Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Delhi

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ’ਤੇ ਅੰਮ੍ਰਿਤ ਸੰਚਾਰ ਦੀ ਇਤਿਹਾਸਕ ਗੂੰਜ: ਹਰਮੀਤ ਸਿੰਘ ਕਾਲਕਾ

April 14, 2026 05:51 PM
Rozana Sehaj times
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ’ਤੇ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਅੰਮ੍ਰਿਤ ਵੇਲੇ ਤੋਂ ਹੀ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਸੰਗਤ ਵੱਲੋਂ ਲਗਾਤਾਰ ਕੀਰਤਨ ਸਰਵਣ ਕਰਕੇ ਗੁਰੂ ਦੇ ਇਸ ਮਹਾਨ ਦਿਹਾੜੇ ਨੂੰ ਬੇਹੱਦ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। 
ਸਰਦਾਰ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਦੇ ਤਹਿਤ ਸ਼ੁਰੂ ਕੀਤੀ ਗਈ ਅੰਮ੍ਰਿਤ ਸੰਚਾਰ ਮੁਹਿੰਮ ਦੇ ਬਹੁਤ ਹੀ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਪਿਛਲੇ ਇੱਕ ਮਹੀਨੇ ਦੌਰਾਨ ਦਿੱਲੀ ਅਤੇ ਐਨਸੀਆਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕਥਾਵਾਚਕਾਂ ਅਤੇ ਪ੍ਰਚਾਰਕਾਂ ਰਾਹੀਂ ਗੁਰਬਾਣੀ ਦੇ ਪ੍ਰਚਾਰ ਰਾਹੀਂ ਸੰਗਤ ਨੂੰ ਅੰਮ੍ਰਿਤ ਪਾਨ ਲਈ ਪ੍ਰੇਰਿਤ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਅੰਮ੍ਰਿਤ ਛਕ ਕੇ ਗੁਰੂ ਨਾਲ ਆਪਣਾ ਨਾਤਾ ਹੋਰ ਮਜ਼ਬੂਤ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਅੰਮ੍ਰਿਤ ਸੰਚਾਰ ਦੇ ਪਹਿਲੇ ਦਿਨ ਹੀ 300 ਤੋਂ ਵੱਧ ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ ਸੀ, ਜਦਕਿ ਅੱਜ ਇਹ ਗਿਣਤੀ 500 ਤੋਂ ਪਾਰ ਹੋ ਚੁੱਕੀ ਹੈ। ਕੇਵਲ ਦੋ ਦਿਨਾਂ ਵਿੱਚ 800 ਤੋਂ ਵੱਧ ਅਤੇ ਇੱਕ ਮਹੀਨੇ ਦੇ ਅੰਦਰ ਲਗਭਗ 1800 ਤੋਂ ਵੱਧ ਲੋਕਾਂ ਨੂੰ ਅੰਮ੍ਰਿਤ ਪਾਨ ਕਰਵਾ ਕੇ ਗੁਰੂ ਵਾਲਾ ਬਣਾਉਣ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਮਯਾਬ ਰਹੀ ਹੈ, ਜੋ ਇਕ ਪ੍ਰੇਰਣਾਦਾਇਕ ਅਤੇ ਇਤਿਹਾਸਕ ਉਪਰਾਲਾ ਹੈ। 
ਸਰਦਾਰ ਕਾਲਕਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਧਰਮ ਪ੍ਰਚਾਰ ਦੀ ਜਿੰਮੇਵਾਰੀ ਹੋਰ ਵੀ ਵੱਧ ਗੰਭੀਰ ਹੋ ਗਈ ਹੈ। ਉਨ੍ਹਾਂ ਚਿੰਤਾ ਜਤਾਈ ਕਿ ਕੁਝ ਤਾਕਤਾਂ ਲੋਕਾਂ ਨੂੰ ਗੁਮਰਾਹ ਕਰਕੇ ਹੋਰ ਧਰਮਾਂ ਵੱਲ ਮੋੜਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਧ ਰਹੀਆਂ ਇਸਾਈਕਰਨ ਦੀਆਂ ਗਤੀਵਿਧੀਆਂ ਚਿੰਤਾਜਨਕ ਹਨ ਅਤੇ ਇਸਨੂੰ ਰੋਕਣ ਲਈ ਧਾਰਮਿਕ ਸੰਸਥਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਕਰੀਬ ਢਾਈ ਸਾਲ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਸਾਹਿਬ ਵਿੱਚ ਧਰਮ ਪ੍ਰਚਾਰ ਦਫ਼ਤਰ ਸਥਾਪਿਤ ਕਰਕੇ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਦੇ ਤਹਿਤ 2000 ਤੋਂ ਵੱਧ ਉਹਨਾਂ ਵਿਅਕਤੀਆਂ ਨੂੰ ਮੁੜ ਸਿੱਖ ਧਰਮ ਨਾਲ ਜੋੜਿਆ ਗਿਆ ਜੋ ਪਹਿਲਾਂ ਇਸਾਈ ਧਰਮ ਵਿੱਚ ਸ਼ਾਮਲ ਹੋ ਚੁੱਕੇ ਸਨ। ਇਹ ਸਾਰੇ ਵਿਅਕਤੀ ਅੱਜ ਅੰਮ੍ਰਿਤ ਪਾਨ ਕਰਕੇ ਗੁਰੂ ਦੀ ਰਹਿਮਤ ਨਾਲ ਖੁਸ਼ਹਾਲ ਜੀਵਨ ਬਿਤਾ ਰਹੇ ਹਨ। 
ਸਰਦਾਰ ਕਾਲਕਾ ਨੇ ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਿਸ਼ਾਲ ਪੱਧਰੀ ਉਪਰਾਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਗੁਰੂ ਘਰ ਨਾਲ ਜੋੜਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਤਾਂ ਜੋ ਸਾਡੇ ਧਾਰਮਿਕ ਦਿਹਾੜਿਆਂ ਦੀ ਮਨਾਉਣੀ ਸੱਚਮੁੱਚ ਸਫਲ ਹੋ ਸਕੇ।
ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਗਿਆ। ਕਮੇਟੀ ਵੱਲੋਂ “ਧਰ ਲਿਖਾਰੀ ਨਾਨਕਾ” ਲੜੀ ਦੀ ਸ਼ੁਰੂਆਤ ਕਰਕੇ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਸਾਰੇ ਬਾਣੀਕਾਰਾਂ ਦੇ ਨਾਮਾਂ ’ਤੇ ਵਿਸ਼ੇਸ਼ ਸਮਾਗਮ ਕਰਵਾਏ ਗਏ ਅਤੇ ਹਰ ਇਤਿਹਾਸਕ ਦਿਹਾੜੇ ਨੂੰ ਵੱਡੇ ਪੱਧਰ ’ਤੇ ਮਨਾਇਆ ਗਿਆ।
ਉਨ੍ਹਾਂ ਹੋਰ ਦੱਸਿਆ ਕਿ ਚਾਰ ਮਹੀਨੇ ਪਹਿਲਾਂ ਲਾਲ ਕਿਲ੍ਹੇ ਦੇ ਮੈਦਾਨ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮਨਾਉਂਦਿਆਂ ਦੁਨੀਆਂ ਭਰ ਵਿੱਚ ਇੱਕ ਸ਼ਾਨਦਾਰ ਮਿਸਾਲ ਕਾਇਮ ਕੀਤੀ ਗਈ। ਇਸ ਇਤਿਹਾਸਕ ਸਮਾਗਮ ਵਿੱਚ ਦਿੱਲੀ ਦੀ ਸੰਗਤ ਵੱਲੋਂ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਕੇ ਆਪਣੇ ਗੁਰੂ ਪ੍ਰਤੀ ਅਟੱਲ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ ।
 
 
 
 

Have something to say? Post your comment

 

More in Delhi

ਕਿਸਾਨਾਂ ਲਈ ਵੱਡੀ ਰਾਹਤ ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ 

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਪਾਣੀ ਦੀ ਸੰਭਾਲ ਲਈ, ਨਿਰੰਕਾਰੀ ਮਿਸ਼ਨ ਦਾ ਮਜ਼ਬੂਤ ਕਦਮ: ਪ੍ਰੋਜੈਕਟ ਅਮ੍ਰਿਤ ਦਾ ਚੌਥਾ ਪੜਾਅ

ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ

ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ 21 ਫਰਵਰੀ ਨੂੰ : ਹਰਮੀਤ ਸਿੰਘ ਕਾਲਕਾ 

ਅੰਮ੍ਰਿਤਧਾਰੀ ਗੁਰਸਿੱਖ ਪਰਿਵਾਰਾਂ ਦੇ ਬੱਚਿਆਂ ਲਈ ਮੁਫ਼ਤ ਸਿੱਖਿਆ ਦਾ ਇਤਿਹਾਸਕ ਐਲਾਨ