Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ

April 15, 2026 07:07 PM
Rozana Sehaj times

ਚੰਡੀਗੜ੍ਹ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 84ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 84ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,154 ਹੋ ਗਈਆਂ। ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਕੋਲੋ ਛੇ ਹਥਿਆਰ ਵੀ ਬਰਾਮਦ ਹੋਏ ਹਨ, ਜਦੋਂ ਕਿ 126 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 409ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ, 5.4 ਕਿਲੋ ਅਫੀਮ, 69 ਕਿਲੋ ਭੁੱਕੀ, 558 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4.91 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 409 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58,829 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਗਰਮੀ ਦੇ ਮੌਸਮ ਦੌਰਾਨ ਲੋਕਾਂ ਦੀ ਸਹੂਲਤ ਨੂੰ ਲੈ ਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਸਖ਼ਤ ਬਿਜਲੀ ਤੇ ਪਾਣੀ ਸਪਲਾਈ ਲਈ ਸਬੰਧਤ ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ

ਪੰਜਾਬ ਦੇ ਸਰਬਪੱਖੀ ਵਿਕਾਸ ਦੀ ਗਤੀ ਨੂੰ ਵੇਖ ਵਿਰੋਧੀ ਬੌਖਲਾਏ : ਵਿਧਾਇਕ ਕੁਲਵੰਤ ਸਿੰਘ ਕਿਹਾ, ਭਗਵੰਤ ਸਿੰਘ ਮਾਨ ਸਰਕਾਰ ਦੇ ਕੰਮਾਂ ਨਾਲ ਲੋਕ ਸੰਤੁਸ਼ਟ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹੈਬਤਪੁਰ ਰੋਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ