Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਅੰਬੇਡਕਰ ਜਯੰਤੀ ਮੌਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ

April 14, 2026 05:57 PM
Rozana Sehaj times
ਸੰਗਰੂਰ  : ਅੰਬੇਡਕਰ ਜਯੰਤੀ ਮੌਕੇ ਮੈਂਬਰ, ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ, ਗੁਲਜ਼ਾਰ ਸਿੰਘ ਬੌਬੀ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਭਾਰਤੀ ਸੰਵਿਧਾਨ ਨਿਰਮਾਤਾ ਅਤੇ ਮਹਾਨ ਸਮਾਜ ਸੁਧਾਰਕ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਪੁਸ਼ਪ ਅਰਪਿਤ ਕਰਦੇ ਹੋਏ ਉਨ੍ਹਾਂ ਨੂੰ ਨਮਨ ਕੀਤਾ ਗਿਆ।
 
ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਨੇ ਆਪਣੇ ਜੀਵਨ ਦੌਰਾਨ ਸਮਾਜ ਵਿੱਚ ਬਰਾਬਰੀ, ਨਿਆਂ ਅਤੇ ਭਾਈਚਾਰੇ ਦੇ ਮੂਲ ਸਿਧਾਂਤਾਂ ਨੂੰ ਮਜ਼ਬੂਤ ਕੀਤਾ ਅਤੇ ਪਿੱਛੜੇ ਵਰਗਾਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕੀਤਾ। ਉਨ੍ਹਾਂ ਦਾ ਯੋਗਦਾਨ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਅਤੇ ਸਮਾਜਿਕ ਨਿਆਂ ਦੀ ਸਥਾਪਨਾ ਲਈ ਸਦਾ ਯਾਦਗਾਰੀ ਰਹੇਗਾ।
 
ਬਾਬਾ ਸਾਹਿਬ ਡਾ. ਅੰਬੇਡਕਰ ਦੇ ਵਿਚਾਰ ਅੱਜ ਵੀ ਸਮਾਜ ਲਈ ਓਨੇ ਹੀ ਪ੍ਰਸੰਗਿਕ ਹਨ, ਜਿੰਨੇ ਉਹਨਾਂ ਦੇ ਸਮੇਂ ਵਿੱਚ ਸਨ। ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੇ ਦੱਸੇ ਰਸਤੇ 'ਤੇ ਚੱਲਦਿਆਂ ਸਮਾਜ ਵਿੱਚ ਹਰ ਵਰਗ ਨੂੰ ਬਰਾਬਰ ਮੌਕੇ ਅਤੇ ਸਨਮਾਨ ਯਕੀਨੀ ਬਣਾਉਣ ਲਈ ਮਿਲਜੁਲ ਕੇ ਕੰਮ ਕਰਨਾ ਚਾਹੀਦਾ ਹੈ।
 
ਅੱਜ ਦੀ ਪੀੜ੍ਹੀ ਲਈ ਬਾਬਾ ਸਾਹਿਬ ਦੇ ਵਿਚਾਰ ਪ੍ਰੇਰਣਾ ਦਾ ਸਰੋਤ ਹਨ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਰਾਹ 'ਤੇ ਚੱਲਦਿਆਂ ਸਮਾਜ ਵਿੱਚ ਸਮਾਨਤਾ ਅਤੇ ਸਹਿਯੋਗ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। 
 
ਬਾਬਾ ਸਾਹਿਬ ਵੱਲੋਂ ਬਣਾਏ ਸੰਵਿਧਾਨ ਦੇ ਅਧਾਰ 'ਤੇ ਦੇਸ਼ ਚੱਲ ਰਿਹਾ ਹੈ ਤੇ ਅੱਗੇ ਵੀ ਚੱਲਦਾ ਰਹੇਗਾ। ਉਹਨਾਂ ਕਿਹਾ ਕਿ ਸੰਵਿਧਾਨਿਕ ਕਦਰਾਂ ਕੀਮਤਾਂ ਦਾ ਸਨਮਾਨ ਹਰ ਇੱਕ ਨਾਗਰਿਕ ਦੀ ਜਿੰਮੇਵਾਰੀ ਹੈ। 
 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਚੈਨ ਸਿੰਘ, ਜ਼ਿਲ੍ਹਾ ਨਿਆਂ ਤੇ ਅਧਿਕਾਰਤ ਅਫਸਰ ਸੁਖਸਾਗਰ ਸਿੰਘ, ਬਲਾਕ ਭਲਾਈ ਅਫਸਰ ਚਰਨਜੀਤ ਸਿੰਘ ਚੰਨੀ, ਗੁਰਚਰਨ ਸਿੰਘ ਈਲਵਾਲ, ਅਮਰੀਕ ਸਿੰਘ, ਸੋਨੂ ਸਿੰਘ, ਡਾ. ਰਾਜ ਸਿੰਘ, ਸ਼ਕਤੀ ਸਿੰਘ ਠੇਕੇਦਾਰ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ