Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

April 12, 2026 10:10 PM
Rozana Sehaj times
ਪਟਿਆਲਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਰਬੀ ਮਾਰਕੀਟਿੰਗ ਸੀਜ਼ਨ ਦੌਰਾਨ ਚੱਲ ਰਹੇ ਕਣਕ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਸਰਹਿੰਦ ਰੋਡ, ਪਿੰਡ ਲੰਗ, ਬਖਸ਼ੀਵਾਲ, ਲੌਟ ਅਤੇ ਮੰਡੌੜ ਸਥਿਤ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਕਣਕ ਦੀ ਫ਼ਸਲ ਮੰਡੀਆਂ ਵਿੱਚ ਲਿਆਉਣ ਵਾਲੇ ਕਿਸਾਨਾਂ ਸਮੇਤ ਆੜਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਜ਼ਮੀਨੀ ਹਾਲਾਤ ਦਾ ਜਾਇਜ਼ਾ ਲਿਆ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੇ ਗਏ ਕਣਕ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਰਾਜਸਥਾਨ ਦੀ ਤਰਜ਼ ‘ਤੇ ਖਰਾਬ ਮੌਸਮ ਕਰਕੇ ਨੁਕਸਾਨੀ ਪੰਜਾਬ ਦੀ ਕਣਕ ਦੀ ਫ਼ਸਲ ਲਈ ਵੀ ਤੁਰੰਤ ਰਾਹਤ ਪ੍ਰਦਾਨ ਕਰਦੀ। ਉਨ੍ਹਾਂ ਕਿਹਾ ਕਿ ਪਰ ਹੁਣ ਪੰਜਾਬ ਸਰਕਾਰ ਵੱਲੋਂ ਜ਼ੋਰ ਪਾਉਣ ‘ਤੇ ਕੇਂਦਰੀ ਟੀਮ ਖਰਾਬ ਫਸਲ ਦਾ ਜਾਇਜ਼ਾ ਲੈਣ ਆਈ ਹੈ, ਤੇ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਨੂੰ ਵੀ ਬਣਦੀ ਰਾਹਤ ਮਿਲੇਗੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਕੇਂਦਰੀ ਉਪਭੋਗਤਾ ਮਾਮਲੇ, ਖਾਦ ਅਤੇ ਜਨਤਕ ਵੰਡ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਸੰਬੰਧਿਤ ਅਹਿਮ ਮਸਲੇ ਉਠਾਏ ਹਨ। ਇਨ੍ਹਾਂ ਵਿੱਚ ਕੈਸ਼ ਕਰੈਡਿਟ ਲਿਮਿਟ ’ਤੇ ਵੱਧ ਵਿਆਜ ਦਰਾਂ, ਰੂਰਲ ਡਿਵੈਲਪਮੈਂਟ ਫੰਡ ਦੀ ਲਗਭਗ 9,000 ਕਰੋੜ ਰੁਪਏ ਦੀ ਬਕਾਇਆ ਰਕਮ, ਭਾਰੀ ਮੀਂਹ ਅਤੇ ਔਲੇ ਪੈਣ ਨਾਲ ਨੁਕਸਾਨੀ ਫਸਲ ਲਈ ਮੁਆਵਜ਼ਾ ਅਤੇ ਆੜਤੀਆਂ ਦੀਆਂ ਲੰਬਿਤ ਮੰਗਾਂ ਸ਼ਾਮਲ ਹਨ। ਡਾ ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਨੇ ਖਰੀਦ ਮਾਪਦੰਡਾਂ ਵਿੱਚ ਢਿੱਲ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਦੇ ਭੇਦਭਾਵਪੂਰਨ ਰਵੱਈਏ ’ਤੇ ਵੀ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਜਿੱਥੇ ਰਾਜਸਥਾਨ ਨੂੰ ਸੁੰਗੜੇ ਹੋਏ ਦਾਣਿਆਂ ਲਈ ਰਾਹਤ ਦਿੱਤੀ ਗਈ, ਉੱਥੇ ਪੰਜਾਬ ਵਿੱਚ ਵੀ ਬੇਮੌਸਮੀ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਫਸਲ ਨੂੰ ਨੁਕਸਾਨ ਹੋਇਆ, ਪਰ ਸ਼ੁਰੂ ਵਿੱਚ ਇਹ ਰਾਹਤ ਨਹੀਂ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ੋਰ ਪਾਉਣ ‘ਤੇ ਹੀ ਕੇਂਦਰੀ ਟੀਮ ਭੇਜੀ ਗਈ ਹੈ। 
 
ਕੇਂਦਰ ਸਰਕਾਰ ਦੀ ਇਸ ਨੀਤੀ ਦੀ ਆਲੋਚਨਾ ਕਰਦੇ ਹੋਏ ਡਾ. ਬਲਬੀਰ ਸਿੰਘ ਨੇ ਦੁਹਰਾਇਆ ਕਿ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ਵਿੱਚ ਕਣਕ ਦੀ ਸੁਚਾਰੂ ਖਰੀਦ ਅਤੇ ਲਿਫਟਿੰਗ ਯਕੀਨੀ ਬਣਾਉਣ ਅਤੇ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਦ੍ਰਿੜ਼ ਸੰਕਲਪ ਹੈ।ਇਸ ਮੌਕੇ ਸੁਰੇਸ਼ ਰਾਏ, ਪਟਿਆਲਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਇੰਜ. ਸਤਵਿੰਦਰ ਸਿੰਘ ਸੈਣੀ, ਏਐਫਐਸਓ ਮਨੀਸ਼ ਕੁਮਾਰ, ਜ਼ਿਲ੍ਹਾ ਪਰਿਸ਼ਦ ਮੈਂਬਰ ਪ੍ਰਿਤਪਾਲ ਸਿੰਘ ਲਚਕਾਣੀ, ਬਾਬਾ ਬਲਦੇਵ ਸਿੰਘ ਲੰਗ, ਮੇਵਾ ਸਿੰਘ, ਕਰਨ ਪੂਨੀਆ, ਹਰਪ੍ਰੀਤ ਸਿੰਘ, ਬੇਅੰਤ ਸਿੰਘ, ਸਤਵਿੰਦਰ ਸਿੰਘ ਮੰਡੌੜ, ਰਿੰਕੂ ਮੰਡੌੜ, ਬਲਕਾਰ ਸਿੰਘ ਸਰਪੰਚ ਲੌਟ, ਕਿਸਾਨ ਤੇ ਹੋਰ ਪਤਵੰਤੇ ਹਾਜ਼ਰ ਸਨ।

Have something to say? Post your comment

 

More in Malwa

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ

ਬੇਕਾਬੂ ਕੰਬਾਈਨ ਦੀ ਲਪੇਟ ਵਿੱਚ ਆਉਣ ਨਾਲ ਦੋ ਦੀ ਮੌਤ