Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

April 12, 2026 10:36 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 82ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 522 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 82ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 225 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 20,643 ਹੋ ਗਈਆਂ। ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 89 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 407ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.2 ਕਿਲੋਗ੍ਰਾਮ ਹੈਰੋਇਨ, 256 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2020 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 407 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58,479 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 17 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਸ੍ਰੀ ਮਦ ਭਾਗਵਤ ਕਥਾ ਦੇ ਸ਼ੁਭ ਆਰੰਭ ਮੌਕੇ ਆਪ ਆਗੂ ਸੁਭਾਸ਼ ਸ਼ਰਮਾ ਵੱਲੋਂ ਵਿਸ਼ੇਸ਼ ਪੂਜਨ, ਕਲਸ਼ ਸ਼ੋਭਾ ਯਾਤਰਾ ਕੱਢੀ