Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਣਕ ਦੀ ਖਰੀਦ ਨਾ ਹੋਣ ਤੋਂ ਨਰਾਜ਼ ਕਿਸਾਨਾਂ ਨੇ ਲਾਇਆ ਧਰਨਾ

April 14, 2026 06:44 PM
Rozana Sehaj times
ਸੁਨਾਮ : ਕਣਕ ਦੀ ਖਰੀਦ ਨਾ ਹੋਣ ਤੋਂ ਨਰਾਜ਼ ਕਿਸਾਨਾਂ ਨੇ ਸੁਨਾਮ ਦੀ ਅਨਾਜ ਮੰਡੀ ਵਿੱਚ ਸੰਕੇਤਕ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਕੁਦਰਤੀ ਕਰੋਪੀ ਦੇ ਝੰਬੇ ਕਿਸਾਨ ਹੁਣ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹੋ ਰਹੇ ਹਨ। ਮੰਗਲਵਾਰ ਨੂੰ ਸੁਨਾਮ ਦੀ ਨਵੀਂ ਅਨਾਜ ਮੰਡੀ ਵਿਖੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ , ਸੁਖਪਾਲ ਸਿੰਘ ਮਾਣਕ, ਰਾਮ ਸ਼ਰਨ ਸਿੰਘ ਉਗਰਾਹਾਂ, ਯਾਦਵਿੰਦਰ ਸਿੰਘ ਚੱਠੇ ਨਕਟੇ ਅਤੇ ਗੁਰਤੇਜ ਸਿੰਘ ਮੈਦੇਵਾਸ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਬੇਰੁਖੀ ਕਾਰਨ ਅੰਨਦਾਤਾ ਕਣਕ ਵੇਚਣ ਲਈ ਮੰਡੀਆਂ ਵਿੱਚ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੁਦਰਤੀ ਕਰੋਪੀ ਦੇ ਚੱਲਦਿਆਂ ਪੰਜਾਬ ਦੇ ਖਾਸੇ ਹਿੱਸੇ ਵਿੱਚ ਗੜੇਮਾਰੀ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਤਬਾਹ ਕਰ ਦਿੱਤੀ ਗਈ ਹੈ ਹੁਣ ਸਰਕਾਰ ਮੰਡੀਆਂ ਵਿੱਚ ਕਣਕ ਦੀ ਖਰੀਦ ਨਹੀਂ ਕਰ ਰਹੀ, ਮਾਜੂ ਦਾਣੇ ਦਾ ਬਹਾਨਾ ਬਣਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਣਕ ਦੀ ਖਰੀਦ ਸਬੰਧੀ ਕੋਰਾ ਝੂਠ ਬੋਲ ਰਹੀ ਹੈ। ਪਹਿਲੀ ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਜਾਂਦੀ ਹੈ ਲੇਕਿਨ ਹੁਣ ਅਪ੍ਰੈਲ ਦਾ ਅੱਧਾ ਮਹੀਨਾ ਲੰਘ ਚੁੱਕਾ ਹੈ, ਕਣਕ ਦਾ ਇੱਕ ਵੀ ਗੱਟਾ ਨਹੀਂ ਖਰੀਦਿਆ ਗਿਆ । ਉਨ੍ਹਾਂ ਆਖਿਆ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਇੱਕ ਅੱਧੀ ਢੇਰੀ ਦੀ ਬੋਲੀ ਕਰਵਾਕੇ ਫੋਟੋਆਂ ਲਗਵਾਉਣ ਤੱਕ ਸੀਮਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਣਕ ਦੀ ਖਰੀਦ ਨੂੰ ਸੁਚਾਰੂ ਨਾ ਬਣਾਇਆ ਤਾਂ ਮੰਡੀਆਂ ਵਿੱਚ ਪੱਕੇ ਧਰਨੇ ਲਾਏ ਜਾਣਗੇ।
ਫਾਈਲ 14-- ਧਰਨਾ ਸੁਨਾਮ 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ