Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਨੂੰ ਸਦਮਾ; ਜੀਜਾ ਸ੍ਰ. ਹਰਭਜਨ ਸਿੰਘ ਅਕਾਲ ਚਲਾਣਾ ਕਰ ਗਏ

April 14, 2026 06:55 PM
Rozana Sehaj times
ਅੰਮ੍ਰਿਤਸਰ : ਪੰਥ ਦੇ ਪ੍ਰਸਿੱਧ ਕੀਰਤਨੀਏ ਅਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਜੀ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਜੀਜਾ ਅਤੇ ਨਿਸ਼ਕਾਮ ਸੇਵਾਦਾਰ ਸ੍ਰ. ਹਰਭਜਨ ਸਿੰਘ ਜੀ 82 ਸਾਲ ਦੀ ਉਮਰ ਵਿੱਚ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਿੱਖ ਜਗਤ ਅਤੇ ਸੇਵਾ ਦੇ ਖੇਤਰ ਵਿੱਚ ਇੱਕ ਵੱਡਾ ਘਾਟਾ ਹੋਇਆ ਹੈ।
ਭਾਈ ਗੁਰਇਕਬਾਲ ਸਿੰਘ ਜੀ ਨੇ ਦੱਸਿਆ ਕਿ ਸ੍ਰ. ਹਰਭਜਨ ਸਿੰਘ ਜੀ ਪਿਛਲੇ 30 ਸਾਲਾਂ ਤੋਂ ਲੁਧਿਆਣਾ ਵਿਖੇ ਚੱਲ ਰਹੇ ਬੀਬੀ ਭਾਨੀ ਜੀ ਭਲਾਈ ਕੇਂਦਰ ਦੇ ਮੁੱਖ ਸੇਵਾਦਾਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਇਸ ਕੇਂਦਰ ਰਾਹੀਂ ਉਹ ਤਕਰੀਬਨ 700 ਵਿਧਵਾਵਾਂ ਨੂੰ ਹਰ ਮਹੀਨੇ ਮੁਫ਼ਤ ਰਾਸ਼ਨ ਮੁਹੱਈਆ ਕਰਵਾਉਣ ਦੀ ਸੇਵਾ ਦੇਖ ਰਹੇ ਸਨ। ਉਨ੍ਹਾਂ ਦੀ ਦੇਖ-ਰੇਖ ਹੇਠ ਹੀ ਲੋੜਵੰਦ ਲੜਕੀਆਂ ਲਈ ਮੁਫ਼ਤ ਸਿਲਾਈ-ਕਢਾਈ ਅਤੇ ਕੰਪਿਊਟਰ ਸੈਂਟਰ ਵੀ ਸਫਲਤਾਪੂਰਵਕ ਚਲਾਏ ਜਾ ਰਹੇ ਸਨ।
ਸ੍ਰ. ਹਰਭਜਨ ਸਿੰਘ ਜੀ ਜਿੱਥੇ ਇੱਕ ਉੱਚ ਕੋਟੀ ਦੇ ਸੇਵਾਦਾਰ ਸਨ, ਉੱਥੇ ਹੀ ਉਹ ਇੱਕ ਮਿਠਬੋਲੜੇ ਇਨਸਾਨ ਅਤੇ ਨਿਸ਼ਕਾਮ ਕੀਰਤਨੀਏ ਵੀ ਸਨ। ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਅਤੇ ਮਨੁੱਖਤਾ ਦੀ ਭਲਾਈ ਲੇਖੇ ਲਾਈ। ਉਹ ਆਪਣੇ ਪਿੱਛੇ ਇੱਕ ਬੇਟਾ ਅਤੇ ਦੋ ਬੇਟੀਆਂ ਦਾ ਹਰਿਆ-ਭਰਿਆ ਪਰਿਵਾਰ ਛੱਡ ਗਏ ਹਨ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਭਾਈ ਗੁਰਇਕਬਾਲ ਸਿੰਘ ਜੀ ਸਮੇਤ ਧਾਰਮਿਕ ਅਤੇ ਰਾਜਨੀਤਿਕ ਜਗਤ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਵਿੱਚ ਭਾਈ ਗੁਰਸ਼ਰਨ ਸਿੰਘ ਜੀ, ਫਤਿਹ ਟੀਵੀ ਤੋਂ ਰਾਜਵੰਤ ਸਿੰਘ ਵੋਹੜਾ, ਜਵੰਦੀ ਟਕਸਾਲ ਤੋਂ ਸੰਤ ਅਮਰੀਕ ਸਿੰਘ, ਮਾਤਾ ਵਿਪਨਪ੍ਰੀਤ ਕੌਰ, ਮਾਤਾ ਕਰਤਾਰ ਕੌਰ ਚਾਈ ਜੀ, ਭਾਜਪਾ ਆਗੂ ਜਸਪ੍ਰੀਤ ਸਿੰਘ ਹੋਬੀ, ਸ੍ਰ. ਮਨਿੰਦਰ ਸਿੰਘ, ਭਾਈ ਜਸਵੀਰ ਸਿੰਘ ਅਤੇ ਭਾਈ ਅਰਵਿੰਦਰ ਸਿੰਘ ਹਾਜ਼ਰ ਸਨ। ਇਸ ਮੌਕੇ ਲੁਧਿਆਣਾ ਦੀ ਇਸਤਰੀ ਵਿੰਗ ਦੇ ਜਥੇ ਨੇ ਵੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

Have something to say? Post your comment

 

More in Majha

ਅਜਨਾਲਾ ਸ਼ਹਿਰ ‘ਚ 1.21 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਾਫ ਸਫਾਈ ਦਾ ਵਿਕਾਸ ਕਾਰਜ 15 ਅਗਸਤ ਤੱਕ ਹੋਵੇਗਾ ਮੁਕੰਮਲ : ਧਾਲੀਵਾਲ

ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਮਹੱਲਾ ਅੱਜ ਕੱਢਿਆ ਜਾਵੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਅਪ੍ਰੈਲ ਨੂੰ ਦਾਣਾ ਮੰਡੀ ਅਟਾਰੀ ਵਿਖੇ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣਗੇ

ਜੀ.ਆਰ.ਪੀ. ਅੰਮ੍ਰਿਤਸਰ ਦੀ ਵੱਡੀ ਕਾਰਵਾਈ: 60 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਰੋਬੋਟਿਕ ਸਰਜਰੀ ਦਾ ਮੀਲ ਪੱਥਰ: ਅਮਨਦੀਪ ਹਸਪਤਾਲ ਨੇ ਉਜਾਲਾ ਸਿਗਨਸ ਨਾਲ ਸਾਂਝੇਦਾਰੀ ਵਿੱਚ ਭਾਰਤ ਵਿੱਚ ਪਹਿਲੀ ਵਾਰ ਗੁੰਝਲਦਾਰ ਪ੍ਰਕਿਰਿਆ ਕੀਤੀ

ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਡਾਇੰਗ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ

ਐਨਸੀਸੀ ਕੈਂਪ ਵਿੱਚ ਆਫ਼ਤ ਪ੍ਰਬੰਧਨ, ਫਾਇਰਿੰਗ ਅਤੇ ਪਰਮਾਣੂ ਊਰਜਾ ਬਾਰੇ ਵਿਸ਼ੇਸ਼ ਸੈਸ਼ਨ

ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ

ਅਜਨਾਲਾ ਸ਼ਹਿਰ ‘ਚ 1.21 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਾਫ ਸਫਾਈ ਦਾ ਵਿਕਾਸ ਕਾਰਜ 15 ਅਗਸਤ ਤੱਕ ਹੋਵੇਗਾ ਮੁਕੰਮਲ-ਧਾਲੀਵਾਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦੀਪਮਾਲਾ ਤੇ ਅਲੌਕਿਕ ਆਤਿਸ਼ਬਾਜ਼ੀ ਦੀਆਂ ਤਿਆਰੀਆਂ