Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ

April 15, 2026 07:27 PM
Rozana Sehaj times

ਅੰਮ੍ਰਿਤਸਰ   : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ ਉਰਫ ਮੰਗਾ (30) ਵਾਸੀ ਪਿੰਡ ਕਾਜੀਕੋਟ ਤਰਨਤਾਰਨ; ਪ੍ਰਣਵ ਸ਼ਰਮਾ ਉਰਫ ਲੱਡੂ (24) ਵਾਸੀ ਆਰਚਿਡ ਵੈਲੀ, ਛੇਹਰਟਾ ਅੰਮ੍ਰਿਤਸਰ ਅਤੇ ਗੌਰਵ ਰਾਣਾ (25) ਵਾਸੀ ਗੁਰੂ ਨਾਨਕ ਐਵੀਨਿਊ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ ਚੀਨ ਦੇ ਬਣੇ .30 ਬੋਰ ਪਿਸਤੌਲ, ਇੱਕ ਜ਼ਿਗਾਨਾ .30 ਬੋਰ ਅਤੇ ਤਿੰਨ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਜਾ ਰਹੇ ਸਨ ਅਤੇ ਇਹ ਦੋਸ਼ੀ ਖੇਪਾਂ ਪ੍ਰਾਪਤ ਕਰਕੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ। ਡੀਜੀਪੀ ਨੇ ਕਿਹਾ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਮੰਗਲ ਸਿੰਘ ਉਰਫ ਮੰਗਾ ਨੂੰ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਉਸਦੇ ਖੁਲਾਸੇ 'ਤੇ, ਸਹਿ-ਮੁਲਜ਼ਮ ਪ੍ਰਣਵ ਸ਼ਰਮਾ ਉਰਫ ਲੱਡੂ ਅਤੇ ਗੌਰਵ ਰਾਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹੋਰ ਪਿਸਤੌਲ ਬਰਾਮਦ ਕੀਤੇ ਗਏ। ਸੀਪੀ ਨੇ ਦੱਸਿਆ ਕਿ ਦੋਸ਼ੀ ਪ੍ਰਣਵ ਉਰਫ ਲੱਡੂ ਅਤੇ ਗੌਰਵ ਰਾਣਾ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਹਨ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਤਹਿਤ ਕੇਸ ਦਰਜ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦੋਵੇਂ ਦੋਸ਼ੀ ਬੰਦੂਕ ਦੀ ਨੋਕ 'ਤੇ ਲੁੱਟ-ਖੋਹ ਕਰਨ ਸਬੰਧੀ ਥਾਣਾ ਰਣਜੀਤ ਐਵੇਨਿਊ ਵਿਖੇ ਦਰਜ ਮਾਮਲੇ ਵਿੱਚ ਵੀ ਲੋੜੀਂਦੇ ਹਨ। ਇਸ ਸਬੰਧੀ ਐਫਆਈਆਰ ਨੰਬਰ 54 ਮਿਤੀ 04-04-2026 ਨੂੰ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 (6,7,8) ਤਹਿਤ ਦਰਜ ਕੀਤੀ ਗਈ ਹੈ।

Have something to say? Post your comment

 

More in Chandigarh

ਗਰਮੀ ਦੇ ਮੌਸਮ ਦੌਰਾਨ ਲੋਕਾਂ ਦੀ ਸਹੂਲਤ ਨੂੰ ਲੈ ਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਸਖ਼ਤ ਬਿਜਲੀ ਤੇ ਪਾਣੀ ਸਪਲਾਈ ਲਈ ਸਬੰਧਤ ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ

ਪੰਜਾਬ ਦੇ ਸਰਬਪੱਖੀ ਵਿਕਾਸ ਦੀ ਗਤੀ ਨੂੰ ਵੇਖ ਵਿਰੋਧੀ ਬੌਖਲਾਏ : ਵਿਧਾਇਕ ਕੁਲਵੰਤ ਸਿੰਘ ਕਿਹਾ, ਭਗਵੰਤ ਸਿੰਘ ਮਾਨ ਸਰਕਾਰ ਦੇ ਕੰਮਾਂ ਨਾਲ ਲੋਕ ਸੰਤੁਸ਼ਟ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹੈਬਤਪੁਰ ਰੋਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ