Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅਜਨਾਲਾ ਸ਼ਹਿਰ ‘ਚ 1.21 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਾਫ ਸਫਾਈ ਦਾ ਵਿਕਾਸ ਕਾਰਜ 15 ਅਗਸਤ ਤੱਕ ਹੋਵੇਗਾ ਮੁਕੰਮਲ : ਧਾਲੀਵਾਲ

April 14, 2026 09:06 PM
Rozana Sehaj times
ਅਜਨਾਲਾ :  ਅੱਜ ਵਿਸਾਖੀ ਦਿਹਾੜੇ ਦੀਆਂ ਅਜਨਾਲਾ ਸ਼ਹਿਰੀਆਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ , ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਸ਼ਹਿਰ ‘ਚ ਹੀ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਸਫਾਈ ਦੀ ਪੈਦਾ ਹੋਈ ਸਮੱਸਿਆ ਨੂੰ ਹੱਲ ਕਰਨ ਲਈ 1.21 ਕਰੋੜ ਰੁਪਏ ਦੇ ਖਰਚੇ ਨਾਲ ਮੁਕੰਮਲ ਕੀਤੀ ਜਾਣ ਵਾਲੀ ਸੀਵਰੇਜ ਸਫਾਈ ਮੁਹਿੰਮ ਦਾ ਹਰੀ ਝੰਡੀ ਵਿਖਾ ਕੇ ਪੂਰੇ ਜੋਸ਼ੋ ਖਰੋਸ਼ ਨਾਲ ਆਗਾਜ਼ ਕੀਤਾ। ਸ. ਧਾਲੀਵਾਲ ਨੇ ਇਸ ਸਫਾਈ ਮੁਹਿੰਮ ਵਿਕਾਸ ਕਾਰਜ ਦੇ ਉਦਘਾਟਨ ਮੌਕੇ ਅਜਨਾਲਾ ਸ਼ਹਿਰੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਅੱਜ ਤੋਂ ਸੀਵਰੇਜ ਸਾਫ ਸਫਾਈ ਦੀ ਮੁਹਿੰਮ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਲੋਂ ਸ਼ੁਰੂ ਕਰਵਾਈ ਗਈ ਹੈ, ਜੋ ਨਿਰਧਾਰਿਤ ਸਮੇਂ ‘ਚ 15 ਅਗਸਤ ਤੱਕ ਮੁਕੰਮਲ ਕਰਨ ਲਈ ਸੀਵਰੇਜ ਬੋਰਡ ਅਧਿਕਾਰੀਆਂ ਤੇ ਠੇਕੇਦਾਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਆਧੁਨਿਕ ਮਸ਼ੀਨਾਂ ਦੀ ਵਰਤੋਂ ਨਾਲ ਸੀਵਰੇਜ ਸਾਫ ਸਫਾਈ ਦੀ ਮੁਹਿੰਮ ਨੇਪੜੇ ਚਾੜੇ ਜਾਣ ਪਿੱਛੋਂ ਭਵਿੱਖ ਵਿੱਚ ਸ਼ਹਿਰੀਆਂ ਨੂੰ ਅਜਿਹੀ ਗੰਭੀਰ ਸੀਵਰੇਜ ਸਮੱਸਿਆ ਨਾਲ ਜੂਝਣਾ ਨਹੀਂ ਪਵੇਗਾ। ਸ. ਧਾਲੀਵਾਲ ਨੇ ਪ੍ਰਗਟਾਵਾ ਕੀਤਾ ਕਿ ਅਜਨਾਲਾ ਸ਼ਹਿਰ ‘ਚ ਪਾਏ ਗਏ 52 ਕਿਲੋਮੀਟਰ ਲੰਮੇ ਘੇਰੇ ‘ਚ ਸੀਵਰੇਜ ਦੀ ਪਿਛਲੇ 20 ਸਾਲਾਂ ਤੋਂ ਸਾਬਕਾ ਸਰਕਾਰਾਂ ਦੇ ਕਾਰਜਕਾਲ ‘ਚ ਇਕ ਵਾਰ ਵੀ ਸਫਾਈ ਨਹੀਂ ਕਰਵਾਈ ਗਈ। ਜਿਸ ਦੇ ਨਤੀਜੇ ਵਜੋਂ ਸ਼ਹਿਰ ਦੀਆਂ ਗਲੀਆਂ ‘ਚ ਸੀਵਰੇਜ ਦਾ ਗੰਦਾ ਪਾਣੀ ਖੁੱਲੇ ਆਮ ਫੈਲਣ ਦੇ ਮੱਦੇਨਜ਼ਰ ਗੰਦਗੀ ਦੀਆਂ ਕਈ ਤਰਾਂ ਦੀਆਂ ਬਿਮਾਰੀਆਂ ਤੋਂ ਸ਼ਹਿਰੀ ਪੀੜਤ ਹੋ ਰਹੇ ਸਨ। ਸ਼ਹਿਰੀਆਂ ਨੂੰ ਦਰਪੇਸ਼ ਇਸ ਪ੍ਰਮੁੱਖ ਸਮੱਸਿਆ ਨੂੰ ਹੱਲ ਕਰਵਾਉਣ ਲਈ ਉਨ੍ਹਾਂ ਵਲੋਂ ਕਾਫੀ ਜੱਦੋ ਜਹਿਦ ਕਰਨੀ ਪਈ ਕਿਉਂਕਿ ਸਾਬਕਾ ਸਰਕਾਰਾਂ ਵਲੋਂ ਸੀਵਰੇਜ ਸਫਾਈ ਦੀ ਤਾਣੀ ‘ਚ ਕਈ ਤਰਾਂ ਦੀਆਂ ਉਲਝਣਾ ਪੈਦਾ ਕੀਤੀਆਂ ਹੋਈਆਂ ਸਨ। ਅਤੇ ਬਰਸਾਤਾਂ ਦੇ ਦਿਨਾਂ ‘ਚ ਅਕਸਰ ਹੀ ਸੀਵਰੇਜ ਦੀਆਂ ਲਾਈਨਾਂ ਜਾਮ ਹੋ ਜਾਣ ਕਾਰਣ ਵੱਡੀ ਪੱਧਰ ਤੇ ਸ਼ਹਿਰੀ ਲੋਕ ਇਸ ਭਖਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਉਨ੍ਹਾਂ(ਸ. ਧਾਲੀਵਾਲ) ਤੱਕ ਸਿੱਧੀ ਜਾਂ ਫਿਰ ਨਗਰ ਪੰਚਾਇਤ ਪ੍ਰਸ਼ਾਸ਼ਨ ਕੋਲ ਪਹੁੰਚ ਬਣਾਉਂਦੇ ਸਨ। ਮੌਕੇ ਤੇ ਮੌਜੂਦ ਸੀਵਰੇਜ ਬੋਰਡ ਦੇ ਇੰਜੀਨੀਅਰ ਗੁਰਭੇਜ ਸਿੰਘ ਨੇ ਵਿਧਾਇਕ ਸ. ਧਾਲੀਵਾਲ ਨੂੰ ਜਨਤਕ ਤੌਰ ਤੇ ਭਰੋਸਾ ਦਿੱਤਾ ਕਿ ਸੀਵਰੇਜ ਸਫਾਈ ਮੁਹਿੰਮ ‘ਚ ਪੂਰੀ ਤਰਾਂ ਪਾਰਦਰਸ਼ਤਾ ਰੱਖਦਿਆਂ ਠੇਕੇਦਾਰ ਨੂੰ ਵੀ ਕੋਈ ਕੋਤਾਹੀ ਨਹੀਂ ਵਰਤਣ ਦਿੱਤੀ ਜਾਵੇਗੀ। ਇਸ ਮੌਕੇ ਤੇ ਖੁਸ਼ਪਾਲ ਸਿੰਘ ਧਾਲੀਵਾਲ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਭੱਟੀ ਜਸਪਾਲ ਸਿੰਘ ਢਿਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ , ਬਲਜਿੰਦਰ ਮਾਹਲ, , ਕੌਂਸਲਰ ਅਵਿਨਾਸ਼,, ਸੁੱਖ ਨਿੱਜਰ, ਪ੍ਰਧਾਨ , ਕੌਂਸਲਰ , ਸਰਗਰਮ ਸ਼ਹਿਰੀ ਵਲੰਟੀਅਰ, ਤੋਂ ਇਲਾਵਾ ਸੀਵਰੇਜ ਬੋਰਡ ਦੇ ਐਸਡੀਓ ਪ੍ਰਦੀਪ ਜੈਨ, ਤੇ ਨਗਰ ਪੰਚਾਇਤ ਅਜਨਾਲਾ ਦੇ ਕਾਰਜ ਸਾਧਕ ਅਫਸਰ ਦਿਨੇਸ਼ ਸੂਰੀ ਆਦਿ ਅਮਲਾ ਮੌਜੂਦ ਸੀ। ਇਸ ਤੋਂ ਪਹਿਲ ਮੁੱਖ ਬੁਲਾਰੇ ਤੇ ਵਿਧਾਇਕ ਸ. ਧਾਲੀਵਾਲ ਨੇ ਸਥਾਨਕ ਸ਼ਹਿਰ ‘ਚ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਨਤਮਸਤਕ ਹੋ ਕੇ ਸੰਗਤਾਂ ਨੂੰ ਜਿੱਥੇ ਖਾਲਸਾ ਸਾਜਨਾ ਦਿਵਸ ਦੀ ਲੱਖ ਲੱਖ ਵਧਾਈ ਪੇਸ਼ ਕੀਤੀ, ਉਥੇ ਸੰਗਤਾਂ ‘ਚ ਮੌਜੂਦ ਧਾਰਮਿਕ ਸਿੱਖ ਸੰਸਥਾਵਾਂ ਦੇ ਨੁਮਾਇੰਦੀਆਂ ਤੇ ਗੁਰਦੁਆਰਾਂ ਕਮੇਟੀ ਦੇ ਆਹੁਦੇਦਾਰਾਂ ਨੂੰ ਬੀਤੇ ਕੱਲ ਪੰਜਾਬ ਵਿਧਾਨ ਸਭਾ ਦੇ ਬੁਲਏ ਗਏ ਵਿਸ਼ੇਸ਼ ਇਜਲਾਸ ‘ਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਉੱਦਮ ਨਾਲ ਜਾਗਤ ਜੋਤਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਨੂੰਨ ‘ਚ ਸੋਧ ਕਰਕੇ ਬੇਅਦਬੀ ਦੇ ਦੋਸ਼ੀਆਂ ਲਈ ਭਾਰੀ ਜੁਰਮਾਨਿਆਂ ਤੇ ਜ਼ੇਲਾਂ ‘ਚ ਤਾ ਉਮਰ ਕੈਦ (ਲਗਭਗ ਫਾਂਸੀ ਵਰਗੀ ਸਜ਼ਾ) ਦੀ ਵਿਵਸਥਾ ਕਰਕੇ ਬੇਅਦਬੀਆਂ ਲਈ ਜਿੰਮੇਵਾਰ ਦੋਸ਼ੀਆਂ ਨਾਲ ਹੀ ਸਾਜਿਸ਼ ਘਾੜਿਆਂ ਤੇ ਕਸਟੋਡੀਅਨ ਨੂੰ ਵੀ ਬਰਾਬਰ ਦੋਸ਼ਾਂ ਦੇ ਕਟਹਿਰੇ ‘ਚ ਲਿਆਉਣ ਦੀ ਵਿਵਸਥਾ ਕੀਤੀ ਗਈ। ਜਿਸ ਦੇ ਮੱਦੇਨਜ਼ਰ ਬੇਅਦਬੀਆਂ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਠੱਲ ਪਵੇਗੀ। ਕੈਪਸ਼ਨ: ਅਜਨਾਲਾ ਸ਼ਹਿਰ ‘ਚ ਸੀਵਰੇਜ ਸਮੱਸਿਆ ਦੇ ਹੱਲ ਲਈ 1.21 ਕਰੋੜ ਰੁਪਏ ਦੀ ਲਾਗਤ ਨਾਲ ਸਮਾਂਬੱਧ ਵਿਕਾਸ ਕਾਰਜ ਨੂੰ ਹਰੀ ਝੰਡੀ ਵਿਖਾਉਣ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ , ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਹੋਰਾਂ ਨਾਲ।

Have something to say? Post your comment

 

More in Majha

ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਜੀ ਦੇ ਜਨਮ ਦਿਵਸ ਤੇ ਮਲਿਕਪੁਰ ਚੌਂਕ ਵਿੱਚ ਕੀਤਾ ਬਾਬਾ ਸਾਹਿਬ ਜੀ ਦਾ ਬੁੱਤ ਸਥਾਪਿਤ

ਨਾਬਾਲਿਗਾ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ ਅਤੇ 55000/- ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਨਿਵਾਸੀਆਂ ਨੂੰ ਗ੍ਰਾਂਟਾਂ ਦਾ ਵੱਡਾ ਤੋਹਫ਼ਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ

ਜਥੇਦਾਰ ਗੜਗੱਜ ਧਰਮ ਪਰਿਵਰਤਨ ਮਾਮਲੇ ‘ਤੇ ਗੈਰ-ਜ਼ਿੰਮੇਵਾਰ ਰਵੱਈਏ ਨਾਲ ਬੇਨਕਾਬ : ਪ੍ਰੋ. ਸਰਚਾਂਦ ਸਿੰਘ ਖਿਆਲਾ।

“ਬੇਅਦਬੀ ਬਿੱਲ: ਕਾਨੂੰਨੀ ਗੰਭੀਰਤਾ ਜਾਂ ਸਿਆਸਤ ?” 24 ਘੰਟਿਆਂ ਵਿੱਚ ਇਨਸਾਫ਼ ਦੇ ਵਾਅਦੇ ਕਰਨ ਵਾਲੇ ਅੱਜ ਟਰਾਇਲ ਰੋਕਣ ‘ਤੇ ਸਹਿਮਤ ਕਿਉਂ? : ਪ੍ਰੋ. ਸਰਚਾਂਦ ਸਿੰਘ ਖਿਆਲਾ।

ਸਿਹਤ ਵਿਭਾਗ ਵੱਲੋਂ ਲੰਗਜ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਫੇਫੜਿਆਂ ਦੀ ਬੀਮਾਰੀਆਂ ਸਬੰਧੀ ਜਾਗਰੂਕਤਾ ਪੋਸਟਰ ਰਿਲੀਜ਼ ਕੀਤੇ ਗਏ

ਅਜਨਾਲਾ ਦੀ ਪੁਰਾਣੀ ਤਹਿਸੀਲ ਦੀ ਖ਼ਸਤਾ ਹਾਲਤ ‘ਤੇ ਜੰਨਤਕ ਜਥੇਬੰਦੀਆਂ ਵੱਲੋਂ ਚਿੰਤਾ ਪ੍ਰਗਟ, ਤੁਰੰਤ ਕਾਰਵਾਈ ਦੀ ਮੰਗ

ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਨੂੰ ਸਦਮਾ; ਜੀਜਾ ਸ੍ਰ. ਹਰਭਜਨ ਸਿੰਘ ਅਕਾਲ ਚਲਾਣਾ ਕਰ ਗਏ

ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਮਹੱਲਾ ਅੱਜ ਕੱਢਿਆ ਜਾਵੇਗਾ