Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ

April 14, 2026 06:19 PM
Rozana Sehaj times
ਮੋਗਾ  : ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲਾ ਪ੍ਰਸ਼ਾਸ਼ਨ ਮੋਗਾ ਤਰਫ਼ੋਂ ਇੱਕ ਸੰਖੇਪ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿੱਚ ਸਥਾਪਿਤ ਬੁੱਤ ਉੱਪਰ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਫੁੱਲ ਮਾਲਾਵਾਂ ਭੇਟ ਕਰਕੇ ਕੀਤੀ। ਇਸ ਮੌਕੇ ਉਹਨਾਂ ਨਾਲ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਅਫ਼ਸਰ ਸ਼੍ਰੀ ਕੁਲਵੰਤ ਸਿੰਘ,ਸੁਪਰਡੈਂਟ ਗਰੇਡ 1 ਸ਼੍ਰੀ ਜੋਗਿੰਦਰ ਕੁਮਾਰ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਤੇ ਸਾਥੀਆਂ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰਕੇ ਸਾਰੇ ਦੇਸ਼ ਨੂੰ ਇਕ ਸੂਤਰ ਵਿੱਚ ਪਰੋਇਆ ਅਤੇ ਉਨਾਂ ਨੇ ਭਾਰਤ ਦੇ ਹਰੇਕ ਨਾਗਰਿਕ ਨੂੰ ਸੰਵਿਧਾਨ ਰਾਹੀਂ ਬਰਾਬਰਤਾ ਦੇ ਹੱਕ ਪ੍ਰਦਾਨ ਕਰਵਾਏ ।ਉਨਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਡਿਪਟੀ ਕਮਿਸ਼ਨਰ  ਨੇ ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨਾਂ ਕਿਹਾ ਕਿ ਜਿੱਥੇ ਸਾਡਾ ਸੰਵਿਧਾਨ ਸਾਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਦਾ ਹੈ ਉੱਥੇ ਸਾਨੂੰ ਆਪਣੇ ਸੰਵਿਧਾਨਕ ਫਰਜ਼ਾਂ ਪ੍ਰਤੀ ਵੀ ਸੁਚੇਤ ਹੋਣ ਦੀ ਲੋੜ ਹੈ ।ਉਨਾਂ ਕਿਹਾ ਕਿ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਅਣਥੱਕ ਮਿਹਨਤ ਸਦਕਾ ਹੀ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਬਣਿਆ ਹੈ ਅਤੇ ਵੱਖ ਵੱਖ ਖੇਤਰਾਂ ਵਿੱਚ ਪੂਰੀ ਦੁਨੀਆਂ ਦਾ ਮਾਰਗ ਦਰਸ਼ਨ ਕਰ ਰਿਹਾ ਹੈ ।ਉਨਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇਸ਼ ਦੇ ਲੋਕਾਂ ਲਈ ਹਮੇਸ਼ਾ ਮਾਰਗ ਦਰਸ਼ਕ ਅਤੇ ਪ੍ਰੇਰਨਾ ਸਰੋਤ ਬਣੇ ਰਹਿਣਗੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਦੀ ਹਮੇਸਾਂ ਇਹ ਕੋਸ਼ਿਸ਼ ਰਹਿੰਦੀ ਹੈ ਕਿ ਦੱਬੇ ਕੁੱਚਲੇ ਵਰਗਾਂ ਨੂੰ ਪੈਰਾਂ ਉੱਤੇ ਖੜਾ ਕਰਨ ਵਿੱਚ ਹਰ ਸੰਭਵ ਮੱਦਦ ਕੀਤੀ ਜਾ ਸਕੇ।

Have something to say? Post your comment

 

More in Malwa

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਡਾ. ਭੀਮ ਰਾਓ ਅੰਬੇਦਕਰ ਦੀ ਜੈਯੰਤੀ ਮਨਾਈ

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਲੋਕਾਂ ਨਾਲ ਕੀਤੀ ਮਿਲਣੀ

ਕਣਕ ਦੀ ਖਰੀਦ ਨਾ ਹੋਣ ਤੋਂ ਨਰਾਜ਼ ਕਿਸਾਨਾਂ ਨੇ ਲਾਇਆ ਧਰਨਾ

ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਬੀਬੀ ਖੀਵੀ ਲੰਗਰ ਕਮੇਟੀ ਦਾ ਵੱਡਾ ਉਪਰਾਲਾ

ਮਦਰ ਟੈਰੇਸਾ ਸਕੂਲ ਚ ਵਿਸਾਖੀ ਦਾ ਤਿਉਹਾਰ ਮਨਾਇਆ

ਅੰਬੇਡਕਰ ਜਯੰਤੀ ਮੌਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ

ਪਾਤੜਾਂ ਦੀ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵੱਖ-ਵੱਖ ਖਰੀਦ ਕੇਂਦਰਾਂ ਦਾ ਕੀਤਾ ਦੌਰਾ, ਕਣਕ ਦੀ ਖਰੀਦ ਕਰਵਾਈ ਸ਼ੁਰੂ

ਦਾਣਾ ਦਾਣਾ ਚੁਕਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ 13 ਦਿਨ ਬੀਤ ਜਾਣ ਤੋਂ ਬਾਅਦ ਵੀ ਕਣਕ ਦੀ ਖਰੀਦ ਨਹੀਂ ਕਰਵਾਈ ਜਾ ਸਕੀ ਚਾਲੂ, ਬੂਰੜ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ।