Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ-ਮੁਕਤ, ਕੁਦਰਤ-ਅਨੁਕੂਲ ਧਾਰਮਿਕ ਇਕੱਠਾਂ ਦਾ ਸੱਦਾ

April 13, 2026 09:01 PM
Rozana Sehaj times

ਪਟਿਆਲਾ : ਪੰਜਾਬ ਵਿੱਚ ਹੋਣ ਵਾਲੀਆਂ ਧਾਰਮਿਕ ਇਕੱਤਰਤਾਵਾਂ ਮੌਕੇ ਪਲਾਸਟਿਕ ਰਹਿਤ ਵਾਤਾਵਰਣ ਸਿਰਜਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਇਸ ਬੈਠਕ ਦੌਰਾਨ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਅਤੇ ਸੱਭਿਆਚਾਰਕ ਇਕੱਠਾਂ ਦੌਰਾਨ ਵਾਤਾਵਰਣ ਪੱਖੀ ਅਭਿਆਸ ਅਪਣਾਉਣ ਲਈ ਇੱਕ ਸਾਂਝੀ ਅਪੀਲ ਜਾਰੀ ਕੀਤੀ ਗਈ ਹੈ। ਰੀਨਾ ਗੁਪਤਾ ਨੇ ਦੱਸਿਆ ਕਿ ਇਸ ਅਪੀਲ ਵਿੱਚ ਸਮੁੱਚੀ ਸੰਗਤ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਸਿੰਗਲ-ਯੂਜ਼ ਪਲਾਸਟਿਕ ਅਤੇ ਥਰਮੋਕੋਲ-ਅਧਾਰਤ ਉਤਪਾਦਾਂ ਦੀ ਵਰਤੋਂ ਤੋਂ ਪਰਹੇਜ਼ ਕਰਨ, ਖਾਸ ਕਰਕੇ ਲੰਗਰ, ਪ੍ਰਸ਼ਾਦ ਅਤੇ ਹੋਰ ਸੇਵਾਵਾਂ ਵਿੱਚ, ਗੁਰੂ ਸਾਹਿਬਾਨਾਂ ਦੇ ਉਪਦੇਸ਼ ਮੁਤਾਬਕ ਸੇਵਾ ਅਤੇ ਕੁਦਰਤ ਦੇ ਸਤਿਕਾਰ ਦੀਆਂ ਸਿੱਖ ਪਰੰਪਰਾਵਾਂ ਦੇ ਅਨੁਸਾਰ ਮੁੜ ਵਰਤੋਂ ਯੋਗ ਸਟੀਲ ਦੇ ਭਾਂਡਿਆਂ ਨੂੰ ਹੀ ਵਰਤਿਆ ਜਾਵੇ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਨੂੰ ਸੁਰੱਖਿਅਤ ਰੱਖਣ ਵਿੱਚ ਵਾਤਾਵਰਣ ਦੀ ਦੇਖਭਾਲ ਸ਼ਾਮਲ ਹੈ। ਉਨ੍ਹਾਂ ਨੇ ਵਧਦੇ ਸ਼ਹਿਰੀਕਰਨ ਦੇ ਵਿਚਕਾਰ ਪੰਜਾਬ ਦੇ ਹਰੇ ਭਰੇ ਖੇਤਰ ਨੂੰ ਵਧਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ‘ਰੁੱਖਾਂ’ ਦੀ ਮਹੱਤਤਾ ਤੇ ਕੁਦਰਤ ਨਾਲ ਇਕਸੁਰਤਾ ਵਿੱਚ ਰਹਿਣਾ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਦਾ ਲੰਬੇ ਸਮੇਂ ਤੋਂ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਰਿਹਾ ਹੈ। ਵਾਤਾਵਰਣ ਤੇ ਮਨੁੱਖੀ ਸਰੀਰ ਵਿੱਚ ਤੇਜ਼ੀ ਨਾਲ ਵੱਧ ਰਹੇ ਮਾਈਕ੍ਰੋਪਲਾਸਟਿਕਸ ‘ਤੇ ਚਿੰਤਾ ਜਾਹਰ ਕਰਦਿਆਂ ਰੀਨਾ ਗੁਪਤਾ ਨੇ ਕਿਹਾ ਕਿ ਇਹ ਗੰਭੀਰ ਸਿਹਤ ਜੋਖਮ ਪੈਦਾ ਕਰ ਰਹੇ ਹਨ। ਚੇਅਰਪਰਸਨ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧ ਨਾਲ ਹਾਲ ਹੀ ਵਿੱਚ ਹੋਈ ਇੱਕ ਮੀਟਿੰਗ ਵਿੱਚ ਸਿੰਗਲ-ਯੂਜ਼ ਪਲਾਸਟਿਕ ਦੀ ਸਖ਼ਤ ਮਨਾਹੀ ਦੇ ਨਾਲ ਇੱਕ ਵਾਤਾਵਰਣ-ਅਨੁਕੂਲ ਮੇਲਾ ਆਯੋਜਿਤ ਕਰਨ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਗਈ, ਜੋ ਕਿ ਰਾਜ ਲਈ ਇੱਕ ਸਕਾਰਾਤਮਕ ਉਦਾਹਰਣ ਹੈ।

 

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ