Friday, September 25, 2026
BREAKING NEWS
• ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ' • ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨ

Majha

ਅਜਨਾਲਾ ਵਿੱਚ ਕਾਂਗਰਸ ਦੀ ਚੋਣੀ ਮੁਹਿੰਮ ਨੇ ਫੜੀ ਰਫ਼ਤਾਰ

April 12, 2026 10:07 PM
Rozana Sehaj times
ਅਜਨਾਲਾ : ਆਉਣ ਵਾਲੀਆਂ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਅਜਨਾਲਾ ਵਿੱਚ ਕਾਂਗਰਸ ਪਾਰਟੀ ਨੇ ਆਪਣੀ ਚੋਣੀ ਸਰਗਰਮੀ ਹੋਰ ਤੇਜ਼ ਕਰ ਦਿੱਤੀ ਹੈ। ਅੱਜ ਅਜਨਾਲਾ ਦਫ਼ਤਰ ਵਿਖੇ ਕਾਂਗਰਸ ਪਾਰਟੀ ਦੀ ਇੱਕ ਵਿਸ਼ਾਲ ਅਤੇ ਮਹੱਤਵਪੂਰਨ ਰਣਨੀਤਿਕ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੀ ਅਗਵਾਈ ਸਾਬਕਾ ਵਿਧਾਇਕ ਸ੍ਰ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸ੍ਰ ਕੰਵਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਕੀਤੀ ਗਈ। ਮੀਟਿੰਗ ਵਿੱਚ ਸ਼ਹਿਰ ਦੇ ਸਮੂਹ ਅਹੁਦੇਦਾਰਾਂ, ਕੌਂਸਲਰਾਂ ਅਤੇ ਵਰਕਰਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਨਗਰ ਪੰਚਾਇਤ ਚੋਣਾਂ ਲਈ ਵਿਸਥਾਰਪੂਰਵਕ ਚੋਣੀ ਰਣਨੀਤੀ ਤੈਅ ਕੀਤੀ ਗਈ। ਪਾਰਟੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਇਸ ਵਾਰ ਚੋਣਾਂ ਵਿੱਚ ਕਾਂਗਰਸ ਪਾਰਟੀ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰ ਰਹੀ ਹੈ ਅਤੇ ਹਰ ਵਾਰਡ ਵਿੱਚ ਮਜ਼ਬੂਤ ਉਮੀਦਵਾਰ ਖੜੇ ਕਰਕੇ ਜਨਤਾ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਸ੍ਰ ਹਰਪ੍ਰਤਾਪ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੇ ਹੱਕਾਂ ਅਤੇ ਇਲਾਕੇ ਦੇ ਵਿਕਾਸ ਲਈ ਲੜਦੀ ਆਈ ਹੈ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਚੋਣਾਂ ਵਿੱਚ ਲੋਕ ਵਿਕਾਸ, ਸਾਫ਼-ਸੁਥਰੇ ਪ੍ਰਸ਼ਾਸਨ ਅਤੇ ਜਨ ਸੇਵਾ ਦੇ ਅਧਾਰ ‘ਤੇ ਕਾਂਗਰਸ ਨੂੰ ਭਾਰੀ ਸਮਰਥਨ ਦੇਣਗੇ। ਸ੍ਰ ਕੰਵਰਪ੍ਰਤਾਪ ਸਿੰਘ ਨੇ ਕਿਹਾ ਕਿ ਪਾਰਟੀ ਦਾ ਹਰ ਵਰਕਰ ਇਸ ਚੋਣ ਵਿੱਚ ਅਹਿਮ ਭੂਮਿਕਾ ਨਿਭਾਏਗਾ ਅਤੇ ਜ਼ਮੀਨੀ ਪੱਧਰ ‘ਤੇ ਮਜ਼ਬੂਤ ਜਨਸੰਪਰਕ ਮੁਹਿੰਮ ਚਲਾਈ ਜਾਵੇਗੀ। ਮੀਟਿੰਗ ਵਿੱਚ ਇਹ ਵੀ ਤੈਅ ਕੀਤਾ ਗਿਆ ਕਿ ਹਰੇਕ ਵਾਰਡ ਵਿੱਚ ਡੋਰ-ਟੂ-ਡੋਰ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ, ਜਿਸ ਰਾਹੀਂ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ, ਉਪਲਬਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਨਾਲ ਹੀ ਨੌਜਵਾਨਾਂ, ਮਹਿਲਾਵਾਂ ਅਤੇ ਸੀਨੀਅਰ ਨਾਗਰਿਕਾਂ ਨਾਲ ਵਿਸ਼ੇਸ਼ ਸੰਪਰਕ ਮੁਹਿੰਮ ਵੀ ਸ਼ੁਰੂ ਕਰਨ ‘ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ, ਕੌਂਸਲਰ ਗੁਰਦੇਵ ਸਿੰਘ ਨੰਬਰਦਾਰ, ਐਡਵੋਕੇਟ ਬ੍ਰਿਜ ਮੋਹਨ, ਰੋਹਿਤ ਪੁਰੀ ਲੱਕੀ, ਵਿਨੋਦ ਕੁਮਾਰ ਅਰੋੜਾ, ਸੁਖਦੇਵ ਸਰੀਨ ਸਾਬਕਾ ਚੇਅਰਮੈਨ ਕਾਂਗਰਸ ਮੀਡੀਆ, ਮੋਹਿਤ ਵਾਸਲ ,ਰਾਣਾ ਰਣਜੀਤ ਸਿੰਘ ਭੱਖਾ ਪ੍ਰਧਾਨ, ਐਡਵੋਕੇਟ ਸੁਨੀਲ ਪਾਲ ਸਿੰਘ ,ਗੁਰਦੀਪ ਸਿੰਘ ਸਿਰਸਾ , ਦਰਸ਼ਨ ਲਾਲ ਸ਼ਰਮਾ, ਅਮਰਬੀਰ ਸਿੰਘ ਬੱਲ, ਅੰਮ੍ਰਿਤ ਭੱਖਾ , ਪ੍ਰਭ ਸਿੰਘ, ਅਵਿਨਾਸ਼ ਬਿਜਲੀ ਵਾਲੇ, ਦਿਲਬਾਗ ਸਿੰਘ ਸਰਸਾ, ਸੰਨੀ ਨਿੱਜਰ,ਕਾਬਲ ਸਿੰਘ ਨਿੱਜਰ, ਅਸ਼ੋਕ ਮਸੀਹ ਅਤੇ ਬਲਜਿੰਦਰ ਸਿੰਘ ਨੰਬਰਦਾਰ ਸਮੇਤ ਕਈ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਰਹੇ। ਮੀਟਿੰਗ ਦੇ ਅੰਤ ਵਿੱਚ ਸਾਰੇ ਆਗੂਆਂ ਅਤੇ ਵਰਕਰਾਂ ਨੇ ਇਕਜੁੱਟ ਹੋ ਕੇ ਕਾਂਗਰਸ ਪਾਰਟੀ ਨੂੰ ਨਗਰ ਪੰਚਾਇਤ ਚੋਣਾਂ ਵਿੱਚ ਜਿੱਤ ਦਿਵਾਉਣ ਦਾ ਸੰਕਲਪ ਲਿਆ। ਅਜਨਾਲਾ ਵਿੱਚ ਇਸ ਵੱਡੀ ਮੀਟਿੰਗ ਤੋਂ ਬਾਅਦ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਪਾਰਟੀ ਨੇ ਚੋਣੀ ਮੈਦਾਨ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਲਈ ਪੂਰੀ ਤਿਆਰੀ ਕਰ ਲਈ ਹੈ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ