ਮੋਰਿੰਡਾ : ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮਿਤੀ 14 ਅਪ੍ਰੈਲ ਨੂੰ ਰਜਿਸਟ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਿਵੀਜ਼ਨਲ ਮੈਜਿਸਟ੍ਰੇਟ ਮੋਰਿੰਡਾ ਚੇਤਨ ਬੰਗੜ ਨੇ ਦੱਸਿਆ ਕਿ ਇਹ ਕੈਂਪ ਮਿਤੀ 14 ਅਪ੍ਰੈਲ ਤੋਂ 19 ਅਪ੍ਰੈਲ ਤੱਕ ਹਰ ਰੋਜ਼ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਮੋਰਿੰਡਾ ਦੇ ਵਾਰਡ ਨੰਬਰ 3 ਦੇ ਨਾਮਦੇਵ ਭਵਨ, ਪਿੰਡ ਬਲਦੇਵ ਨਗਰ ਦੀ ਧਰਮਸ਼ਾਲਾ, ਪਿੰਡ ਰੌਣੀ ਕਲਾਂ ਦੇ ਗੁਰਦੁਆਰਾ ਸਾਹਿਬ ਅਤੇ ਪਿੰਡ ਮਾਨਖੇੜੀ ਦੇ ਗੁਰਦੁਆਰਾ ਸਾਹਿਬ ਵਿਖੇ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸ਼ਾਮਿਲ ਹੋਣ ਲਈ ਪਰਿਵਾਰ ਦੇ ਘੱਟੋ-ਘੱਟ ਦੋ ਮੈਂਬਰ ਆਪਣੇ ਨਾਲ ਜਰੂਰੀ ਦਸਤਾਵੇਜ਼ ਆਧਾਰ ਕਾਰਡ ਤੇ ਵੋਟਰ ਕਾਰਡ ਲੈ ਕੇ ਆਉਣ।