Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅਜਨਾਲਾ ਦੀ ਪੁਰਾਣੀ ਤਹਿਸੀਲ ਦੀ ਖ਼ਸਤਾ ਹਾਲਤ ‘ਤੇ ਜੰਨਤਕ ਜਥੇਬੰਦੀਆਂ ਵੱਲੋਂ ਚਿੰਤਾ ਪ੍ਰਗਟ, ਤੁਰੰਤ ਕਾਰਵਾਈ ਦੀ ਮੰਗ

April 15, 2026 06:07 PM
Rozana Sehaj times
 ਅਜਨਾਲਾ :  ਅਜਨਾਲਾ ਤਹਿਸੀਲ ਦਾ ਪੁਰਾਣਾ ਕੰਪਲੈਕਸ ਆਪਣੀ ਮਿਆਦ ਪੂਰੀ ਕਰ ਚੁੱਕਾ ਹੈ ਅਤੇ ਬਹੁਤ ਹੀ ਖ਼ਸਤਾ ਹਾਲਤ ਵਿੱਚ ਪਹੁੰਚ ਗਿਆ ਹੈ। ਨਵਾਂ ਤਹਿਸੀਲ ਕੰਪਲੈਕਸ ਅਤੇ ਯੂਡੀਸੀਅਲ ਕੰਪਲੈਕਸ ਬਣਨ ਤੋਂ ਬਾਅਦ ਅਫਸਰਾਂ ਅਤੇ ਮੁਲਾਜ਼ਮਾਂ ਨੂੰ ਨਵੇਂ ਕੰਪਲੈਕਸਾਂ ਵਿੱਚ ਸ਼ਿਫਟ ਹੋਏ ਪੰਜ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਪੁਰਾਣੀ ਤਹਿਸੀਲ ਦੇ ਟੁੱਟੇ-ਭੱਜੇ ਮਿੰਨੀ ਕੰਪਲੈਕਸ ਵਿੱਚ ਅਜੇ ਵੀ ਡੀ.ਐਸ.ਪੀ. ਅਜਨਾਲਾ ਦੇ ਦਫ਼ਤਰ ਸਮੇਤ ਕਈ ਹੋਰ ਵਿਭਾਗਾਂ ਦੇ ਕਰਮਚਾਰੀ ਕੰਮ ਕਰ ਰਹੇ ਹਨ। ਇਹ ਤਿੰਨ ਮੰਜ਼ਿਲਾ ਇਮਾਰਤ ਇੰਨੀ ਜ਼ਿਆਦਾ ਜਰਜਰ ਹੋ ਚੁੱਕੀ ਹੈ ਕਿ ਕਦੇ ਵੀ ਡਿੱਗ ਸਕਦੀ ਹੈ, ਜਿਸ ਨਾਲ ਵੱਡੇ ਜਾਨੀ ਅਤੇ ਮਾਲੀ ਨੁਕਸਾਨ ਦਾ ਖ਼ਤਰਾ ਬਣਿਆ ਹੋਇਆ ਹੈ। ਜੰਨਤਕ ਜਥੇਬੰਦੀਆਂ ਦੀ ਇੱਕ ਟੀਮ, ਜਮਹੂਰੀ ਕਿਸਾਨ ਸਭਾ (ਐਸ.ਕੇ.ਐਮ.) ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਹੇਠ, ਪੁਰਾਣੀ ਤਹਿਸੀਲ ਦਾ ਮੌਕਾ ਮੁਆਇਨਾ ਕਰਨ ਪਹੁੰਚੀ। ਟੀਮ ਨੇ ਜਦੋਂ ਸੀ.ਡੀ.ਪੀ.ਓ. ਦਫ਼ਤਰ ਦੀ ਇਮਾਰਤ ਦਾ ਜਾਇਜ਼ਾ ਲਿਆ ਤਾਂ ਵੇਖਿਆ ਕਿ ਇਮਾਰਤ ਦੀ ਹਾਲਤ ਬਹੁਤ ਨਾਜ਼ੁਕ ਹੈ ਅਤੇ ਕਦੇ ਵੀ ਡਿੱਗ ਸਕਦੀ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਛੱਤ ਡਿੱਗਣ ਦੇ ਡਰ ਕਾਰਨ ਕਈ ਮੁਲਾਜ਼ਮ ਬਾਹਰ ਬੈਠ ਕੇ ਕੰਮ ਕਰਨ ਲਈ ਮਜਬੂਰ ਹਨ। ਟੀਮ ਨੇ ਪੰਜਾਬ ਸਰਕਾਰ ਅਤੇ ਅਜਨਾਲਾ ਪ੍ਰਸ਼ਾਸਨ ਦੇ ਮੁੱਖੀ ਐਸ.ਡੀ.ਐਮ. ਅਜਨਾਲਾ ਤੋਂ ਮੰਗ ਕੀਤੀ ਕਿ ਸੀ.ਡੀ.ਪੀ.ਓ. ਦਫ਼ਤਰ ਨੂੰ ਤੁਰੰਤ ਕਿਸੇ ਸੁਰੱਖਿਅਤ ਅਤੇ ਯੋਗ ਥਾਂ ‘ਤੇ ਤਬਦੀਲ ਕੀਤਾ ਜਾਵੇ। ਨਾਲ ਹੀ ਇਹ ਵੀ ਮੰਗ ਕੀਤੀ ਗਈ ਕਿ ਪੁਰਾਣੀ ਤਹਿਸੀਲ ਦੀ ਮੌਜੂਦਾ ਜਗ੍ਹਾ ‘ਤੇ ਖ਼ਸਤਾ ਇਮਾਰਤਾਂ ਨੂੰ ਢਾਹ ਕੇ ਨਵੀਆਂ, ਮਜ਼ਬੂਤ ਅਤੇ ਵਾਤਾਨੁਕੂਲ ਦਫ਼ਤਰੀ ਇਮਾਰਤਾਂ ਤਿਆਰ ਕੀਤੀਆਂ ਜਾਣ। ਇਸ ਮੌਕੇ ਟੀਮ ਵਿੱਚ ਲਖਬੀਰ ਸਿੰਘ ਤੇੜਾਂ, ਫੌਜੀ ਰੇਸ਼ਮ ਸਿੰਘ ਭੂਰੇ ਗਿੱਲ, ਹਰਨੇਕ ਸਿੰਘ ਨੇਪਾਲ, ਗੁਰਪਾਲ ਗਿੱਲ ਸੈਦਪੁਰ, ਹਰਜਿੰਦਰ ਸਿੰਘ ਛੀਨਾ, ਦਵਿੰਦਰ ਸਿੰਘ ਰਿਆੜ, ਪਰਵੇਸ ਕੌਰ ਅਤੇ ਚਰਨਜੀਤ ਸਿੰਘ ਤਲਵੰਡੀ ਰਾਏ ਦਾਦੂ ਵੀ ਹਾਜ਼ਰ ਸਨ।

Have something to say? Post your comment

 

More in Majha

ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਜੀ ਦੇ ਜਨਮ ਦਿਵਸ ਤੇ ਮਲਿਕਪੁਰ ਚੌਂਕ ਵਿੱਚ ਕੀਤਾ ਬਾਬਾ ਸਾਹਿਬ ਜੀ ਦਾ ਬੁੱਤ ਸਥਾਪਿਤ

ਨਾਬਾਲਿਗਾ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ ਅਤੇ 55000/- ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਨਿਵਾਸੀਆਂ ਨੂੰ ਗ੍ਰਾਂਟਾਂ ਦਾ ਵੱਡਾ ਤੋਹਫ਼ਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ

ਜਥੇਦਾਰ ਗੜਗੱਜ ਧਰਮ ਪਰਿਵਰਤਨ ਮਾਮਲੇ ‘ਤੇ ਗੈਰ-ਜ਼ਿੰਮੇਵਾਰ ਰਵੱਈਏ ਨਾਲ ਬੇਨਕਾਬ : ਪ੍ਰੋ. ਸਰਚਾਂਦ ਸਿੰਘ ਖਿਆਲਾ।

“ਬੇਅਦਬੀ ਬਿੱਲ: ਕਾਨੂੰਨੀ ਗੰਭੀਰਤਾ ਜਾਂ ਸਿਆਸਤ ?” 24 ਘੰਟਿਆਂ ਵਿੱਚ ਇਨਸਾਫ਼ ਦੇ ਵਾਅਦੇ ਕਰਨ ਵਾਲੇ ਅੱਜ ਟਰਾਇਲ ਰੋਕਣ ‘ਤੇ ਸਹਿਮਤ ਕਿਉਂ? : ਪ੍ਰੋ. ਸਰਚਾਂਦ ਸਿੰਘ ਖਿਆਲਾ।

ਸਿਹਤ ਵਿਭਾਗ ਵੱਲੋਂ ਲੰਗਜ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਫੇਫੜਿਆਂ ਦੀ ਬੀਮਾਰੀਆਂ ਸਬੰਧੀ ਜਾਗਰੂਕਤਾ ਪੋਸਟਰ ਰਿਲੀਜ਼ ਕੀਤੇ ਗਏ

ਅਜਨਾਲਾ ਸ਼ਹਿਰ ‘ਚ 1.21 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਾਫ ਸਫਾਈ ਦਾ ਵਿਕਾਸ ਕਾਰਜ 15 ਅਗਸਤ ਤੱਕ ਹੋਵੇਗਾ ਮੁਕੰਮਲ : ਧਾਲੀਵਾਲ

ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਨੂੰ ਸਦਮਾ; ਜੀਜਾ ਸ੍ਰ. ਹਰਭਜਨ ਸਿੰਘ ਅਕਾਲ ਚਲਾਣਾ ਕਰ ਗਏ

ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਮਹੱਲਾ ਅੱਜ ਕੱਢਿਆ ਜਾਵੇਗਾ