Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

April 13, 2026 09:30 PM
SehajTimes
ਚੰਡੀਗੜ੍ਹ ਭਗਵੰਤ ਮਾਨ ਸਰਕਾਰ ਵੱਲੋਂ ਅੱਜ ਇੱਕ ਸਖ਼ਤ ਸੋਧ ਬਿੱਲ ਪੇਸ਼ ਕੀਤਾ ਗਿਆ ਜਿਸ ਵਿੱਚ 'ਬੇਅਦਬੀ' ਦੇ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਦਾ ਨਿਯਮ ਬਣਾਇਆ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਬਿਲ ਨੂੰ ਨਿਆਂ ਦੀ ਦਿਸ਼ਾ ਵੱਲ ਇੱਕ ਇਤਿਹਾਸਕ ਅਤੇ ਅਹਿਮ ਕਦਮ ਕਰਾਰ ਦਿੱਤਾ ਹੈ। ਅੱਜ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ। ਇਹ ਕਦਮ ਸੂਬਾ ਸਰਕਾਰ ਦੀ ਪਿਛਲੀਆਂ ਸਰਕਾਰਾਂ ਨਾਲੋਂ ਵੱਖਰੀ ਸੋਚ ਨੂੰ ਦਰਸਾਉਂਦਾ ਹੈ, ਜਿਸ ਤਹਿਤ ਸਰਕਾਰ ਨੇ ਸਖ਼ਤ, ਸਮਾਂਬੱਧ ਕਾਰਵਾਈ ਕਰਨ ਅਤੇ 'ਬੇਅਦਬੀ' ਦੇ ਮਾਮਲਿਆਂ ਵਿੱਚ ਸਮਝੌਤੇ ਦੀ ਕਿਸੇ ਵੀ ਗੁੰਜਾਇਸ਼ ਨੂੰ ਖਤਮ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਪੰਜਾਬ ਵਿਧਾਨ ਸਭਾ ਵਿੱਚ ਇਸ ਇਤਿਹਾਸਕ ਬਿੱਲ 'ਤੇ ਚਰਚਾ ਸ਼ੁਰੂ ਕਰਦਿਆਂ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮਾਣ ਮਹਿਸੂਸ ਕਰਦਿਆਂ ਕਿਹਾ, "ਮੈਂ ਅੱਜ ਸਿਰਫ਼ ਇੱਕ ਵਿਧਾਇਕ ਨਹੀਂ ਹਾਂ। ਮੈਂ ਉਸ ਧਰਤੀ ਦੀ ਆਵਾਜ਼ ਹਾਂ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 327 ਸਾਲ ਪਹਿਲਾਂ 13 ਅਪ੍ਰੈਲ ਨੂੰ ਸਾਰੇ ਸੰਸਾਰ ਨੂੰ ਖਾਲਸੇ ਦਾ ਤੋਹਫ਼ਾ ਦਿੱਤਾ ਸੀ।" ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਦੀ ਤੁਲਨਾ ਪਿਛਲੀਆਂ ਸਰਕਾਰਾਂ ਨਾਲ ਕਰਦਿਆਂ ਉਨ੍ਹਾਂ ਕਿਹਾ, "ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਕਾਨੂੰਨ ਬਣਾਉਣ ਵਿੱਚ ਅਸਫਲ ਰਹੀਆਂ, ਸਗੋਂ ਇਹਨਾਂ ਵਿੱਚੋਂ ਕੁਝ ਆਗੂ ਤਾਂ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀ ਵੀ ਸਨ ਅਤੇ ਬਾਅਦ ਵਿੱਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੇ ਜ਼ੁਰਮ ਕਬੂਲਿਆ ਸੀ। ਅਸੀਂ ਨਿਮਰ ਪਿਛੋਕੜ ਵਾਲੇ ਹਾਂ ਅਤੇ ਇੱਥੇ ਪਹੁੰਚਣ ਦੀ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਅੱਜ ਇਸ ਸਰਕਾਰ ਰਾਹੀਂ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖੁਦ ਸਾਡੇ ਕੋਲੋਂ ਇਹ ਸੇਵਾ ਕਰਵਾ ਰਹੇ ਹਨ।" ਮੰਤਰੀ ਨੇ ਬਿੱਲ ਦੀ ਸ਼ਲਾਘਾ ਕਰਦਿਆਂ ਇਸ ਨੂੰ ਇੱਕ ਵਿਆਪਕ ਅਤੇ ਦੂਰਦਰਸ਼ੀ ਕਾਨੂੰਨ ਦੱਸਿਆ। ਉਨ੍ਹਾਂ ਨੇ ਇਸ ਬਿਲ ਦੇ ਮੁੱਖ ਉਪਬੰਧਾਂ ਦੀ ਰੂਪਰੇਖਾ ਦਿੱਤੀ ਜਿਸ ਤਹਿਤ ਸਿਰਫ਼ ਡੀਐਸਪੀ-ਰੈਂਕ ਜਾਂ ਇਸ ਤੋਂ ਉੱਪਰ ਦੇ ਅਧਿਕਾਰੀ ਹੀ 'ਬੇਅਦਬੀ' ਮਾਮਲਿਆਂ ਦੀ ਜਾਂਚ ਕਰ ਸਕਦੇ ਹਨ ਅਤੇ ਜਾਂਚ ਤੇ ਮੁਕੱਦਮੇ ਲਈ ਸਖ਼ਤ ਸਮਾਂ-ਸੀਮਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਇਸ ਘੋਰ ਅਪਰਾਧ ਲਈ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ “ਮੈਂ ਸੁਭਾਗਾ ਮਹਿਸੂਸ ਕਰਦਾ ਹਾਂ ਕਿ ਮੈਨੂੰ ਇਸ ਪਵਿੱਤਰ ਧਰਤੀ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਇਸ ਧਰਤੀ 'ਤੇ ਵਿਸ਼ੇਸ਼ ਸ਼ੈਸ਼ਨ ਕਰਵਾਇਆ।” ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਹ ਸਾਡੇ ਸਿਰਾਂ 'ਤੇ ਹਮੇਸ਼ਾਂ ਹੱਥ ਰੱਖਣ ਅਤੇ ਇਸ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕਰਵਾਉਣ ਲਈ ਸੇਧ ਦੇਣ। 
 
 

Have something to say? Post your comment

 

More in Chandigarh

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਸ੍ਰੀ ਮਦ ਭਾਗਵਤ ਕਥਾ ਦੇ ਸ਼ੁਭ ਆਰੰਭ ਮੌਕੇ ਆਪ ਆਗੂ ਸੁਭਾਸ਼ ਸ਼ਰਮਾ ਵੱਲੋਂ ਵਿਸ਼ੇਸ਼ ਪੂਜਨ, ਕਲਸ਼ ਸ਼ੋਭਾ ਯਾਤਰਾ ਕੱਢੀ

ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਮਨਾਇਆ-