Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦੀਪਮਾਲਾ ਤੇ ਅਲੌਕਿਕ ਆਤਿਸ਼ਬਾਜ਼ੀ ਦੀਆਂ ਤਿਆਰੀਆਂ

April 13, 2026 10:02 PM
Rozana Sehaj times
 ਅੰਮ੍ਰਿਤਸਰ  : ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਅਵਸਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਇਤਿਹਾਸਕ ਦਿਹਾੜੇ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਦਰਬਾਰ ਸਾਹਿਬ ਵਿਖੇ ਰੌਣਕਾਂ ਚਰਮ ਸੀਮਾ ’ਤੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸਮੂਹ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਦੱਸਿਆ ਕਿ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗੁਰਸਿੱਖ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਅਤੇ ਖਾਲਸਾ ਪੰਥ ਨਾਲ ਜੁੜਨ। ਉਨ੍ਹਾਂ ਕਿਹਾ ਕਿ ਦਿਨ ਭਰ ਗੁਰਮਤਿ ਸਮਾਗਮਾਂ ਦੀ ਲੜੀ ਜਾਰੀ ਰਹੇਗੀ, ਜਦਕਿ ਸ਼ਾਮ ਸਮੇਂ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਦੀਪਮਾਲਾ ਕੀਤੀ ਜਾਵੇਗੀ। ਇਸ ਦੇ ਨਾਲ ਆਕਾਸ਼ ਵਿੱਚ ਅਲੌਕਿਕ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ, ਜੋ ਇਸ ਪਾਵਨ ਦਿਹਾੜੇ ਦੀ ਖੁਸ਼ੀ ਨੂੰ ਹੋਰ ਰੰਗਤ ਬਖ਼ਸ਼ੇਗੀ। ਸ. ਧੰਗੇੜਾ ਨੇ “ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ” ਦੇ ਜੈਕਾਰਿਆਂ ਨਾਲ ਸੰਗਤਾਂ ਨੂੰ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸੰਗਤਾਂ ਦੀ ਵਧਦੀ ਆਮਦ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

Have something to say? Post your comment

 

More in Majha

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਪ੍ਰਤੀਕਰਮ ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ- ਐਡਵੋਕੇਟ ਧਾਮੀ*

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕ ਵਿਕਾਸ ਪੁਰਸ਼ ਵਜੋਂ ਵਖ ਰਹੇ ਹਨ : ਵਿਧਾਇਕ ਰਮਦਾਸ

ਅਗਾਮੀ ਬਰਸਾਤੀ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

ਸਿਹਤ ਵਿਭਾਗ ਵੱਲੋਂ ਲੰਗਜ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਫੇਫੜਿਆਂ ਦੀ ਬੀਮਾਰੀਆਂ ਸਬੰਧੀ ਜਾਗਰੂਕਤਾ ਪੋਸਟਰ ਰਿਲੀਜ਼ ਕੀਤੇ ਗਏ

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

ਜਲੰਧਰ ਵਿਖੇ ਅੱਜ ਖ਼ਾਲਸਾ ਮਾਰਚ 'ਚ ਪੁੱਜਣ ਸੰਗਤਾਂ : ਫੈਡਰੇਸ਼ਨ ਭਿੰਡਰਾਂਵਾਲਾ

ਅਜਨਾਲਾ ਵਿੱਚ ਕਾਂਗਰਸ ਦੀ ਚੋਣੀ ਮੁਹਿੰਮ ਨੇ ਫੜੀ ਰਫ਼ਤਾਰ

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼