Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵੱਖ-ਵੱਖ ਖਰੀਦ ਕੇਂਦਰਾਂ ਦਾ ਕੀਤਾ ਦੌਰਾ, ਕਣਕ ਦੀ ਖਰੀਦ ਕਰਵਾਈ ਸ਼ੁਰੂ

April 13, 2026 10:09 PM
Rozana Sehaj times
ਸਮਾਣਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਹਲਕਾ ਸਮਾਣਾ ਅਧੀਨ ਪੈਂਦੇ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਦੌਰਾਨ ਸ. ਬਰਸਟ ਨੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ। 
 
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਅੱਜ ਖਰੀਦ ਕੇਂਦਰ ਕਰਹਾਲੀ ਸਾਹਿਬ, ਡਰੋਲਾ ਅਤੇ ਡਰੋਲੀ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ। ਸ. ਬਰਸਟ ਨੇ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਪੁਖਤਾ ਪ੍ਰਬੰਧ ਹੋਣ ਤੇ ਤਸੱਲੀ ਪ੍ਰਗਟ ਕੀਤੀ। ਇਸ ਦੌਰਾਨ ਚੇਅਰਮੈਨ ਵੱਲੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨਾਲ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
 
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਮੂਹ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਾੜ੍ਹੀ ਸੀਜਨ 2026-27 ਦੀ ਸ਼ੁਰੂਆਤ 1 ਅਪ੍ਰੈਲ ਤੋਂ ਹੋ ਗਈ ਹੈ। ਇਸਦੇ ਲਈ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਵਾਲੇ ਪਾਣੀ, ਬਾਥਰੂਮਾਂ, ਛਾਂ, ਬੈਠਣ ਆਦਿ ਦੇ ਪ੍ਰਬੰਧ ਕੀਤੇ ਗਏ ਹਨ। 
 
ਪੰਜਾਬ ਮੰਡੀ ਬੋਰਡ ਵੱਲੋਂ ਕਣਕ ਦੀ ਸਰਕਾਰੀ ਖਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਇਸਦੇ ਨਾਲ ਹੀ ਸੀਜਨ ਦੌਰਾਨ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਆਰਜੀ ਖਰੀਦ ਕੇਂਦਰ ਘੋਸ਼ਿਤ ਕਰਨ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਕਣਕ ਦੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਤਾਂ ਜੋ ਕਿਸਾਨ ਬਿਨਾਂ ਕਿਸੇ ਔਕੜ ਤੋਂ ਖੁਸ਼ੀ - ਖੁਸ਼ੀ ਆਪਣੀ ਫਸਲ ਨੂੰ ਵੇਚ ਕੇ ਘਰ ਜਾ ਸਕਣ।
 
ਇਸ ਮੌਕੇ ਜਸਬੀਰ ਸਿੰਘ ਮੈਂਬਰ ਜਿਲ੍ਹਾ ਪਰਿਸ਼ਦ, ਦਰਬਾਰਾ ਸਿੰਘ ਮੈਂਬਰ ਬਲਾਕ ਸਮੰਤੀ, ਹਨੀ ਮਾਹਲਾ ਚੇਅਰਮੈਨ ਮਾਰਕਿਟ ਕਮੇਟੀ ਡਕਾਲਾ, ਤੇਜਿੰਦਰ ਕੁਮਾਰ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਸਮਾਣਾ, ਤੇਜਿੰਦਰ ਸਿੰਘ ਘੁਮਾਣ, ਹਰਪਾਲ ਸਿੰਘ, ਹਰਸੇਵਕ ਸਿੰਘ, ਗੁਰਮੀਤ ਨੰਬਰਦਾਰ, ਮਹਿੰਦਰ ਸਿੰਘ ਨੰਬਰਦਾਰ, ਜਸਪਾਲ ਸਿੰਘ ਬੀਬੀਪੁਰ, ਗੁਰਪਿਆਰ ਸਿੰਘ ਨਵਾਂ ਗਾਊ, ਅਵਤਾਰ ਸਿੰਘ ਖੇੜਕੀ, ਬਲਕਾਰ ਸਿੰਘ ਖੇੜਕੀ, ਦਿਲਬਾਗ ਸਿੰਘ ਖੇੜਕੀ, ਭੋਲਾ ਸਿੰਘ ਖੇੜਕੀ, ਸੇਵਕ ਮਾਨ ਚੁਹੜਪੁਰ ਜੱਟਾਂ, ਅਗਿਅਕਾਰ ਸਿੰਘ ਕਰਹਾਲੀ, ਸੁਮਨ ਮਹਿਰਾ, ਗੁਰਧਿਆਨ ਸਿੰਘ, ਜੰਗ ਸਿੰਘ, ਧਰਮਪਾਲ ਸਿੰਘ, ਪਰਮਜੀਤ ਸਿੰਘ ਡਰੋਲੀ, ਮਨਦੀਪ ਸਿੰਘ ਡਰੋਲੀ, ਅੰਗ੍ਰੇਜ ਰਾਮਗੜ੍ਹ, ਅਸਲਮ ਮੁਹੰਮਦ ਜਿਲ੍ਹਾ ਮੰਡੀ ਅਫ਼ਸਰ, ਅਸ਼ੋਕ ਕੁਮਾਰ ਸਕੱਤਰ ਮਾਰਕਿਟ ਕਮੇਟੀ, ਪੁਨੀਤ ਸਿੰਗਲਾ, ਰਾਜ ਕੁਮਾਰ, ਚਰਨਦਾਸ, ਸ਼ਿਵ ਰਾਮ, ਦਿੱਪੀ ਗਰਗ, ਮੋਹਨ ਲਾਲ, ਗੁਰਸੇਵਕ ਸਿੰਘ, ਤਰਜਿੰਦਰ ਸਿੰਘ ਘੁਮਾਣ, ਅਜੇ ਗੋਇਲ, ਪਰਮਜੀਤ ਸਿੰਘ, ਮਨਦੀਪ ਸਿੰਘ, ਸੁਰਜੀਤ ਸਿੰਘ ਪੰਚ, ਸ਼ਿਵ ਰਾਮ ਆੜ੍ਹਤੀ ਕਰਹਾਲੀ ਸਾਹਿਬ, ਕਰਨੈਲ ਸਿੰਘ, ਨਰਿੰਦਰ ਸਿੰਗਲਾ ਪੰਮੀ, ਜਸਵੰਤ ਸਿੰਘ, ਜੋਗਿੰਦਰ ਸਿੰਘ, ਪਾਲਾ ਸਿੰਘ ਡਰੋਲਾ ਸਮੇਤ ਸਮੂਹ ਇਲਾਕਾ ਨਿਵਾਸੀ ਮੌਜੂਦ ਰਹੇ। 
.......................................

Have something to say? Post your comment

 

More in Malwa

ਦਾਣਾ ਦਾਣਾ ਚੁਕਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ 13 ਦਿਨ ਬੀਤ ਜਾਣ ਤੋਂ ਬਾਅਦ ਵੀ ਕਣਕ ਦੀ ਖਰੀਦ ਨਹੀਂ ਕਰਵਾਈ ਜਾ ਸਕੀ ਚਾਲੂ, ਬੂਰੜ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ।

ਕਿਲੋ 500 ਗ੍ਰਾਮ ਹੈਰੋਇਨ ਬਰਾਮਦ, ਦੋ ਖ਼ਿਲਾਫ਼ ਕੇਸ ਦਰਜ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ-ਮੁਕਤ, ਕੁਦਰਤ-ਅਨੁਕੂਲ ਧਾਰਮਿਕ ਇਕੱਠਾਂ ਦਾ ਸੱਦਾ

ਸੁਨਾਮ 'ਚ ਵਿਸ਼ਵ ਦਸਤਾਰ ਦਿਵਸ ਮੌਕੇ ਕੱਢਿਆ ਵਿਸ਼ਾਲ ਚੇਤਨਾ ਮਾਰਚ

ਘਰਵਾਲੀ ਨੂੰ ਤੋਰਨ ਤੋਂ ਸਹੁਰਿਆਂ ਨੇ ਦਿੱਤਾ ਜਵਾਬ, ਨੌਜਵਾਨ ਨੇ ਕੀਤੀ ਖੁਦਕੁਸ਼ੀ 

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ