Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਮਹੱਲਾ ਅੱਜ ਕੱਢਿਆ ਜਾਵੇਗਾ

April 14, 2026 06:12 PM
Rozana Sehaj times
ਅੰਮ੍ਰਿਤਸਰ : ਬੁੱਢਾ ਦਲ ਵੱਲੋਂ ਗੁ: ਬੇਰ ਸਾਹਿਬ ਦੇਗਸਰ ਸ੍ਰੀ ਦਮਦਮਾ ਸਾਹਿਬ/ ਬਠਿੰਡਾ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਜੋ ਪਰਸੋਂ ਰੋਜ਼ ਤੋਂ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਬਾਣੀ ਦਾ ਮਨੋਹਰ ਕੀਰਤਨ ਬਾਬਾ ਮੱਘਰ ਸਿੰਘ ਮੁਖ ਗ੍ਰੰਥੀ ਬੁੱਢਾ ਦਲ ਨੇ ਕੀਤਾ ਅਰਦਾਸ ਬਾਬਾ ਸੁਖਵਿੰਦਰ ਸਿੰਘ ਮੌਰ ਨੇ ਕੀਤੀ। ਇਸ ਮੌਕੇ ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਦਸਿਆ ਕਿ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਹੇ ਜੋੜ ਮੇਲੇ ਦੇ ਆਖਰੀ ਦਿਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੂੰ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਪੁਰਾਤਨ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੀ ਅਗਵਾਈ ਵਿਚ ਪੁਰਾਤਨ ਰਵਾਇਤ ਮੁਤਾਬਕ ਮਹੱਲਾ ਕੱਢਿਆ ਜਾਵੇਗਾ। ਮਹੱਲੇ ਦੀ ਸ਼ੁਰੂਆਤ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਸਾਹਿਬ ਪਾਤਸ਼ਾਹੀ 10ਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਸ੍ਰੀ ਦਸਮ ਗ੍ਰੰਥ ਜੀ ਅਤੇ ਸ੍ਰੀ ਸਰਬਲੋਹ ਗ੍ਰੰਥ ਜੀ ਦੇ ਪਾਠਾਂ ਦੇ ਭੋਗਾਂ ਉਪਰੰਤ ਹੋਵੇਗੀ। ਇਹ ਮਹੱਲਾ ਪੁਰਾਤਨ ਮਰਯਾਦਾ ਅਨੁਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਜੰਡਸਰ, ਗੁਰਦੁਆਰਾ ਮਹੱਲਸਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦੇ ਸਾਹਮਣੇ ਬੱਸ ਸਟੈਂਡ ਦੇ ਪਿਛੇ ਮੈਦਾਨ ਵਿੱਚ ਪੁੱਜੇਗਾ। ਜਿੱਥੇ ਸ਼੍ਰੋਮਣੀ ਸੇਵਾ ਰਤਨ ਨਿਹੰਗ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀਚੰਦ ਜੀ ਸੰਪਰਦਾਇ ਤਰਨਾ ਦਲ ਸੁਰਸਿੰਘ, ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਮਿਸਲ ਸ਼ਹੀਦ ਤਰਨਾਦਲ ਬਾਬਾ ਬਕਾਲਾ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਮੇਤ ਸਾਰੇ ਤਰਨਾ ਦਲਾਂ ਦੀਆਂ ਅਕਾਲੀ ਫੌਜਾਂ ਸਿੱਖ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜਿਆਂ, ਹਾਥੀਆਂ, ਊਠਾਂ ‘ਤੇ ਸਵਾਰ ਹੋ ਕੇ ਸ਼ਾਮਲ ਹੋਣਗੀਆਂ। ਖੁਲੇ ਮੈਦਾਨ ਵਿੱਚ ਨਿਹੰਗ ਸਿੰਘ ਘੋੜ ਦੋੜਾਂ ਅਤੇ ਜੰਗਜੂ ਗੱਤਕੇ ਦੇ ਜੌਹਰ ਵਖਾਉਣਗੇ

Have something to say? Post your comment

 

More in Majha

ਅਜਨਾਲਾ ਸ਼ਹਿਰ ‘ਚ 1.21 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਾਫ ਸਫਾਈ ਦਾ ਵਿਕਾਸ ਕਾਰਜ 15 ਅਗਸਤ ਤੱਕ ਹੋਵੇਗਾ ਮੁਕੰਮਲ : ਧਾਲੀਵਾਲ

ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਨੂੰ ਸਦਮਾ; ਜੀਜਾ ਸ੍ਰ. ਹਰਭਜਨ ਸਿੰਘ ਅਕਾਲ ਚਲਾਣਾ ਕਰ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਅਪ੍ਰੈਲ ਨੂੰ ਦਾਣਾ ਮੰਡੀ ਅਟਾਰੀ ਵਿਖੇ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣਗੇ

ਜੀ.ਆਰ.ਪੀ. ਅੰਮ੍ਰਿਤਸਰ ਦੀ ਵੱਡੀ ਕਾਰਵਾਈ: 60 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਰੋਬੋਟਿਕ ਸਰਜਰੀ ਦਾ ਮੀਲ ਪੱਥਰ: ਅਮਨਦੀਪ ਹਸਪਤਾਲ ਨੇ ਉਜਾਲਾ ਸਿਗਨਸ ਨਾਲ ਸਾਂਝੇਦਾਰੀ ਵਿੱਚ ਭਾਰਤ ਵਿੱਚ ਪਹਿਲੀ ਵਾਰ ਗੁੰਝਲਦਾਰ ਪ੍ਰਕਿਰਿਆ ਕੀਤੀ

ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਡਾਇੰਗ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ

ਐਨਸੀਸੀ ਕੈਂਪ ਵਿੱਚ ਆਫ਼ਤ ਪ੍ਰਬੰਧਨ, ਫਾਇਰਿੰਗ ਅਤੇ ਪਰਮਾਣੂ ਊਰਜਾ ਬਾਰੇ ਵਿਸ਼ੇਸ਼ ਸੈਸ਼ਨ

ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ

ਅਜਨਾਲਾ ਸ਼ਹਿਰ ‘ਚ 1.21 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਾਫ ਸਫਾਈ ਦਾ ਵਿਕਾਸ ਕਾਰਜ 15 ਅਗਸਤ ਤੱਕ ਹੋਵੇਗਾ ਮੁਕੰਮਲ-ਧਾਲੀਵਾਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦੀਪਮਾਲਾ ਤੇ ਅਲੌਕਿਕ ਆਤਿਸ਼ਬਾਜ਼ੀ ਦੀਆਂ ਤਿਆਰੀਆਂ