Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਇੱਕ ਦਿਨ ਵਿੱਚ ਰਿਕਾਰਡ 2954 ਮੀਟਿ੍ਕ ਟਨ ਕਣਕ ਦੀ ਖਰੀਦ ਹੋਈ

April 15, 2026 06:15 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਇੱਕ ਦਿਨ ਵਿੱਚ ਰਿਕਾਰਡ 2954 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਗਈ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 12226 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1490 ਮੀਟਿ੍ਕ ਟਨ ਕਣਕ ਦੀ ਢੁਆਈ ਕਰਕੇ ਗੁਦਾਮਾਂ ਵਿਚ ਭੰਡਾਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਲਏ ਗਏ ਸੈਂਪਲਾਂ ਦਾ ਵਿਸ਼ਲੇਸ਼ਣ ਭਾਰਤੀ ਖਾਦ ਨਿਗਮ ਦੇ ਖੇਤਰੀ ਦਫ਼ਤਰ ਦੀ ਚੰਡੀਗੜ੍ਹ ਲੈਬਾਰਟਰੀ ਵਿਖੇ ਕੀਤਾ ਗਿਆ। ਇਸ ਵਿਸ਼ਲੇਸ਼ਣ ਦਾ ਨਤੀਜਾ ਕਲ੍ਹ ਤਕ ਆਉਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਅਫ਼ਸਰਾਂ ਦੁਆਰਾ ਜ਼ਿਲ੍ਹੇ ਦੀਆਂ ਮੰਡੀਆਂ ਦਾ ਲਗਾਤਾਰ ਦੌਰਾ ਕਰ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਦੇ ਨਿਰੀਖਕਾਂ ਨੂੰ ਖਰੀਦ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਪ੍ਰਤੀ ਸੰਵੇਦਨਸ਼ੀਲਤਾ ਨਾਲ ਵਿਚਾਰ ਕੇ ਹਲ ਕਰਨ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ ਆਮਦ ਦਾ ਵੱਡਾ ਹਿੱਸਾ ਖਰੀਦ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੁਆਰਾ ਵੇਚੀ ਗਈ ਫਸਲ ਦਾ ਹਰ ਦਾਣਾ ਖਰੀਦਣ ਦੇ ਸਰਕਾਰ ਦੇ ਸੰਕਲਪ ਨੂੰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੂਰੀ ਤਨਦੇਹੀ ਨਾਲ ਲਗਿਆ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿਕੱਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਿਸੇ ਕਿਸਮ ਦੀ ਦਿਕੱਤ ਆਉਣ ਤੇ ਉਹ ਜਿਲ੍ਹਾ ਕੰਟਰੋਲਰ ਨੂੰ ਸਿਧਾ ਸੰਪਰਕ ਕਰ ਸਕਦੇ ਹਨ।

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ