ਦੇਵੀਗੜ੍ਹ : ਮਦਰ ਟੈਰੇਸਾ ਪਬਲਿਕ ਸਕੂਲ ਐਹਿਰੂ ਕਲਾਂ ਵਿੱਚ ਵਿਸਾਖੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਸਕੂਲ ਵਿੱਚ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ।ਜਿਸ ਵਿਚ ਕਲਾਸ-ਵਾਰ ਵਿਦਿਆਰਥੀਆਂ ਲਈ ਵਿਸਾਖੀ ਨਾਲ ਸੰਬੰਧਿਤ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਮੌਕੇ ਸਕੂਲ ਦੇ ਨਿਰਦੇਸ਼ਕ ਵਿਕਰਮਜੀਤ ਸਿੰਘ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਵਿੰਦਰ ਕੌਰ ਨੇ ਵਿਸ਼ੇਸ਼ ਹਾਜ਼ਰੀ ਲਗਾਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸਕ, ਸੱਭਿਆਚਾਰਕ ਅਤੇ ਆਧਿਆਤਮਿਕ ਮਹੱਤਵ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪ੍ਰਿਅੰਕਾ , ਕਲਜੀਤ ਕੌਰ , ਪੂਜਾ ਅਤੇ ਸਮੂਹ ਅਧਿਆਪਕਾਂ ਨੇ ਮਿਲਜੁਲ ਕੇ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਬਣਾਈ ਰੱਖਦੇ ਹੋਏ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਸਫਲ ਬਣਾਇਆ।
ਇਸ ਮੌਕੇ ‘ਤੇ ਸਕੂਲ ਦਾ ਵਾਤਾਵਰਣ ਖੁਸ਼ੀ, ਉਤਸ਼ਾਹ ਅਤੇ ਰੰਗਾਰੰਗ ਗਤੀਵਿਧੀਆਂ ਨਾਲ ਭਰਪੂਰ ਰਿਹਾ। ਵਿਦਿਆਰਥੀਆਂ ਨੇ ਜੋਸ਼ ਨਾਲ ਹਿੱਸਾ ਲੈਂਦਿਆਂ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਹ ਸਮਾਰੋਹ ਵਿਦਿਆਰਥੀਆਂ ਲਈ ਸਿੱਖਿਆ ਅਤੇ ਮਨੋਰੰਜਨ ਦਾ ਇੱਕ ਮਹੱਤਵਪੂਰਨ ਅਵਸਰ ਸਾਬਤ ਹੋਇਆ।