Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

April 15, 2026 06:29 PM
Rozana Sehaj times

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਅਤੇ ਕੋਠੇ ਗੱਜਣ ਸਿੰਘ ਵਿੱਚ ਅੱਗ ਲੱਗਣ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਐਸਡੀਐਮ ਕੋਟਕਪੂਰਾ ਨੂੰ ਤੁਰੰਤ ਨੁਕਸਾਨ ਦੀ ਰਿਪੋਰਟ ਭੇਜਣ ਅਤੇ ਮੁਆਵਜ਼ਾ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪਿੰਡ ਸੰਧਵਾਂ ਵਿੱਚ ਲਗਭਗ 8 ਏਕੜ ਕਣਕ ਦੀ ਫ਼ਸਲ ਅਤੇ ਕੋਠੇ ਗੱਜਣ ਸਿੰਘ ਵਿੱਚ ਲਗਭਗ 10 ਏਕੜ ਕਣਕ ਦੀ ਫ਼ਸਲ ਅੱਗ ਲੱਗਣ ਕਾਰਨ ਤਬਾਹ ਹੋ ਗਈ। ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਮੁਕੰਮਲ ਹੋਣ ਤੱਕ ਪੂਰੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਧਦੇ ਤਾਪਮਾਨ ਕਾਰਨ ਤੇਜ਼ ਹਵਾਵਾਂ ਚੱਲਣ, ਬਿਜਲੀ ਦੇ ਸ਼ਾਰਟ ਸਰਕਟ ਜਾਂ ਮਜ਼ਦੂਰਾਂ ਵੱਲੋਂ ਵਰਤੀਆਂ ਜਾਂਦੀਆਂ ਬੀੜੀਆਂ-ਸਿਗਰਟਾਂ ਅਜਿਹੀਆਂ ਘਟਨਾਵਾਂ ਦੇ ਮੁੱਖ ਕਾਰਨ ਹਨ। ਉਨ੍ਹਾਂ ਅੱਗੇ ਕਿਹਾ ਕਿ ਸੜਕਾਂ ਕੱਚੀਆਂ ਹੋਣ ਕਾਰਨ ਮੌਕੇ 'ਤੇ ਸਹਾਇਤਾ ਪਹੁੰਚਣ ਵਿੱਚ ਦੇਰੀ ਹੋ ਸਕਦੀ ਹੈ ਇਸ ਲਈ ਪਿੰਡ ਪੱਧਰ 'ਤੇ ਪਹਿਲਾਂ ਤੋਂ ਤਿਆਰ ਰਹਿਣਾ ਬੇਹੱਦ ਜ਼ਰੂਰੀ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਇਹ ਸਾਵਧਾਨੀਆਂ ਵਰਤੀਆਂ ਜਾਣ ਤਾਂ ਫਸਲ ਨੂੰ ਅੱਗ ਵਰਗੀਆਂ ਘਟਨਾਵਾਂ ਤੋਂ ਕਾਫ਼ੀ ਹੱਦ ਤੱਕ ਬਚਾਇਆ ਜਾ ਸਕਦਾ ਹੈ।

 

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ