Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

April 15, 2026 06:39 PM
Rozana Sehaj times
ਚੰਡੀਗੜ੍ਹ  : ਪੰਜਾਬ ਪੁਲਿਸ ਦੀਆਂ ਮਹਿਲਾ ਅਧਿਕਾਰੀ ਆਧੁਨਿਕ ਪੁਲਿਸਿੰਗ ਦੇ ਮੋਰਚਿਆਂ 'ਤੇ ਇੱਕ ਫੈਸਲਾਕੁੰਨ ਤਾਕਤ ਵਜੋਂ ਉੱਭਰ ਰਹੀਆਂ,  ਮੁੱਖ ਆਪ੍ਰੇਸ਼ਨਾਂ ਦੀ ਅਗਵਾਈ ਕਰ ਰਹੀਆਂ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਪਰਾਧ ਅਤੇ ਗੈਂਗਸਟਰ-ਮੁਕਤ ਪੰਜਾਬ ਦੇ ਯਤਨਾਂ ਨੂੰ ਲਗਾਤਾਰ ਮਜ਼ਬੂਤੀ ਪ੍ਰਦਾਨ ਕਰ ਰਹੀਆਂ ਹਨ। ਗੈਂਗਸਟਰ ਵਿਰੋਧੀ ਮੁਹਿੰਮਾਂ ਦੀ ਨਿਗਰਾਨੀ ਤੋਂ ਲੈ ਕੇ ਕਮਿਊਨਿਟੀ-ਕੇਂਦਰਿਤ ਪਹਿਲਾਂ ਨੂੰ ਅੱਗੇ ਵਧਾਉਣ ਤੱਕ, ਇਹ ਅਧਿਕਾਰੀ ਨਾ ਸਿਰਫ਼ ਅਪਰਾਧਿਕ ਨੈੱਟਵਰਕਾਂ ਨੂੰ ਤੋੜ ਰਹੀਆਂ ਹਨ, ਸਗੋਂ ਪੁਲਿਸ ਬਲ ਵਿੱਚ ਲੀਡਰਸ਼ਿਪ ਨੂੰ ਵੀ ਮੁੜ ਪਰਿਭਾਸ਼ਿਤ ਵੀ ਤਿਆਰ ਕਰ ਰਹੀਆਂ ਹਨ।  ਪੰਜਾਬ ਸਰਕਾਰ ਦੇ ਸਮਰਥਨ ਨਾਲ, 79 ਮਹਿਲਾ ਅਧਿਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਤੱਕ ਦੇ ਵੱਖ-ਵੱਖ ਅਹੁਦਿਆਂ 'ਤੇ ਡਿਊਟੀਆਂ ਨਿਭਾ ਰਹੇ ਹਨ। ਪੰਜਾਬ ਪੁਲਿਸ ਦੇ ਰਿਕਾਰਡ ਅਨੁਸਾਰ, ਬਲਾਂ ਵਿੱਚ 4 ਐਸਡੀਜੀਪੀ, 1 ਏਡੀਜੀਪੀ, 2 ਆਈਜੀਪੀ/ਸੀਪੀ, 2 ਡੀਆਈਜੀ, 18 ਐਸਐਸਪੀ/ਏਆਈਜੀ/ਕਮਾਂਡੈਂਟ (3 ਐਸਐਸਪੀ ਹਨ), 23 ਐਸਪੀ, 1 ਏਐਸਪੀ ਅਤੇ 28 ਡੀਐਸਪੀ ਮਹਿਲਾ ਪੁਲਿਸ ਅਧਿਕਾਰੀ ਸ਼ਾਮਲ ਹਨ। ਕੁੱਲ 79 ਵਿੱਚੋਂ 5 ਅਧਿਕਾਰੀ ਫੀਲਡ ਅਹੁਦਿਆਂ ਦੀ ਅਗਵਾਈ ਕਰ ਰਹੀਆਂ ਹਨ, ਜਿੱਥੇ ਉਹ ‘ਗੈਂਗਸਟਰਾਂ ‘ਤੇ ਵਾਰ’ ਵਰਗੀਆਂ ਮੁਹਿੰਮਾਂ ਦੀ ਨਿਗਰਾਨੀ ਅਤੇ ਭਾਗੀਦਾਰੀ ਕਰਦੀਆਂ ਹਨ। ਇਹ ਅਧਿਕਾਰੀ ਅਪਰਾਧ ਨਾਲ ਨਜਿੱਠਣ ਲਈ ਮੋਢੇ ਨਾਲ ਮੋਢਾ ਮਿਲਾ ਕੇ ਕੰਮ ਕਰ ਰਹੀਆਂ ਹਨ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਸਹਿਕਰਮੀ ਉਨ੍ਹਾਂ 'ਤੇ ਮਾਣ ਮਹਿਸੂਸ ਕਰਦੇ ਹਨ। ਮਜ਼ਬੂਤ ਸਿੱਖਿਆ ਅਤੇ ਸਿਖਲਾਈ ਪ੍ਰਮਾਣ ਪੱਤਰਾਂ ਨਾਲ, ਮਹਿਲਾ ਪੁਲਿਸ ਅਧਿਕਾਰੀਆਂ ਨੇ ਸੰਚਾਲਨ ਅਤੇ ਪ੍ਰਸ਼ਾਸਨਿਕ ਦੋਵੇਂ ਖੇਤਰਾਂ ਵਿੱਚ ਆਪਣੀ ਸਮਰੱਥਾ ਨੂੰ ਤੇਜ਼ੀ ਨਾਲ ਸਾਬਤ ਕੀਤਾ ਹੈ। ਇਹ ਗੱਲ ਸਪੱਸ਼ਟ ਹੈ ਕਿ ਪੰਜਾਬ ਪੁਲਿਸ ਦੀਆਂ ਮਹਿਲਾ ਅਧਿਕਾਰੀਆਂ ਨੇ ਪੁਲਿਸਿੰਗ ਦੇ ਮਿਆਰਾਂ ਨੂੰ ਉੱਚਾ ਚੁੱਕਿਆ ਹੈ। ਸਿਰਫ਼ ਫੀਲਡ 'ਤੇ ਹੀ ਨਹੀਂ, ਸਗੋਂ ਇਹ ਅਧਿਕਾਰੀ ਤਕਨਾਲੋਜੀ ਵਿੱਚ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਹਨ, ਰਾਜ ਵਿੱਚ ਅਪਰਾਧ ਨੂੰ ਰੋਕਣ ਬਾਰੇ ਚੰਗੀ ਤਰ੍ਹਾਂ ਜਾਣੂ ਹਨ ਅਤੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਸੁਰੱਖਿਅਤ ਰਾਜਾਂ ਵਿੱਚੋਂ ਇੱਕ ਬਣਾਉਣ ਦੇ ਆਪਣੇ ਉਦੇਸ਼ ਨੂੰ ਪ੍ਰਾਪਤ ਕਰਨ ਵਿੱਚ ਬਹੁਤ ਸਪੱਸ਼ਟ ਹਨ। ਐਸਐਸਪੀ ਫਰੀਦਕੋਟ ਪ੍ਰੱਗਿਆ ਜੈਨ ਨੇ ਜ਼ੋਰ ਦਿੱਤਾ ਕਿ ਆਧੁਨਿਕ ਪੁਲਿਸਿੰਗ ਨੂੰ ਲਿੰਗ ਦੀ ਬਜਾਏ ਯੋਗਤਾ ਅਤੇ ਤਾਲਮੇਲ ਹੈ। ਮਹਿਲਾ ਅਧਿਕਾਰੀ ਹਰ ਪੱਧਰ 'ਤੇ ਆਪਣਾ ਮਹੱਤਵਪੂਰਨ ਯੋਗਦਾਨ ਦੇ ਰਹੀਆਂ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ 888 ਭਗੌੜਿਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।” ਫਰੀਦਕੋਟ ਰੇਂਜ ਦੀ ਆਈਜੀਪੀ 'ਨਿਲਾਂਬਰੀ ਜਗਦਾਲੇ' ਨੇ ਅੱਗੇ ਕਿਹਾ ਕਿ ਇਹ ਮੁਹਿੰਮ ਅਪਰਾਧਕ ਨੈਟਵਰਕ ਨੂੰ ਜੜ੍ਹੋਂ ਖਤਮ ਕਰਨ ‘ਤੇ ਕੇਂਦ੍ਰਿਤ ਹੈ। “ਗੈਂਗਸਟਰਵਾਦ, ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਜੜ੍ਹੋਂ ਮਿਟਾਉਣ ਦੇ ਪੱਕੇ ਇਰਾਦੇ ਨਾਲ, ਭਗਵੰਤ ਮਾਨ ਦੀ ਅਗਵਾਈ ਅਤੇ ਪੰਜਾਬ ਦੇ ਡੀਜੀਪੀ 'ਗੌਰਵ ਯਾਦਵ' ਦੇ ਨਿਰਦੇਸ਼ਾਂ ਹੇਠ, ਟੀਮਾਂ ਰਾਜ ਭਰ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ, ਉਨ੍ਹਾਂ ਦੇ ਰਿਸ਼ਤੇਦਾਰਾਂ, ਗੈਰ-ਸਮਾਜਿਕ ਤੱਤਾਂ, ਨਸ਼ਾ ਤਸਕਰਾਂ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਦੇ ਖ਼ਿਲਾਫ਼ ਲਗਾਤਾਰ ਟੀਚਾਗਤ ਅਤੇ ਸਖ਼ਤ ਕਾਰਵਾਈ ਕਰ ਰਹੀਆਂ ਹਨ।” ਫਰੀਦਕੋਟ ਰੇਂਜ ਦੀ ਆਈਜੀਪੀ ਨੇ ਕਿਹਾ,“ਇਸ ਮੁਹਿੰਮ ਦਾ ਮੁੱਖ ਮਕਸਦ ਅਪਰਾਧਿਕ ਨੈੱਟਵਰਕਾਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਜੜ੍ਹੋ ਖਤਮ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਇਸੇ ਲੜੀ ਤਹਿਤ ‘ਆਪਰੇਸ਼ਨ ਪ੍ਰਹਾਰ 1.0’ ਅਤੇ ‘ਆਪਰੇਸ਼ਨ ਪ੍ਰਹਾਰ 2.0’ ਸ਼ੁਰੂ ਕੀਤੇ ਗਏ ਹਨ।” ਉਨ੍ਹਾਂ ਕਿਹਾ ਕਿ ਲੀਡਰਸ਼ਿਪ ਅਤੇ ਹਿੰਮਤ ਦਾ ਲਿੰਗ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਅੱਗੇ ਕਿਹਾ, “ਮਹਿਲਾ ਹੋਵੇ ਜਾਂ ਪੁਰਸ਼, ਲੀਡਰਸ਼ਿਪ ਸਮਰੱਥਾ, ਯੋਜਨਾਬੰਦੀ ਅਤੇ ਹਿੰਮਤ ਕਿਸੇ ਵੀ ਲਿੰਗ ‘ਤੇ ਨਿਰਭਰ ਨਹੀਂ ਕਰਦੇ।ਇਨ੍ਹਾਂ ਨੂੰ ਅੱਗੇ ਏ+, ਏ ਅਤੇ ਬੀ ਸ਼੍ਰੇਣੀਆਂ ਵਿੱਚ ਵੀ ਵੰਡਿਆ ਗਿਆ ਹੈ, ਤਾਂ ਜੋ ਅਪਰਾਧੀਆਂ ਦੀ ਬਿਹਤਰ ਨਿਗਰਾਨੀ ਯਕੀਨੀ ਬਣਾਈ ਜਾ ਸਕੇ ਅਤੇ ਸਮੁੱਚੇ ਪੰਜਾਬ ਵਿੱਚ ਇਹਤਿਆਤੀ  ਹਿਰਾਸਤ, ਪੁੱਛਗਿੱਛ ਅਤੇ ਕਾਨੂੰਨੀ ਕਾਰਵਾਈ ਦੀਆਂ ਰਣਨੀਤੀਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਸ਼ਨ ਦੀ ਕਰ ਰਹੀਆਂ ਹਨ ਅਗਵਾਈ

Have something to say? Post your comment

 

More in Chandigarh

ਗਰਮੀ ਦੇ ਮੌਸਮ ਦੌਰਾਨ ਲੋਕਾਂ ਦੀ ਸਹੂਲਤ ਨੂੰ ਲੈ ਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਸਖ਼ਤ ਬਿਜਲੀ ਤੇ ਪਾਣੀ ਸਪਲਾਈ ਲਈ ਸਬੰਧਤ ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ

ਪੰਜਾਬ ਦੇ ਸਰਬਪੱਖੀ ਵਿਕਾਸ ਦੀ ਗਤੀ ਨੂੰ ਵੇਖ ਵਿਰੋਧੀ ਬੌਖਲਾਏ : ਵਿਧਾਇਕ ਕੁਲਵੰਤ ਸਿੰਘ ਕਿਹਾ, ਭਗਵੰਤ ਸਿੰਘ ਮਾਨ ਸਰਕਾਰ ਦੇ ਕੰਮਾਂ ਨਾਲ ਲੋਕ ਸੰਤੁਸ਼ਟ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹੈਬਤਪੁਰ ਰੋਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ