ ਸਿਹਤ ਯੋਜਨਾ ਦੀ ਸ਼ਲਾਘਾ ਕੀਤੀ ਅਤੇ ਆਪਣੇ ਕਾਰਡ ਬਣਵਾਏ ਹਨ।
 
ਕਲੱਬ ਦੇ ਮੈਂਬਰ ਰਾਹੁਲ ਮਹਿਤਾ ਨੇ ਕਿਹਾ, “ਸਾਨੂੰ ਲੋਕਾਂ ਵੱਲੋਂ ਦਿਖਾਏ ਗਏ ਉਤਸ਼ਾਹ ਨੂੰ ਵੇਖਕੇ ਬਹੁਤ ਖੁਸ਼ੀ ਹੋਈ ਹੈ, ਕਲੱਬ ਦੇ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਸਟਾਫ ਨੇ ਉਤਸ਼ਾਹ ਨਾਲ ਆਪਣੇ ਕਾਰਡ ਬਣਵਾਏ ਹਨ।ਉਨ੍ਹਾਂ ਕਿਹਾ ਕਿ ਦੋ ਦਿਨਾਂ ਦੇ ਆਰਜੇਐਮਸੀ ਕੈਂਪ ਵਿੱਚ 400 ਤੋਂ ਵੱਧ ਲੋਕਾਂ ਨੇ ਭਾਗ ਲਿਆ ਅਤੇ ਸਿਹਤ ਕਾਰਡ ਲਈ ਰਜਿਸਟ੍ਰੇਸ਼ਨ ਕਰਵਾਈ। ਡਾ. ਬਲਬੀਰ ਸਿੰਘ ਨੇ ਕਿਹਾ, “ਇਲਾਜ ਪੂਰੀ ਤਰ੍ਹਾਂ ਕੈਸ਼ਲੇਸ ਹੈ, ਭਗਵੰਤ ਮਾਨ ਸਰਕਾਰ ਬੀਮਾ ਕੰਪਨੀਆਂ ਨੂੰ ਅਗਾਊਂ ਭੁਗਤਾਨ ਕਰ ਚੁੱਕੀ ਹੈ। ਰਜਿਸਟ੍ਰੇਸ਼ਨ ਸੌਖੀ ਹੈ, ਡੋਰਸਟੈਪ ਡਿਲੀਵਰੀ ਦੀ ਸਹੂਲਤ ਹੈ, ਆਯੁਸ਼ਮਾਨ ਕਾਰਡਧਾਰਕਾਂ ਲਈ ਵਾਧੂ ਲਾਭ ਹਨ ਅਤੇ ਕੈਂਪਾਂ ਰਾਹੀਂ ਪਿੰਡਾਂ, ਸ਼ਹਿਰਾਂ ਅਤੇ ਬਾਜ਼ਾਰਾਂ ਵਿੱਚ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ।” ਜਿਕਰਯੋਗ ਹੈ ਕਿ ਵਧੇਰੇ ਲੋਕਾਂ ਤੱਕ ਪਹੁੰਚ ਬਣਾਉਣ ਲਈ ਭਗਵੰਤ ਮਾਨ ਸਰਕਾਰ ਰੋਜ਼ਾਨਾ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਿਆਂ, ਪੰਚਾਇਤ ਘਰਾਂ, ਮੰਦਰਾਂ ਅਤੇ ਕਮਿਊਨਿਟੀ ਸੈਂਟਰਾਂ ਵਰਗੀਆਂ ਆਸਾਨੀ ਨਾਲ ਪਹੁੰਚਯੋਗ ਥਾਂਵਾਂ ‘ਤੇ ਰਜਿਸਟ੍ਰੇਸ਼ਨ ਕੈਂਪ ਲਗਾ ਰਹੀ ਹੈ। ਇਸ ਮਹੀਨੇ ਦੀ ਸ਼ੁਰੂਆਤ ਵਿੱਚ, ਪਟਿਆਲਾ ਦੇ ਪੀਆਰਟੀਸੀ ਵਿੱਚ ਲੱਗੇ ਦੋ ਦਿਨਾਂ ਸਿਹਤ ਕੈਂਪ ਰਾਹੀਂ ਟਰਾਂਸਪੋਰਟ ਵਰਕਰਾਂ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਫ਼ਲਤਾਪੂਰਵਕ ਰਜਿਸਟ੍ਰੇਸ਼ਨ ਕੀਤੀ ਗਈ, ਜਿਸ ਨਾਲ ਇਸ ਅਣਗੌਲੇ ਵਰਗ ਲਈ ਸਿਹਤ ਸੇਵਾਵਾਂ ਦੀ ਪਹੁੰਚ ਹੋਈ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ