Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

April 13, 2026 09:38 PM
Rozana Sehaj times
ਮੋਰਿੰਡਾ : ਪਿਛਲੇ ਦਿਨੀਂ ਪਏ ਬੇਮੌਸਮੇ ਮੀਂਹ ਕਾਰਨ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਦੀ 9 ਮੈਂਬਰੀ ਟੀਮ ਵਲੋਂ ਕੇਂਦਰੀ ਉਪਭੋਗਤਾ ਮਾਮਲੇ ਅਤੇ ਖਾਦ ਮੰਤਰਾਲੇ ਦੇ ਡਿਪਟੀ ਡਾਇਰੈਕਟਰ ਪੀ.ਕੇ. ਸਿੰਘ ਦੀ ਅਗਵਾਈ ਹੇਠ ਮੋਰਿੰਡਾ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਕਣਕ ਦੇ ਸੈਂਪਲ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਮੇਜਰ ਸਿੰਘ ਮਾਂਗਟ ਅਤੇ ਮੋਰਿੰਡਾ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ ਨੇ ਦੱਸਿਆ ਕਿ ਕੇਂਦਰੀ ਟੀਮ ਵਲੋਂ ਮੰਡੀ ਚੋਂ ਹਰੇਕ ਖਰੀਦ ਏਜੰਸੀ ਵਲੋਂ ਖਰੀਦੀ ਕਣਕ ਦੇ ਸੈਂਪਲ ਲਏ ਗਏ। ਉਨ੍ਹਾਂ ਦੱਸਿਆ ਕਿ ਮੀਂਹ ਕਾਰਨ ਕਣਕ ਦਾ ਦਾਣਾ ਬਦਰੰਗਾ ਤੇ ਸੁੰਗੜ ਗਿਆ ਸੀ। ਜਿਸ ਕਾਰਨ ਮੰਡੀ ਵਿੱਚ ਆਈ ਕਣਕ ਦੀ ਖਰੀਦ ਏਜੰਸੀਆਂ ਵਲੋਂ ਇਹ ਕਹਿ ਕੇ ਬੋਲੀ ਨਹੀਂ ਲਗਾਈ ਜਾ ਰਹੀ ਕਿ ਕਣਕ ਵਿੱਚ ਬਦਰੰਗੇ ਤੇ ਸੁੰਗੜੇ ਦਾਣੇ ਦੀ ਮਾਤਰਾ ਜਿਆਦਾ ਹੋਣ ਕਾਰਨ ਇਹ ਕੇਂਦਰ ਸਰਕਾਰ ਵਲੋਂ ਨਿਰਧਾਰਿਤ ਕੀਤੇ ਗਏ ਮਾਪਦੰਡਾਂ ’ਤੇ ਖਰੀ ਨਹੀਂ ਉੱਤਰਦੀ। ਜਿਸ ਕਾਰਨ ਉਹ ਕਣਕ ਨਹੀਂ ਖਰੀਦ ਸਕਦੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਕੱਤਰ ਕੀਤੀਆਂ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਲਗਭਗ 1.30 ਲੱਖ ਏਕੜ ਵਿੱਚ ਖੜੀ ਫਸਲ ਪ੍ਰਭਾਵਿਤ ਹੋਈ ਹੈ, ਜਦਕਿ ਬਹੁਤ ਸਾਰੀ ਕਣਕ ਦੀ ਗੁਣਵੱਤਾ ਘਟ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਆ ਰਹੀ ਕਣਕ ਵਿੱਚ ਨਮੀ ਦੀ ਮਾਤਰਾ 12 ਫੀਸਦੀ ਦੀ ਥਾਂ 15 ਫੀਸਦੀ ਤੱਕ ਦਰਜ ਕੀਤੀ ਜਾ ਰਹੀ ਹੈ।
ਕੈਪਸ਼ਨ- ਮੰਡੀ ਵਿੱਚ ਆਈ ਕਣਕ ਦੇ ਸੈਂਪਲ ਲੈਂਦੇ ਹੋਏ ਕੇਂਦਰੀ ਟੀਮ ਦੇ ਮੈਂਬਰ।

Have something to say? Post your comment

 

More in Chandigarh

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਸ੍ਰੀ ਮਦ ਭਾਗਵਤ ਕਥਾ ਦੇ ਸ਼ੁਭ ਆਰੰਭ ਮੌਕੇ ਆਪ ਆਗੂ ਸੁਭਾਸ਼ ਸ਼ਰਮਾ ਵੱਲੋਂ ਵਿਸ਼ੇਸ਼ ਪੂਜਨ, ਕਲਸ਼ ਸ਼ੋਭਾ ਯਾਤਰਾ ਕੱਢੀ

ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਮਨਾਇਆ-