Wednesday, September 17, 2025

National

ਕਿਸਾਨ ਮੋਰਚੇ ਵਲੋਂ ਖਾਦਾਂ ਦੇ ਮਾਮਲੇ ਵਿਚ ਮੋਦੀ ਸਰਕਾਰ ਨੂੰ ਚੇਤਾਵਨੀ, 26 ਨੂੰ ਹੋਵੇਗਾ ਭਾਰੀ ਇਕੱਠ

June 17, 2021 07:47 PM
SehajTimes

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਨੇ ਖਾਦਾਂ ਦੀ ਕੀਮਤ ਦੇ ਮਾਮਲੇ ’ਚ ਕੇਂਦਰ ਸਰਕਾਰ ਨੂੰ ਸਖ਼ਤ ਲਹਿਜੇ ਵਿਚ ਚਿਤਾਵਨੀ ਦਿਤੀ ਹੈ। ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਕੱਲ੍ਹ ਪੀਆਈਬੀ ਵੱਲੋਂ ਇੱਕ ਪ੍ਰੈੱਸ ਬਿਆਨ ਰਾਹੀਂ ਭਾਰਤ ਸਰਕਾਰ ਦੀ ਆਰਥਿਕ ਮਾਮਲਿਆਂ ਦੀ ਮੰਤਰੀ-ਮੰਡਲ ਦੀ ਸਮਿਤੀ ਨੇ ਕਿਹਾ ਕਿ ਖ਼ਾਦ ਦੀ ਲਾਗਤ ਦੇ ਵਾਧੇ ਦੀ ਭਰਪਾਈ ਲਈ ਸਰਕਾਰ ਨੇ ਸਬਸਿਡੀ ਦਿੱਤੀ ਹੈ। ਉਹ ਸਿਰਫ ਇੱਕ ਸੀਜ਼ਨ ਲਈ ਹੈ। ਜੋ ਖਰੀਫ-2021 ਲਈ ਲਾਗੂ ਹੈ। ਇਸਤੋਂ ਪ੍ਰਤੀਤ ਹੁੰਦਾ ਹੈ ਕਿ ਆਗਾਮੀ ਸੀਜ਼ਨ 'ਚ ਕਿਸਾਨਾਂ ਨੂੰ ਖਾਦਾਂ ਦੀ ਵਧੀ ਹੋਈ ਲਾਗਤ ਦੀ ਖ਼ੁਦ ਭਰਪਾਈ ਕਰਨ ਲਈ ਕਿਹਾ ਜਾ ਸਕਦਾ ਹੈ। ਆਗੂਆਂ ਨੇ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਸਮੇਤ ਵੱਖ-ਵੱਖ ਖ਼ਰਚੇ ਲਗਾਤਾਰ ਵਧ ਰਹੇ ਹਨ। ਪ੍ਰੰਤੂ ਬਜ਼ਾਰ 'ਚ ਫਸਲਾਂ ਦੀ ਪੂਰੀ ਕੀਮਤ ਨਾ ਮਿਲਣ ਕਰਕੇ ਕਿਸਾਨਾਂ ਦਾ ਸੋਸ਼ਣ ਹੋ ਰਿਹਾ ਹੈ। ਸਰਕਾਰ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕੀਤੇ ਬਿਨਾਂ ਜਾਂ ਰਮੇਸ਼ ਚੰਦ ਕਮੇਟੀ ਅਨੁਸਾਰ ਲਾਗਤ ਅਨੁਮਾਨਾਂ 'ਚ ਸੁਧਾਰ ਕੀਤੇ ਬਿਨਾਂ ਸਰਕਾਰ ਦਾ ਘੱਟੋ-ਘੱਟ ਸਮਰਥਨ ਮੁੱਲ ਮਹਿਜ਼ ਜ਼ੁਮਲਾ ਹੈ। ਸਰਕਾਰ ਲੱਖਾਂ ਕਿਸਾਨਾਂ ਦੇ ਸੰਘਰਸ਼ ਦੀਆਂ ਮੰਗਾਂ 'ਚੋਂ ਇਸ ਅਹਿਮ ਮੰਗ ਨੂੰ ਪੂਰਾ ਕਰਨ ਲਈ ਵੀ ਸਰਕਾਰ ਨੇ ਕੋਈ ਕਦਮ ਨਹੀਂ ਉਠਾਇਆ। ਸੰਯੁਕਤ ਕਿਸਾਨ ਮੋਰਚਾ ਦੁਬਾਰਾ ਮੰਗ ਦੁਹਰਾਉਂਦਾ ਹੈ ਕਿ ਕਿਸਾਨਾਂ ਨੂੰ ਫਸਲਾਂ ਦੇ ਪੂਰੇ ਭਾਅ ਦੇਣ ਲਈ ਐਮਐਸਪੀ ਦੀ ਗਰੰਟੀ ਦਿੱਤੀ ਜਾਵੇ। ਕਿਉਂਕਿ ਭਾਜਪਾ ਨੇ ਤਾਂ ਚੋਣਾਂ ਵੀ ਇਹਨਾਂ ਮੁੱਦਿਆਂ 'ਤੇ ਲੜੀਆਂ ਅਤੇ ਜਿੱਤੀਆਂ ਸਨ। ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਨੇ ਅੱਜ ਸਿੰਘੂ ਬਾਰਡਰ 'ਤੇ ਕਿਸਾਨ ਦਫਤਰ ਵਿਖੇ ਮੀਟਿੰਗ ਕੀਤੀ। ਇਹ ਫੈਸਲਾ ਲਿਆ ਗਿਆ ਕਿ 26 ਜੂਨ ਨੂੰ ਜਥੇਬੰਦੀਆਂ ਸਮੂਹ ਦੇ ਆਗੂ ਸਵੇਰੇ ਗਿਆਰਾਂ ਵਜੇ ਤੱਕ ਮੁਹਾਲੀ ਦੇ ਗੁਰੂਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣਗੇ ਅਤੇ ਉੱਥੋਂ ਰਾਜਪਾਲ ਭਵਨ ਵੱਲ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਗਵਰਨਰ ਨੂੰ ਰੋਸ-ਪੱਤਰ ਸੌਂਪਿਆ ਜਾਵੇਗਾ।
ਹਰਿਆਣਾ ਦੀ ਭਾਜਪਾ ਸਰਕਾਰ ਦੇ ਕਿਸਾਨ ਵਿਰੋਧੀ ਵਤੀਰੇ ਕਾਰਨ ਕਿਸਾਨਾਂ ਵੱਲੋਂ ਭਾਜਪਾ-ਜਜਪਾ ਆਗੂਆਂ ਦਾ ਵਿਰੋਧ ਜਾਰੀ ਹੈ। ਜੀਂਦ ਜ਼ਿਲੇ ਦੇ ਪਿੰਡ ਕੰਡੇਲਾ ਦਾ ਇਕ ਨੌਜਵਾਨ ਬਿਜਿੰਦਰ ਸਿੰਘ 26 ਜਨਵਰੀ ਨੂੰ ਟਰੈਕਟਰ ਪਰੇਡ ਤੋਂ ਲਾਪਤਾ ਹੈ ਅਤੇ ਪ੍ਰਸ਼ਾਸਨ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਉਸ ਨੂੰ ਲੱਭਣ ਲਈ ਵਾਰ-ਵਾਰ ਕੀਤੀ ਗਈ ਅਪੀਲ ਦਾ ਕੋਈ ਜਵਾਬ ਨਹੀਂ ਦੇ ਰਿਹਾ। ਝੱਜਰ ਵਿਖੇ ਭਾਜਪਾ ਦਫ਼ਤਰ ਲਈ ਨੀਂਹ ਪੱਥਰ ਰੱਖਣ ਦੇ ਵਿਰੋਧ ਵਿੱਚ ਪ੍ਰਸ਼ਾਸਨ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ਼ ਕੀਤੇ ਹਨ। ਇਨ੍ਹਾਂ ਨੂੰ ਤੁਰੰਤ ਬਿਨਾਂ ਸ਼ਰਤ ਵਾਪਸ ਲੈਣ ਦੀ ਲੋੜ ਹੈ।
ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ) ਦੇ ਪਿੰਡ ਵਜੀਦਪੁਰ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖ਼ਿਲਾਫ ਸਥਾਨਕ ਪ੍ਰਸ਼ਾਸਨ ਵੱਲੋਂ ਕੇਸ ਦਰਜ਼ ਕੀਤੇ ਜਾਣ ਦੀ ਜਥੇਬੰਦੀਆਂ ਨੇ ਸਖ਼ਤ ਨਿਖੇਧੀ ਕੀਤੀ ਹੈ। ਯੂਨੀਅਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਆਗੂ ਅਤੇ ਹੋਰਨਾਂ ਖਿਲਾਫ ਜਿਨ੍ਹਾਂ ਨੇ ਕਾਂਗਰਸੀ ਆਗੂ ਮੁਨੀਸ਼ ਤਿਵਾੜੀ ਖਿਲਾਫ ਸ਼ਾਂਤਮਈ ਢੰਗ ਨਾਲ ਵਿਰੋਧ ਜਤਾਇਆ ਸੀ, ਵਿਰੁੱਧ ਦਰਜ਼ ਕੀਤੇ ਕੇਸ ਵਾਪਸ ਲਏ ਜਾਣ।
ਅੱਜ ਝਾਂਸੀ ਦੀ ਰਾਣੀ ਲਕਸ਼ਮੀਬਾਈ ਦਾ ਸ਼ਹਾਦਤ ਦਿਹਾੜਾ ਹੈ, ਉਹ ਭਾਰਤ ਦੀ ਆਜ਼ਾਦੀ ਦੀ ਲੜਾਈ ਦੀ ਪ੍ਰਮੁੱਖ ਬਹਾਦਰ ਸ਼ਖਸੀਅਤ ਹਨ, ਅਤੇ ਬਸਤੀਵਾਦੀ ਸ਼ਾਸਕਾਂ ਦੇ ਵਿਰੁੱਧ ਵਿਰੋਧ ਦਾ ਚਰਚਿਤ ਪ੍ਰਤੀਕ ਹਨ।
ਬਾਰਸ਼ ਅਤੇ ਹੋਰ ਮੁਸੀਬਤਾਂ ਦੇ ਬਾਵਜੂਦ ਜ਼ਿਆਦਾ ਤੋਂ ਜ਼ਿਆਦਾ ਕਿਸਾਨ ਵੱਖ-ਵੱਖ ਰਾਜਾਂ ਤੋਂ ਕਿਸਾਨ-ਮੋਰਚਿਆਂ ਵਿਚ ਸ਼ਾਮਲ ਹੋ ਰਹੇ ਹਨ।

 

Have something to say? Post your comment

 

More in National

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ‌ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੰਮ ਕਰੇਗੀ : ਹਰਮੀਤ ਸਿੰਘ ਕਾਲਕਾ

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ : ਮੁੱਖ ਮੰਤਰੀ

ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ : ਗੁਰਬਾਣੀ ਨਾਲ ਜੁੜਨ ਲਈ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਪੀਲ

ਮੁੰਬਈ ਪੁਲੀਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਏ ਆਈ ਦੁਆਰਾ ਅਪਮਾਨ ’ਤੇ ਐਫ ਆਈ ਆਰ ਦਰਜ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦਾ ਭਰੋਸਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ : ਹਰਮੀਤ ਸਿੰਘ ਕਾਲਕਾ*