Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਪ੍ਰਤੀਕਰਮ ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ- ਐਡਵੋਕੇਟ ਧਾਮੀ*

April 13, 2026 09:58 PM
Rozana Sehaj times
ਸ੍ਰੀ ਅੰਮ੍ਰਿਤਸਰ, 13 ਅਪ੍ਰੈਲ-ਗੁਰਪ੍ਰੀਤ ਸਿੰਘ ਡੱਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਲਿਆਂਦੇ ਗਏ ਬਿੱਲ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਗੰਭੀਰ ਮਾਮਲੇ ‘ਤੇ ਸਿੱਖ ਕੌਮ ਚਿਰਾਂ ਤੋਂ ਨਿਰਣਾਇਕ ਫ਼ੈਸਲੇ ਦੀ ਮੰਗ ਕਰਦੀ ਆ ਰਹੀ ਹੈ, ਲੇਕਿਨ ਅਜੇ ਤੀਕ ਕੌਮੀ ਭਾਵਨਾਵਾਂ ਅਨੁਸਾਰ ਕੋਈ ਵੀ ਸਿੱਟਾ ਸਾਹਮਣੇ ਨਹੀਂ ਆ ਸਕਿਆ। ਉਨ੍ਹਾਂ ਆਖਿਆ ਕਿ ਵਿਧਾਨ ਸਭਾ ਵੱਲੋਂ ਇਸ ਸਬੰਧੀ ਬਿੱਲ ਪਾਸ ਕਰਨਾ ਇੱਕ ਸਕਾਰਾਤਮਕ ਕਦਮ ਜ਼ਰੂਰ ਹੈ, ਪਰ ਸਿਰਫ਼ ਬਿੱਲ ਪਾਸ ਕਰ ਦੇਣਾ ਹੀ ਕਾਫ਼ੀ ਨਹੀਂ। ਅਸਲ ਸਵਾਲ ਤਾਂ ਇਸ ਨੂੰ ਲਾਗੂ ਕਰਵਾਉਣ ਦਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਕਿਸੇ ਵੀ ਕੌਮੀ ਮਾਮਲੇ ਵਿਚ ਕੌਮੀ ਭਾਵਨਾਵਾਂ ਦੀ ਤਰਜਮਾਨੀ ਹੋਣੀ ਚਾਹੀਦੀ ਹੈ ਨਾ ਕਿ ਰਾਜਨੀਤੀ। ਉਨ੍ਹਾਂ ਕਿਹਾ ਕਿ ਬਿੱਲ ਪਾਸ ਕਰਨ ਦੀ ਪ੍ਰਕਿਰਿਆ ਤਾਂ ਪਹਿਲੀਆਂ ਸਰਕਾਰਾਂ ਸਮੇਂ ਵੀ ਦੋ ਵਾਰ ਪੂਰੀ ਹੋ ਚੁੱਕੀ ਹੈ। ਜਰੂਰੀ ਗੱਲ ਇਹ ਹੈ ਕਿ ਇਸ ਨੂੰ ਲੋੜੀਂਦੀ ਪ੍ਰਵਾਨਗੀ ਮਿਲੇ ਤਾਂ ਜੋ ਇਹ ਲਾਗੂ ਹੋ ਸਕੇ।
ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਸਰਕਾਰ ਸ਼ੋਸ਼ਲ ਮੀਡੀਆ ਉਤੇ ਏਆਈ ਤਕਨੀਕ ਨਾਲ ਸਿੱਖ ਭਾਵਨਾਵਾਂ ਨਾਲ ਹੁੰਦੇ ਖਿਲਵਾੜ ਅਤੇ ਪਾਵਨ ਗੁਰਬਾਣੀ ਤੇ ਗੁਰਧਾਮਾਂ ਦੀ ਬੇਅਦਬੀ ਦੇ ਰੁਝਾਨ ਪ੍ਰਤੀ ਵੀ ਸੰਜੀਦਾ ਹੋਵੇ। ਉਨ੍ਹਾਂ ਆਖਿਆ ਕਿ ਬੇਅਦਬੀ ਦੀ ਪਰਿਭਾਸ਼ਾ ਬਹੁਪਰਤੀ ਹੈ ਜਿਸ ਨੂੰ ਵਿਆਪਕ ਸੰਦਰਭ ਵਿਚ ਲੈਣ ਦੀ ਜਰੂਰਤ ਹੈ। ਸੋਸ਼ਲ ਮੀਡੀਆ ਉਤੇ ਬੇਅਦਬੀ ਦਾ ਚਲਨ ਵੀ ਦੁੱਖਦਾਈ ਹੈ। ਹਾਲ ਹੀ ਵਿਚ ਕਿਸੇ ਸਿਰਫਿਰੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਉਪਰ ਚੜ੍ਹ ਕੇ ਬੇਅਦਬੀ ਕਰਨ ਦੀ ਏਆਈ ਵੀਡੀਓ ਵਾਇਰਲ ਕੀਤੀ ਗਈ ਹੈ। ਇਹ ਵੀਡੀਓ ਸ਼੍ਰੋਮਣੀ ਕਮੇਟੀ ਵੱਲੋਂ ਕਈ ਪਲੇਟਫ਼ਾਰਮਾਂ ਤੋਂ ਹਟਵਾਈ ਗਈ ਹੈ ਪਰ ਸਰਕਾਰ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਪਾਸੇ ਵੀ ਧਿਆਨ ਦੇਵੇ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਕਾਰਵਾਈਆਂ ਰੋਕਣ ਲਈ ਸਖ਼ਤ ਕਦਮ ਚੁੱਕੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼