Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਸ੍ਰੀ ਮਦ ਭਾਗਵਤ ਕਥਾ ਦੇ ਸ਼ੁਭ ਆਰੰਭ ਮੌਕੇ ਆਪ ਆਗੂ ਸੁਭਾਸ਼ ਸ਼ਰਮਾ ਵੱਲੋਂ ਵਿਸ਼ੇਸ਼ ਪੂਜਨ, ਕਲਸ਼ ਸ਼ੋਭਾ ਯਾਤਰਾ ਕੱਢੀ

April 13, 2026 08:53 PM
Rozana Sehaj times
ਡੇਰਾਬੱਸੀ :  ਡੇਰਾਬੱਸੀ ਵਿਖੇ ਸ੍ਰੀ ਮਦ ਭਾਗਵਤ ਕਥਾ ਦੇ ਸ਼ੁਭ ਆਰੰਭ ਮੌਕੇ ਰਾਮਤਲਾਈ ਤੋਂ ਇੱਕ ਵਿਸ਼ੇਸ਼ ਕਲਸ਼ ਸ਼ੋਭਾ ਯਾਤਰਾ ਕੱਢੀ ਗਈ। ਇਸ ਕਲਸ਼ ਸ਼ੋਭਾ ਯਾਤਰਾ ਦੇ ਪਰਸ਼ੂ ਰਾਮ ਭਵਨ 'ਤੇ ਜਾ ਕੇ ਸਮਾਪਤੀ ਹੋਣ ਉਪਰੰਤ ਸ੍ਰੀ ਮਦ ਭਾਗਵਤ ਕਥਾ ਦਾ ਸ਼ੁਭ ਆਰੰਭ ਕੀਤਾ ਗਿਆ। ਸ੍ਰੀ ਮਦ ਭਾਗਵਤ ਕਥਾ ਵਿੱਚ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਵਾਈਸ ਪ੍ਰਧਾਨ ਤੇ ਸੀਨੀਅਰ ਆਪ ਆਗੂ ਸੁਭਾਸ਼ ਸ਼ਰਮਾ ਵੱਲੋਂ ਵਿਸ਼ੇਸ਼ ਤੌਰ ਉਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਸ਼ਰਮਾ ਨੇ ਵਿਸ਼ੇਸ਼ ਪੂਜਨ ਕਰ ਕੇ ਕਥਾ ਦਾ ਆਰੰਭ ਕੀਤਾ ਅਤੇ ਪ੍ਰਬੰਧਕਾਂ ਵੱਲੋਂ ਸਿਰੋਪਾਓ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ । ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਪ੍ਰੋਗਰਾਮ ਵਿਅਕਤੀ ਨੂੰ ਝੂਠ ਭਰਮ ਆਦਿ ਤੋਂ ਦੂਰ ਕਰਦੇ ਹਨ ਤੇ ਇਹ ਪ੍ਰੋਗਰਾਮ ਲਗਾਤਾਰ ਹੋਣੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਪ੍ਰੋਗਰਾਮ ਲੋਕਾਂ ਵਿਚ ਆਪਸੀ ਪ੍ਰੇਮ ਪਿਆਰ ਤੇ ਦਯਾ ਦੀ ਭਾਵਨਾ ਵੀ ਪੈਦਾ ਕਰਦੇ ਹਨ । ਉਨ੍ਹਾਂ ਕਿਹਾ ਕਿ ਸ੍ਰੀ ਮਦ ਭਾਗਵਤ ਕਥਾ ਦੇ ਸੱਦੇ ਲਈ ਉਹ ਕਮੇਟੀ ਦੇ ਤਹਿ ਦਿਲੋਂ ਧੰਨਵਾਦੀ ਹਨ । ਇਸ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਆਲਮਗੀਰ, ਗੁਰਪਾਲ ਸਿੰਘ ਲੈਹਲੀ,ਸਵਰਨ ਸਿੰਘ ਟਿਵਾਣਾ, ਸੋਨੂੰ ਤੇ ਬਿਲਾਸ ਕੁਮਾਰ ਆਦਿ ਹਾਜ਼ਰ ਸਨ ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ