Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅਗਾਮੀ ਬਰਸਾਤੀ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

April 13, 2026 07:45 PM
Rozana Sehaj times

ਅੰਮ੍ਰਿਤਸਰ : ਅਗਾਮੀ ਬਰਸਾਤੀ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਰੋਕਣ ਲਈ ਕੀਤੇ ਜਾਣ ਵਾਲੇ ਪ੍ਰਬੰਧ ਨੂੰ ਲੈ ਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਿਹੜੇ ਖੇਤਰਾਂ ਵਿੱਚ ਪਿਛਲੇ ਸਾਲ ਹੜ੍ਹ ਆਏ ਸਨ ਉਨ੍ਹਾਂ ਖੇਤਰਾਂ ਦੀ ਵਿਸ਼ੇਸ਼ ਮੈਪਿੰਗ ਕੀਤੀ ਜਾਵੇ ਅਤੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਸਮਾਂ ਰਹਿੰਦਿਆਂ ਪੂਰਾ ਕੀਤਾ ਜਾਵੇ। ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਪਿਛਲੇ ਸਾਲ ਜਿੱਥੇ ਧੁੱਸੀ ਦੇ ਬੰਨਾਂ ਨੂੰ ਨੁਕਸਾਨ ਪਹੁੰਚਿਆ ਸੀ ਉਥੇ ਵਿਸ਼ੇਸ਼ ਧਿਆਨ ਦੇ ਕੇ ਉਨ੍ਹਾਂ ਬੰਨ੍ਹਾਂ ਨੂੰ ਪੂਰੀ ਤਰ੍ਹਾਂ ਮਜ਼ਬੂਤ ਕੀਤਾ ਜਾਵੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਸਾਰੇ ਨਾਲਿਆਂ ਨੂੰ ਵੀ ਸਮਾਂ ਰਹਿੰਦੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਰਿਆਵਾਂ ਵਿੱਚ ਜਿੱਥੇ ਡੀ-ਸਿਲਟਿੰਗ ਦੀ ਲੋੜ ਹੈ ਉਸ ਨੂੰ ਵੀ ਤੁਰੰਤ ਮੁਕੰਮਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮਾਲ ਅਧਿਕਾਰੀ ਨੂੰ ਕਿਹਾ ਕਿ ਜਿਹੜੇ ਖੇਤਰ ਹੜ੍ਹ ਪ੍ਰਭਾਵਿਤ ਹੋਏ ਸਨ ਉਨ੍ਹਾਂ ਸਾਰੇ ਪਿੰਡਾਂ ਦੇ ਵਸਨੀਕਾਂ ਨਾਲ ਸੰਪਰਕ ਸਥਾਪਿਤ ਕਰਨ ਲਈ ਵਿਸ਼ੇਸ਼ ਪਲਾਨ ਤਿਆਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚੋਂ ਲੰਘਦੀਆਂ ਪ੍ਰਮੁੱਖ ਤੇ ਲਿੰਕ ਸੜਕਾਂ `ਤੇ ਬਣੇ ਹੋਏ ਪੁਲਾਂ ਤੇ ਪੁਲੀਆਂ ਦੀ ਸਫਾਈ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਸਫਾਈ ਦੇ ਕੰਮ ਦੀ ਖੁਦ ਨਿਗਰਾਨੀ ਕਰਨ ਅਤੇ ਜ਼ਿਲ੍ਹੇ ਵਿੱਚੋਂ ਲੰਘਦੀਆਂ ਸਾਰੀਆਂ ਡਰੇਨਾਂ, ਚੋਆਂ ਆਦਿ ਦੀ ਸਫਾਈ ਦੇ ਕੰਮ ਨੂੰ ਪਹਿਲ ਦੇ ਆਧਾਰ `ਤੇ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਪਾਣੀ ਦੀ ਨਿਕਾਸੀ ਨਿਰਵਿਘਨ ਹੋ ਸਕੇ। ਉਹਨਾਂ ਨੇ ਨਗਰ ਨਿਗਮ ਦੇ ਕਮਿਸ਼ਨਰ ਅਤੇ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰੀ ਖੇਤਰਾਂ ਦੀਆਂ ਸਟਰੋਮ ਡਰੇਨਾਂ ਨੂੰ ਸਾਫ ਕੀਤਾ ਜਾਵੇ ਅਤੇ ਨਗਰ ਨਿਗਮ ਤੇ ਨਗਰ ਕੌਂਸਲਾਂ ਦੀਆਂ ਹੱਦਾਂ ਵਿੱਚੋਂ ਲੰਘਦੇ ਨਿਕਾਸੀ ਨਾਲਿਆਂ ਨੂੰ ਵੀ ਸਾਫ਼ ਕੀਤਾ ਜਾਵੇ। ਇਸ ਦੇ ਨਾਲ ਨਾਲ ਸਾਰੇ ਪੰਪਿੰਗ ਸੈਟਾਂ ਨੂੰ ਵੀ ਚਾਲੂ ਹਾਲਤ ਵਿੱਚ ਤਿਆਰ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਲੋੜੀਂਦਾ ਸਮਾਨ, ਕਿਸ਼ਤੀਆਂ, ਚੱਪੂ, ਲਾਈਫ ਜੈਕਟਾਂ, ਟੈਂਟ, ਬਾਂਸ, ਪੌਲੀਥੀਨ ਸ਼ੀਟਾਂ, ਤਰਪਾਲਾਂ ਅਤੇ ਸਰਚ ਲਾਈਟਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਮੌਕੇ ਖਾਣ ਪੀਣ ਦੇ ਸਮਾਨ ਦਾ ਪ੍ਰਬੰਧ ਕਰਨ ਲਈ ਕਿਹਾ। ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਬਰਸਾਤ ਦੇ ਮੌਸਮ ਤੋਂ ਪਹਿਲਾਂ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਹੜ੍ਹ ਆਉਣ ਦੀ ਸਥਿਤੀ ਵਿੱਚ ਪ੍ਰਭਾਵਤ ਵਿਅਕਤੀਆਂ ਨੂੰ ਠਹਿਰਾਉਣ ਲਈ ਢੁਕਵੀਆਂ ਸਰਕਾਰੀ ਬਿਲਡਿੰਗਾਂ ਦੀ ਅਗੇਤੇ ਹੀ ਪਛਾਣ ਕਰਨ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ। ਉਨ੍ਹਾਂ ਨੇ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਰਸਾਤੀ ਪਾਣੀ ਦੇ ਨਿਕਾਸ ਵਿੱਚ ਰੁਕਾਵਟ ਪਾਉਣ ਵਾਲੇ ਦਰਖ਼ਤਾਂ ਸਬੰਧੀ ਸਮੱਸਿਆ ਦਾ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਐਸ.ਡੀ.ਐਮਜ਼, ਤਹਿਸੀਲਦਾਰ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਅਤੇ ਸਿਹਤ ਵਿਭਾਗ ਨੂੰ ਹੜ੍ਹ ਆਉਣ ਦੀ ਸਥਿਤੀ ਵਿੱਚ ਰਾਹਤ ਕੈਂਪ ਲਗਾਉਣ ਲਈ ਵੀ ਪ੍ਰਬੰਧ ਕਰਨ ਵਾਸਤੇ ਵੀ ਕਿਹਾ। ਉਨ੍ਹਾਂ ਕਿਹਾ ਕਿ ਇਹ ਸਾਰੇ ਹੜ੍ਹ ਰੋਕੂ ਪ੍ਰਬੰਧ ਜੂਨ ਮਹੀਨੇ ਦੇ ਅਖ਼ੀਰ ਤੱਕ ਹਰ ਹੀਲੇ ਪੂਰੇ ਕਰ ਲਏ ਜਾਣ।

Have something to say? Post your comment

 

More in Majha

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕ ਵਿਕਾਸ ਪੁਰਸ਼ ਵਜੋਂ ਵਖ ਰਹੇ ਹਨ : ਵਿਧਾਇਕ ਰਮਦਾਸ

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

ਸਿਹਤ ਵਿਭਾਗ ਵੱਲੋਂ ਲੰਗਜ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਫੇਫੜਿਆਂ ਦੀ ਬੀਮਾਰੀਆਂ ਸਬੰਧੀ ਜਾਗਰੂਕਤਾ ਪੋਸਟਰ ਰਿਲੀਜ਼ ਕੀਤੇ ਗਏ

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

ਜਲੰਧਰ ਵਿਖੇ ਅੱਜ ਖ਼ਾਲਸਾ ਮਾਰਚ 'ਚ ਪੁੱਜਣ ਸੰਗਤਾਂ : ਫੈਡਰੇਸ਼ਨ ਭਿੰਡਰਾਂਵਾਲਾ

ਅਜਨਾਲਾ ਵਿੱਚ ਕਾਂਗਰਸ ਦੀ ਚੋਣੀ ਮੁਹਿੰਮ ਨੇ ਫੜੀ ਰਫ਼ਤਾਰ

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

ਬੇਅਦਬੀ ਬਿੱਲ ‘ਤੇ ’ਆਪ’ ਸਰਕਾਰ ਦੀ ਨੀਅਤ ਸੰਦੇਹ ਦੇ ਘੇਰੇ ‘ਚ: ਪ੍ਰੋ. ਸਰਚਾਂਦ ਸਿੰਘ ਖਿਆਲਾ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਵਿਖੇ ਪੰਥਕ ਅਰਦਾਸ ਨਾਲ ਸ੍ਰੀ ਅਖੰਡ ਪਾਠ ਸਾਹਿਬ ਅਰੰਭ: ਸਿੰਘ ਸਾਹਿਬ ਬਾਬਾ ਬਲਬੀਰ ਸਿੰਘ