Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਅਪ੍ਰੈਲ ਨੂੰ ਦਾਣਾ ਮੰਡੀ ਅਟਾਰੀ ਵਿਖੇ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣਗੇ

April 14, 2026 06:08 PM
Rozana Sehaj times
ਅਟਾਰੀ/ਅੰਮ੍ਰਿਤਸਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ 17 ਅਪ੍ਰੈਲ 2026 ਨੂੰ ਸਵੇਰੇ 11:00 ਵਜੇ ਦਾਣਾ ਮੰਡੀ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਮਹੱਤਵਪੂਰਨ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਦਾਣਾ ਮੰਡੀ ਅਟਾਰੀ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ 17 ਅਪ੍ਰੈਲ ਨੂੰ ਦਾਣਾ ਮੰਡੀ ਅਟਾਰੀ ਵਿਖੇ ਹੋ ਰਹੇ ਇਸ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਸਮਾਂ ਰਹਿੰਦੇ ਮੁਕੰਮਲ ਕਰ ਲਈਆਂ ਜਾਣ ਤਾਂ ਇਹ ਸਮਾਗਮ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਹਲਕਾ ਅਟਾਰੀ ਦੀਆਂ 121 ਪ੍ਰਮੁੱਖ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਉਪਰੰਤ ਉਨ੍ਹਾਂ ਵੱਲੋਂ ਦਾਣਾ ਮੰਡੀ ਅਟਾਰੀ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ।
 
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਵਿਕਾਸ ਰੈਲੀ ਵਿੱਚ ਪਹੁੰਚਣ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਬੈਠਣ ਲਈ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਪੀਣ ਲਈ ਪਾਣੀ ਅਤੇ ਹੋਰ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਡਾਲ ਦੇ ਨੇੜੇ ਪਾਰਕਿੰਗ ਲਈ ਢੂੱਕਵੇਂ ਪ੍ਰਬੰਧ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਸਬੰਧੀ ਜੋ ਵੀ ਡਿਊਟੀ ਲਗਾਈ ਗਈ ਹੈ ਉਸ ਨੂੰ ਵਿਸ਼ੇਸ਼ ਤਰਜੀਹ ਦੇ ਕੇ ਸਮੇਂ ਸਿਰ ਪੂਰਾ ਕਰ ਲਿਆ ਜਾਵੇ।
 
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਐੱਸ.ਡੀ.ਐੱਮ. ਅੰਮ੍ਰਿਤਸਰ-2 ਸ. ਗੁਰਮੰਦਰ ਸਿੰਘ, ਐੱਸ.ਡੀ.ਐੱਮ. ਲੋਪੋਕੇ ਸ੍ਰੀ ਖੁਸ਼ਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Majha

ਅਜਨਾਲਾ ਸ਼ਹਿਰ ‘ਚ 1.21 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਾਫ ਸਫਾਈ ਦਾ ਵਿਕਾਸ ਕਾਰਜ 15 ਅਗਸਤ ਤੱਕ ਹੋਵੇਗਾ ਮੁਕੰਮਲ : ਧਾਲੀਵਾਲ

ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਨੂੰ ਸਦਮਾ; ਜੀਜਾ ਸ੍ਰ. ਹਰਭਜਨ ਸਿੰਘ ਅਕਾਲ ਚਲਾਣਾ ਕਰ ਗਏ

ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਮਹੱਲਾ ਅੱਜ ਕੱਢਿਆ ਜਾਵੇਗਾ

ਜੀ.ਆਰ.ਪੀ. ਅੰਮ੍ਰਿਤਸਰ ਦੀ ਵੱਡੀ ਕਾਰਵਾਈ: 60 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਰੋਬੋਟਿਕ ਸਰਜਰੀ ਦਾ ਮੀਲ ਪੱਥਰ: ਅਮਨਦੀਪ ਹਸਪਤਾਲ ਨੇ ਉਜਾਲਾ ਸਿਗਨਸ ਨਾਲ ਸਾਂਝੇਦਾਰੀ ਵਿੱਚ ਭਾਰਤ ਵਿੱਚ ਪਹਿਲੀ ਵਾਰ ਗੁੰਝਲਦਾਰ ਪ੍ਰਕਿਰਿਆ ਕੀਤੀ

ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਡਾਇੰਗ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ

ਐਨਸੀਸੀ ਕੈਂਪ ਵਿੱਚ ਆਫ਼ਤ ਪ੍ਰਬੰਧਨ, ਫਾਇਰਿੰਗ ਅਤੇ ਪਰਮਾਣੂ ਊਰਜਾ ਬਾਰੇ ਵਿਸ਼ੇਸ਼ ਸੈਸ਼ਨ

ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ

ਅਜਨਾਲਾ ਸ਼ਹਿਰ ‘ਚ 1.21 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਾਫ ਸਫਾਈ ਦਾ ਵਿਕਾਸ ਕਾਰਜ 15 ਅਗਸਤ ਤੱਕ ਹੋਵੇਗਾ ਮੁਕੰਮਲ-ਧਾਲੀਵਾਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦੀਪਮਾਲਾ ਤੇ ਅਲੌਕਿਕ ਆਤਿਸ਼ਬਾਜ਼ੀ ਦੀਆਂ ਤਿਆਰੀਆਂ