Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

April 13, 2026 09:02 PM
Rozana Sehaj times
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹਾ ਪੁਲਿਸ ਫਰੀਦਕੋਟ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਪਿਸਤੌਲਾਂ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਭਿੰਡੀ ਸੈਦਾਂ ਵਿਖੇ ਗ੍ਰਨੇਡ ਹਮਲੇ ਦੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੱਕ ਡੋਗਰਾ ਦੇ ਰਹਿਣ ਵਾਲੇ ਬਲਜੀਤ ਸਿੰਘ; ਅੰਮ੍ਰਿਤਸਰ ਦੇ ਛੋਟਾ ਫਤਿਹਵਾਲ ਦੇ ਰਹਿਣ ਵਾਲੇ ਪ੍ਰਭ ਸਿੰਘ; ਅੰਮ੍ਰਿਤਸਰ ਦੇ ਬਾਬਾ ਗਮ ਚੱਕ ਬੱਲਰਵਾਲ ਦੇ ਰਹਿਣ ਵਾਲੇ ਰਾਜਬੀਰ ਸਿੰਘ; ਅੰਮ੍ਰਿਤਸਰ ਦੇ ਠੱਠਾ ਰਾਜਪੂਤਾਂ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ; ਅੰਮ੍ਰਿਤਸਰ ਦੇ ਲੋਪੋਕੇ ਦੇ ਰਹਿਣ ਵਾਲੇ ਅਜੈਦੀਪ ਸਿੰਘ ਉਰਫ਼ ਅਜੇ ਉਰਫ਼ ਗਜ਼ਨੀ; ਅਤੇ ਅੰਮ੍ਰਿਤਸਰ ਦੇ ਸਾਰੰਗਦੇਵ ਦੇ ਰਹਿਣ ਵਾਲੇ ਸਾਹਿਬ ਸਿੰਘ ਉਰਫ਼ ਸਾਬਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸੀ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਪਾਕਿਸਤਾਨ ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸੀ, ਜੋ ਵਿਦੇਸ਼ ਤੋਂ ਇਸ ਮਾਡਿਊਲ ਨੂੰ ਚਲਾ ਰਿਹਾ ਸੀ। ਉਨ੍ਹਾਂ ਨੇ ਆਪਣਾ ਮੋਟਰਸਾਈਕਲ ਥਾਣੇ ਤੋਂ ਲਗਭਗ 1-2 ਕਿਲੋਮੀਟਰ ਦੂਰ ਨੇੜਲੇ ਖੇਤਾਂ ਵਿੱਚ ਖੜ੍ਹਾ ਕੀਤਾ ਅਤੇ ਖੇਤਾਂ ਵਿੱਚੋਂ ਪੈਦਲ ਚੱਲ ਕੇ ਥਾਣੇ ਦੇ ਪਿਛਲੇ ਪਾਸੇ ਪਹੁੰਚੇ। ਇਸ ਸਬੰਧ ਵਿੱਚ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਤੇ 5; ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 13, 16, 18 ਅਤੇ 19; ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 61(1), 61(2), 3 (5) ਅਤੇ 324 (4); ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਥਾਣਾ ਭਿੰਡੀ ਸੈਦਾਂ ਵਿਖੇ ਐਫਆਈਆਰ ਨੰ. 56 ਮਿਤੀ 30.03.2026 ਦਰਜ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ