Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦਾਣਾ ਦਾਣਾ ਚੁਕਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ 13 ਦਿਨ ਬੀਤ ਜਾਣ ਤੋਂ ਬਾਅਦ ਵੀ ਕਣਕ ਦੀ ਖਰੀਦ ਨਹੀਂ ਕਰਵਾਈ ਜਾ ਸਕੀ ਚਾਲੂ, ਬੂਰੜ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ।

April 13, 2026 10:06 PM
Rozana Sehaj times
ਖਨੌਰੀ  : ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੇ ਜਿਲਾ ਆਗੂ ਯਾਦਵਿੰਦਰ ਸਿੰਘ ਬੂਰੜ , ਅਤੇ ਬਲਾਕ ਪ੍ਰਧਾਨ ਮਨਦੀਪ ਸਿੰਘ ਭੂਤਗੜ ਦੀ ਅਗਵਾਈ ਵਿੱਚ ਕਿਸਾਨਾਂ ਨੇ ਐਸ,ਡੀ,ਐਮ ਸ਼੍ਰੀ ਕਾਲਾ ਰਾਮ ਕਾਂਸਲ ਅਤੇ ਤਹਿਸੀਲਦਾਰ ਸਾਹਿਬ ਹਰ ਸਿਮਰਨ ਸਿੰਘ ਨਾਲ ਕਣਕ ਦੀ ਖਰੀਦ ਕਰਨ ਸਬੰਧੀ ਮੀਟਿੰਗ ਕੀਤੀ ਗਈ। ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਸਮੁੱਚੇ ਪੰਜਾਬ ਅੰਦਰ ਕਣਕ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ । ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ 1  ਅਪ੍ਰੈਲ ਤੋਂ ਸਰਕਾਰੀ ਖਰੀਦ ਸ਼ੁਰੂ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਵਾਅਦੇ ਕਰ ਰਹੀ ਹੈ ।ਪਰ ਹਕੀਕਤ ਇਹ ਹੈ ਕਿ ਅੱਜ 13 ਅਪ੍ਰੈਲ ਹੋ ਚੁੱਕੀ ਹੈ । ਪਿਛਲੇ 8 ,10 ਦਿਨਾਂ ਤੋਂ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ ਅਤੇ ਰਾਤਾਂ ਮੰਡੀਆਂ ਵਿੱਚ ਕੱਟਣ ਲਈ ਮਜਬੂਰ ਹਨ । ਅੱਜ ਤੱਕ ਇੱਕ ਵੀ ਢੇਰੀ ਦੀ ਸਰਕਾਰੀ ਖ਼ਰੀਦ ਨਹੀਂ ਹੋਈ ਹੈ । ਮੰਡੀਆਂ ਵਿੱਚ ਨਾਂ ਸਰਕਾਰੀ ਖਰੀਦ ਹੈ ਨਾਂ ਬਾਰਦਾਨਾ ਹੈ ਤੇ ਨਾਂ ਹੀ ਮੰਡੀਆਂ ਵਿੱਚ ਸਾਫ ਸਫਾਈ ਦੇ ਪ੍ਰਬੰਧ ਮੁਕੰਮਲ ਹੋਏ ਹਨ ‌।ਇਸ ਦੇ ਬਾਵਜੂਦ ਮੰਡੀਆਂ ਵਿੱਚ ਕਣਕ ਦੇ ਵੱਡੇ ਵੱਡੇ ਢੇਰ ਨਜ਼ਰ ਆ ਰਹੇ ਹਨ ਤੇ ਮੰਡੀਆਂ ਨੱਕੋਂ ਨੱਕ ਭਰ ਗਈਆਂ ਹਨ । ਪਹਿਲਾਂ ਪੰਜਾਬ ਸਰਕਾਰ ਨੇ ਆੜ੍ਹਤੀਆਂ ਨਾਲ ਰਾਬਤਾ ਨਹੀਂ ਰੱਖਿਆ ਹੜਤਾਲ ਹੋਈ ਹੁਣ ਖਰੀਦ ਇੰਸਪੈਕਟਰਾਂ ਦੀ ਹੜਤਾਲ ਜਾਰੀ ਹੈ । ਖਰੀਦ ਕਰਨ ਵਾਲੀਆਂ ਏਜੰਸੀਆਂ ਨੇ ਅੱਜ ਖਰੀਦ ਕਰਨ ਤੋਂ ਮਨਾ ਕਰ ਦਿੱਤਾ ਹੈ,ਇਹ ਸਾਰੀਆਂ ਘਾਟਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਲਾਪਰਵਾਹੀ ਕਾਰਨ ਹੀ ਵਾਪਰ ਰਹੀਆਂ ਹਨ । ਇੱਕ ਸਰਕਾਰੀ ਲਾਪਰਵਾਹੀਆਂ ਦੂਜੇ ਪਾਸੇ ਮੌਸਮ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ ਹੈ । ਜਿਸ ਕਾਰਨ ਕਿਸਾਨ ਦੂਹਰੀ ਮਾਰ ਝੱਲ ਰਹੇ ਹਨ । ਕਿਸਾਨ ਅਗੂਆਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਖਰੀਦ ਤੇ ਲਾਈਆਂ ਸ਼ਰਤਾਂ ਵਾਪਸ ਲਵੇ । ਮੌਜੂਦਾ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਤੁਰੰਤ ਨਿਰਵਿਘਨ ਸਰਕਾਰੀ ਖਰੀਦ ਨੂੰ ਯਕੀਨੀ ਬਣਾਵੇ । ਐਸਡੀਐਮ ਸਾਹਿਬ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਹੈ ਕਿ 15 ਤਰੀਕ ਤੱਕ ਕੇਂਦਰ ਸਰਕਾਰ ਦੀ ਸਰਵੇ ਟੀਮ ਆਪਣਾ ਕੰਮ ਕੰਪਲੀਟ ਕਰ ਲਵੇਗੀ ਉਸ ਤੋਂ ਬਾਅਦ ਆਪਣੀ ਤਹਿਸੀਲ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਕਿਸਾਨਾਂ ਨੂੰ ਨਹੀਂ ਆਵੇਗੀ‌ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਵੱਲੋਂ ਤੁਰੰਤ ਨਿਰਵਿਘਨ ਖ਼ਰੀਦ ਸ਼ੁਰੂ ਨਹੀਂ ਕੀਤੀ ਜਾਂਦੀ ਤਾਂ ਕਿਸਾਨਾਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ । ਇਸ ਮੌਕੇ ਬਲਾਕ ਜਨਰਲ ਸਕੱਤਰ ਅਮਰਿੰਦਰ ਸਿੰਘ ਘੱਗਾ, ਪ੍ਰੈਸ ਸਕੱਤਰ ਗੁਰਜਿੰਦਰ ਸਿੰਘ ਸਧਾਰਨਪੁਰ, ਸੀਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਬੂਰੜ,ਬਲਾਕ ਆਗੂ ਪ੍ਰਿਤਪਾਲ ਸਿੰਘ ਤੰਬੂਵਾਲਾ, ਬੂਟਾ ਸਿੰਘ ਤੰਬੂ ਵਾਲਾ, ਕੁਲਦੀਪ ਸਿੰਘ ਬਰਾਸ, ਇਕਾਈ ਪ੍ਰਧਾਨ ਆ ਨਿਸ਼ਾਨ ਸਿੰਘ ਬੁਰੜ, ਇਕਾਈ ਖਜਾਨਚੀ ਮੁਖਤਿਆਰ ਸਿੰਘ ਭੂਤਗੜ, ਲਖਬੀਰ ਸਿੰਘ ਘੱਗਾ ਆਗੂ ਹਾਜ਼ਰ ਸਨ।
 
 
 
 
 
 

Have something to say? Post your comment

 

More in Malwa

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵੱਖ-ਵੱਖ ਖਰੀਦ ਕੇਂਦਰਾਂ ਦਾ ਕੀਤਾ ਦੌਰਾ, ਕਣਕ ਦੀ ਖਰੀਦ ਕਰਵਾਈ ਸ਼ੁਰੂ

ਕਿਲੋ 500 ਗ੍ਰਾਮ ਹੈਰੋਇਨ ਬਰਾਮਦ, ਦੋ ਖ਼ਿਲਾਫ਼ ਕੇਸ ਦਰਜ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ-ਮੁਕਤ, ਕੁਦਰਤ-ਅਨੁਕੂਲ ਧਾਰਮਿਕ ਇਕੱਠਾਂ ਦਾ ਸੱਦਾ

ਸੁਨਾਮ 'ਚ ਵਿਸ਼ਵ ਦਸਤਾਰ ਦਿਵਸ ਮੌਕੇ ਕੱਢਿਆ ਵਿਸ਼ਾਲ ਚੇਤਨਾ ਮਾਰਚ

ਘਰਵਾਲੀ ਨੂੰ ਤੋਰਨ ਤੋਂ ਸਹੁਰਿਆਂ ਨੇ ਦਿੱਤਾ ਜਵਾਬ, ਨੌਜਵਾਨ ਨੇ ਕੀਤੀ ਖੁਦਕੁਸ਼ੀ 

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ