Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ

April 14, 2026 04:48 PM
Rozana Sehaj times

ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਐੱਸ.ਡੀ.ਐੱਮ.-1 ਸ੍ਰੀਮਤੀ ਅਲਕਾ ਕਾਲੀਆ, ਐੱਸ.ਡੀ.ਐੱਮ.-2 ਗੁਰਮੰਦਰ ਸਿੰਘ, ਐੱਸ.ਡੀ.ਐੱਮ. ਲੋਪੋਕੇ ਖੁਸ਼ਪ੍ਰੀਤ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਪਲੱਵ ਸ਼੍ਰੇਸ਼ਠਾ ਸਮੇਤ ਹੋਰ ਜ਼ਿਲ੍ਹਾ ਅਧਿਕਾਰੀਆਂ ਨੇ ਡਾ. ਭੀਮ ਰਾਓ ਅੰਬੇਦਕਰ ਜੀ ਦੀ ਤਸਵੀਰ ਉੱਪਰ ਫੁੱਲ ਚੜਾ ਕੇ ਆਪਣਾ ਸਤਿਕਾਰ ਭੇਟ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਉੱਪਰ ਚੱਲਦੇ ਹੋਏ ਇੱਕ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਨਾ ਕਰਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਦਿਖਾਏ ਗਏ ਮਾਰਗ `ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸਭ ਤੋਂ ਢੁਕਵੀਂ ਸ਼ਰਧਾਂਜਲੀ ਹੈ। ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਲਈ ਸਮਰਪਿਤ ਕਰ ਦਿੱਤਾ ਅਤੇ ਦੱਬੇ-ਕੁਚਲੇ ਵਰਗ ਦੇ ਉਥਾਨ ਲਈ ਬਹੁਤ ਯਤਨ ਕੀਤੇ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਅਤੇ ਰਾਜਨੀਤਿਕ ਸਮਾਨਤਾ ਦਾ ਦ੍ਰਿਸ਼ਟੀਕੋਣ ਅੱਜ ਵੀ ਓਨਾ ਹੀ ਪ੍ਰਸੰਗਕ ਹੈ ਜਿੰਨਾ ਪਹਿਲਾਂ ਸੀ। ਡਾ. ਅੰਬੇਡਕਰ ਨੂੰ ਇੱਕ ਵਿਸ਼ਾਲ ਵਿਸ਼ਵ-ਵਿਆਪੀ ਸ਼ਖ਼ਸੀਅਤ ਦੱਸਦੇ ਹੋਏ, ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਇੱਕ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਬਣਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਦੇ ਸੁਪਨਿਆਂ ਦਾ ਸਮਾਜ ਸਿਰਜਣ ਅਤੇ ਦੱਬੇ-ਕੁਚਲੇ ਵਰਗ ਦੇ ਉਥਾਨ ਲਈ ਪੂਰੀ ਸੁਹਿਰਦਤਾ ਨਾਲ ਯਤਨ ਆਪਣੇ ਯਤਨ ਕਰਦਾ ਰਹੇਗਾ।

 

 

 

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼