Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਜੀ.ਆਰ.ਪੀ. ਅੰਮ੍ਰਿਤਸਰ ਦੀ ਵੱਡੀ ਕਾਰਵਾਈ: 60 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

April 14, 2026 06:01 PM
Rozana Sehaj times
ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਤਹਿਤ ਰੇਲਵੇ ਪੁਲਿਸ (GRP) ਅੰਮ੍ਰਿਤਸਰ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਨੇ ਇੱਕ ਨੌਜਵਾਨ ਨੂੰ 60 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਇਹ ਕਾਰਵਾਈ ਸ੍ਰੀ ਮਤੀ ਸ਼ਸ਼ੀ ਪ੍ਰਭਾ ਦਿਵੇਦੀ, IPS, ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ (ਰੇਲਵੇਜ਼) ਦੀਆਂ ਸਖ਼ਤ ਹਦਾਇਤਾਂ 'ਤੇ ਅਮਲ ਵਿੱਚ ਲਿਆਂਦੀ ਗਈ ਹੈ। ਜਾਣਕਾਰੀ ਅਨੁਸਾਰ, 13 ਅਪ੍ਰੈਲ 2026 ਨੂੰ ਵਿਸਾਖੀ ਦੇ ਤਿਉਹਾਰ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਅੰਮ੍ਰਿਤਸਰ ਵਿਖੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਐਚ.ਸੀ. ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ, ਜਿਸ ਵਿੱਚ ਏ.ਐਸ.ਆਈ. ਕੁਲਵਿੰਦਰ ਸਿੰਘ ਅਤੇ ਹੋਰ ਮੁਲਾਜ਼ਮ ਸ਼ਾਮਲ ਸਨ, ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰ ਰਹੇ ਸਨ। ਚੈਕਿੰਗ ਦੌਰਾਨ ਇੱਕ ਨੌਜਵਾਨ, ਜੋ ਪੁਰਾਣੇ ਰੇਲਵੇ ਕੁਆਟਰਾਂ ਵੱਲੋਂ ਆ ਰਿਹਾ ਸੀ, ਪੁਲਿਸ ਨੂੰ ਦੇਖ ਕੇ ਘਬਰਾ ਗਿਆ। ਉਸਨੇ ਆਪਣੀ ਜੇਬ ਵਿੱਚੋਂ ਇੱਕ ਕਾਲਾ ਮੋਮੀ ਲਿਫਾਫਾ ਕੱਢ ਕੇ ਨੇੜੇ ਪਏ ਕੂੜੇ ਦੇ ਢੇਰ ਵਿੱਚ ਸੁੱਟ ਦਿੱਤਾ ਅਤੇ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਨੌਜਵਾਨ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਰਮਨਦੀਪ ਸਿੰਘ ਉਰਫ ਉਂਗਲੀ (ਪੁੱਤਰ ਰਣਜੀਤ ਸਿੰਘ), ਵਾਸੀ ਗਾਉਂਸਾਬਾਦ, ਮਦਨ ਲਾਲ ਢੀਂਗਰਾ ਕਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ। ਜਦੋਂ ਪੁਲਿਸ ਨੇ ਉਸ ਵੱਲੋਂ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲਈ, ਤਾਂ ਉਸ ਵਿੱਚੋਂ 60 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਜੀ.ਆਰ.ਪੀ. ਅੰਮ੍ਰਿਤਸਰ ਦੇ ਮੁੱਖ ਅਫਸਰ ਸੁਖਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਦੋਸ਼ੀ ਖਿਲਾਫ ਐਨ.ਡੀ.ਪੀ.ਐਸ. ਐਕਟ (NDPS Act) ਦੀਆਂ ਧਾਰਾਵਾਂ 21-61-85 ਤਹਿਤ ਮੁਕੱਦਮਾ ਨੰਬਰ 31 ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਦੋਸ਼ੀ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਨਸ਼ਾ ਤਸਕਰੀ ਦੇ ਹੋਰ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ।

Have something to say? Post your comment

 

More in Majha

ਅਜਨਾਲਾ ਸ਼ਹਿਰ ‘ਚ 1.21 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਾਫ ਸਫਾਈ ਦਾ ਵਿਕਾਸ ਕਾਰਜ 15 ਅਗਸਤ ਤੱਕ ਹੋਵੇਗਾ ਮੁਕੰਮਲ : ਧਾਲੀਵਾਲ

ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਨੂੰ ਸਦਮਾ; ਜੀਜਾ ਸ੍ਰ. ਹਰਭਜਨ ਸਿੰਘ ਅਕਾਲ ਚਲਾਣਾ ਕਰ ਗਏ

ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਮਹੱਲਾ ਅੱਜ ਕੱਢਿਆ ਜਾਵੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਅਪ੍ਰੈਲ ਨੂੰ ਦਾਣਾ ਮੰਡੀ ਅਟਾਰੀ ਵਿਖੇ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣਗੇ

ਰੋਬੋਟਿਕ ਸਰਜਰੀ ਦਾ ਮੀਲ ਪੱਥਰ: ਅਮਨਦੀਪ ਹਸਪਤਾਲ ਨੇ ਉਜਾਲਾ ਸਿਗਨਸ ਨਾਲ ਸਾਂਝੇਦਾਰੀ ਵਿੱਚ ਭਾਰਤ ਵਿੱਚ ਪਹਿਲੀ ਵਾਰ ਗੁੰਝਲਦਾਰ ਪ੍ਰਕਿਰਿਆ ਕੀਤੀ

ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਡਾਇੰਗ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ

ਐਨਸੀਸੀ ਕੈਂਪ ਵਿੱਚ ਆਫ਼ਤ ਪ੍ਰਬੰਧਨ, ਫਾਇਰਿੰਗ ਅਤੇ ਪਰਮਾਣੂ ਊਰਜਾ ਬਾਰੇ ਵਿਸ਼ੇਸ਼ ਸੈਸ਼ਨ

ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ

ਅਜਨਾਲਾ ਸ਼ਹਿਰ ‘ਚ 1.21 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਾਫ ਸਫਾਈ ਦਾ ਵਿਕਾਸ ਕਾਰਜ 15 ਅਗਸਤ ਤੱਕ ਹੋਵੇਗਾ ਮੁਕੰਮਲ-ਧਾਲੀਵਾਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦੀਪਮਾਲਾ ਤੇ ਅਲੌਕਿਕ ਆਤਿਸ਼ਬਾਜ਼ੀ ਦੀਆਂ ਤਿਆਰੀਆਂ