Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

April 13, 2026 09:35 PM
Rozana Sehaj times

ਚੰਡੀਗੜ੍ਹ :  ਆਪਣੇ ਸੰਬੋਧਨ ਦੌਰਾਨ, ਵਿੱਤ ਮੰਤਰੀ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ 'ਤੇ ਤਿੱਖਾ ਹਮਲਾ ਬੋਲਦਿਆਂ, ਸੂਬੇ ਵਿੱਚ 'ਬੇਅਦਬੀ' ਦੀਆਂ ਘਟਨਾਵਾਂ ਦੇ ਕਾਲੇ ਇਤਿਹਾਸ ਨੂੰ ਨਕੋਦਰ ਕਾਂਡ ਨਾਲ ਜੋੜਿਆ। ਉਨ੍ਹਾਂ ਕਿਹਾ ਕਿ 'ਬੇਅਦਬੀ' ਦੀਆਂ ਮੰਦਭਾਗੀਆਂ ਘਟਨਾਵਾਂ ਦਾ ਸਿਲਸਿਲਾ ਹਮੇਸ਼ਾ ਉਦੋਂ ਹੀ ਸ਼ੁਰੂ ਹੋਇਆ ਜਦੋਂ ਪੰਜਾਬ ਵਿੱਚ ਅਕਾਲੀ-ਭਾਜਪਾ ਸੱਤਾ ਵਿੱਚ ਸਨ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "4 ਫਰਵਰੀ 1986 ਨੂੰ ਨਕੋਦਰ ਵਿਖੇ, ਸ੍ਰੀ ਗੁਰੂ ਅਰਜਨ ਦੇਵ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪਾਂ ਨੂੰ ਅਗਨ ਭੇਟ ਕਰਨ ਦੀ ਘਟਨਾ ਵਿਰੁੱਧ ਸ਼ਾਂਤਮਈ ਵਿਰੋਧ ਕਰ ਰਹੇ ਸਿੱਖ ਨੌਜਵਾਨਾਂ 'ਤੇ ਪੁਲਿਸ ਨੇ ਗੋਲੀ ਚਲਾ ਦਿੱਤੀ ਸੀ। ਇਸ ਪੁਲਿਸ ਫਾਇਰਿੰਗ ਵਿੱਚ ਭਾਈ ਰਵਿੰਦਰ ਸਿੰਘ (ਲਿੱਤਰਾਂ), ਭਾਈ ਹਰਮਿੰਦਰ ਸਿੰਘ (ਚੁੱਲ੍ਹੇਪੁਰ), ਭਾਈ ਬਲਧੀਰ ਸਿੰਘ (ਰਾਮਗੜ੍ਹ) ਅਤੇ ਭਾਈ ਝਿਲਮਣ ਸਿੰਘ (ਗੋਰਸੀਆਂ) ਸਮੇਤ ਚਾਰ ਨੌਜਵਾਨ ਸ਼ਹੀਦ ਹੋ ਗਏ ਸਨ। ਘਟਨਾ ਤੋਂ ਬਾਅਦ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਬਣਾਇਆ ਗਿਆ। ਹਾਲਾਂਕਿ ਰਿਪੋਰਟ ਦਾ ਪਹਿਲਾ ਹਿੱਸਾ ਸੌਂਪ ਦਿੱਤਾ ਗਿਆ ਸੀ, ਪਰ ਦੂਜਾ ਹਿੱਸਾ ਰਹੱਸਮਈ ਢੰਗ ਨਾਲ ਗਾਇਬ ਹੋ ਗਿਆ।" ਪਿਛਲੀਆਂ ਸਰਕਾਰਾਂ ਵੱਲੋਂ ਕਾਰਵਾਈ ਦੀ ਘਾਟ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, "1997 ਤੋਂ 2002 ਅਤੇ 2007 ਤੋਂ 2017 ਤੱਕ ਲਗਾਤਾਰ ਅਕਾਲੀ-ਭਾਜਪਾ ਸਰਕਾਰਾਂ ਅਤੇ 2002 ਤੋਂ 2007 ਤੱਕ ਕਾਂਗਰਸ ਸਰਕਾਰ ਨੇ ਲਾਪਤਾ ਰਿਪੋਰਟ ਲੱਭਣ ਜਾਂ ਇਨਸਾਫ਼ ਦਿਵਾਉਣ ਲਈ ਬਿਲਕੁਲ ਵੀ ਕੋਈ ਯਤਨ ਨਹੀਂ ਕੀਤਾ। ਹੈਰਾਨੀ ਦੀ ਗੱਲ ਹੈ ਕਿ ਨਕੋਦਰ ਕਾਂਡ ਵਿੱਚ ਦੋਸ਼ੀ ਪਾਏ ਗਏ ਅਧਿਕਾਰੀਆਂ ਨੂੰ ਬਾਅਦ ਵਿੱਚ ਸਰਕਾਰ ਅਤੇ ਸਿਆਸੀ ਪਾਰਟੀਆਂ ਵਿੱਚ ਅਹਿਮ ਅਹੁਦਿਆਂ ਨਾਲ ਨਿਵਾਜਿਆ ਗਿਆ।" 2015 ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ, ਕੈਬਨਿਟ ਮੰਤਰੀ ਨੇ ਖੁਲਾਸਾ ਕੀਤਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸਬੂਤਾਂ ਨੂੰ ਨਸ਼ਟ ਕਰਨ ਦੀ ਸਰਗਰਮੀ ਨਾਲ ਕੋਸ਼ਿਸ਼ ਕੀਤੀ, ਜਿਸ ਵਿੱਚ ਬਹਿਬਲ ਕਲਾਂ ਗੋਲੀਕਾਂਡ ਦੇ ਬੁਲੇਟ (ਗੋਲੀਆਂ ਦੇ) ਸਬੂਤਾਂ ਨਾਲ ਛੇੜਛਾੜ ਕਰਨਾ ਵੀ ਸ਼ਾਮਲ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ, "ਇੱਕ ਉੱਚ-ਸਿੱਖਿਅਤ ਨੇਤਾ, ਜੋ ਸੰਸਦ ਮੈਂਬਰ, ਕੇਂਦਰੀ ਮੰਤਰੀ ਅਤੇ ਉਪ ਮੁੱਖ ਮੰਤਰੀ ਵਜੋਂ ਸੇਵਾਵਾਂ ਨਿਭਾ ਚੁੱਕਾ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੀਆਂ ਗਲਤੀਆਂ ਮੰਨਣ ਤੋਂ ਬਾਅਦ ਅਜਿਹਾ ਇਕਬਾਲੀਆ ਬਿਆਨ ਦੇਣ ਲਈ 'ਦਬਾਅ' ਪਾਏ ਜਾਣ ਦਾ ਦਾਅਵਾ ਕਿਵੇਂ ਕਰ ਸਕਦਾ ਹੈ?" ਆਪਣੇ ਵਿਧਾਨ ਸਭਾ ਸੰਬੋਧਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਰਕਾਰ ਦੇ ਸਟੈਂਡ ਦਾ ਸੰਖੇਪ ਵਰਣਨ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਨ੍ਹਾਂ ਮੁੱਦਿਆਂ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਦਾਗਦਾਰ ਹੈ। ਉਨ੍ਹਾਂ ਨੇ ਪੂਰੀ ਆਸ ਪ੍ਰਗਟਾਈ ਕਿ ਪੰਜਾਬ ਦੇ ਰਾਜਪਾਲ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ, ਬਿਨਾਂ ਕਿਸੇ ਦੇਰੀ ਦੇ "ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026" ਨੂੰ ਆਪਣੀ ਮਨਜ਼ੂਰੀ ਦੇਣਗੇ। ਉਨ੍ਹਾਂ ਨੇ ਭਾਜਪਾ ਨੂੰ ਵੀ ਚੁਣੌਤੀ ਦਿੱਤੀ ਅਤੇ ਸਵਾਲ ਕੀਤਾ ਕਿ ਕੇਂਦਰ ਸਰਕਾਰ ਨੇ ਕੌਮੀ ਪੱਧਰ 'ਤੇ 'ਬੇਅਦਬੀ' ਬਾਰੇ ਅਜਿਹਾ ਸਖ਼ਤ ਕਾਨੂੰਨ ਕਿਉਂ ਨਹੀਂ ਬਣਾਇਆ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ