ਅਜਨਾਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਦੇ ਲੋਕ ਵਿਕਾਸ ਪੁਰਸ਼ ਵਜੋਂ ਵੇਖ ਰਹੇ ਹਨ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਪਿੰਡ ਕੰਬੋਅ ਵਿਖੇਂ ਸੀਨੀਅਰ ਆਗੂ ਪਰਮਿੰਦਰ ਸਿੰਘ ਥਿੰਦ ਦੀ ਅਗਵਾਈ ਹੇਠ ਕਰਵਾਈ ਮੀਟਿੰਗ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਰਮਦਾਸ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ 4 ਸਾਲਾਂ ਕਾਰਜਕਾਲ ਪੂਰੇ ਹੋਣ 'ਤੇ ਪਿੰਡ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਅਤੇ ਕੀਤੇ ਵਿਕਾਸ ਕਾਰਜਾਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਉਨ੍ਹਾਂ ਆਖਿਆ ਕਿ ਸੂਬੇ ਅੰਦਰ ਹਰ ਇਕ ਵਿਅਕਤੀ ਨੂੰ ਚੰਗੀਆਂ ਸਿਹਤ ਸਹੂਲਤਾਂ, ਸਰਕਾਰੀ ਨੌਕਰੀਆਂ, ਬਿਜਲੀ ਤੇ ਨਹਿਰੀ ਪਾਣੀ ਦੀ ਸਹੂਲਤ, 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ, ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਉੱਚ ਪੱਧਰੀ ਸੜਕਾਂ ਦਾ ਨਿਰਮਾਣ ਸਮੇਤ ਹੋਰ ਅਨੇਕਾਂ ਸਹੂਲਤਾਂ ਉਪਲੱਬਧ ਕਰਵਾਈਆਂ ਹਨ | ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ 17 ਅਪ੍ਰੈਲ ਨੂੰ ਅਟਾਰੀ ਦੀ ਦਾਣਾ ਮੰਡੀ ਵਿੱਚ ਰੈਲੀ ਕਰਵਾਈ ਜਾ ਰਹੀ ਹੈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਹੁੰਚ ਚ ਹਲਕੇ ਦੀਆਂ ਸੰਗਤਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਹਲਕਾ ਵਾਸੀਆਂ ਨੂੰ ਰੈਲੀ ਵਿੱਚ ਪਹੁੰਚਣ ਸੱਦਾ ਦਿੱਤਾ।