Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

 ਤੇਜਿੰਦਰ ਮਹਿਤਾ ਵੱਲੋਂ ਸ਼ਹਿਰ ਨੂੰ 100 ਬੈਂਚ ਤੇ 200 ਟ੍ਰੀ ਗਾਰਡ ਸਮਰਪਿਤ ਵਿਸਾਖੀ ਅਤੇ ਬਹਾਵਲਪੁਰੀ ਦਿਵਸ ਮੌਕੇ ਮਿੰਨੀ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

April 15, 2026 08:15 PM
Rozana Sehaj times
ਪਟਿਆਲਾ : ਜਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੱਲੋਂ ਵਿਸਾਖੀ ਅਤੇ ਬਹਾਵਲਪੁਰੀ ਦਿਵਸ ਦੇ ਪਾਵਨ ਮੌਕੇ ‘ਤੇ ਸ਼ਹਿਰ ਵਾਸੀਆਂ ਨੂੰ ਇੱਕ ਮਹੱਤਵਪੂਰਨ ਤੋਹਫ਼ਾ ਦਿੱਤਾ ਗਿਆ। ਉਨ੍ਹਾਂ ਵੱਲੋਂ 100 ਬੈਂਚ ਅਤੇ 200 ਟ੍ਰੀ ਗਾਰਡ ਸ਼ਹਿਰ ਨੂੰ ਸਮਰਪਿਤ ਕੀਤੇ ਗਏ, ਜੋ ਜਲਦ ਹੀ ਸ਼ਹਿਰ ਦੇ ਵੱਖ-ਵੱਖ ਜਨਤਕ ਸਥਾਨਾਂ ‘ਤੇ ਲਗਾਏ ਜਾਣਗੇ। ਇਸ ਮੌਕੇ ਜਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਸ਼੍ਰੀ ਮਹਿਤਾ ਨੇ ਹਰੀ ਝੰਡੀ ਦਿਖਾ ਕੇ ਬੈਂਚਾਂ ਅਤੇ ਟ੍ਰੀ ਗਾਰਡਾਂ ਨਾਲ ਭਰੇ ਮਿੰਨੀ ਟਰੱਕਾਂ ਨੂੰ ਰਵਾਨਾ ਕੀਤਾ। ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੀ ਮਹਿਤਾ ਨੇ ਕਿਹਾ ਕਿ ਇਹ ਉਪਰਾਲਾ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖ ਕੇ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਪਾਰਕਾਂ, ਬੱਸ ਸਟਾਪਾਂ, ਬਾਜ਼ਾਰਾਂ ਅਤੇ ਹੋਰ ਲੋੜੀਂਦੇ ਇਲਾਕਿਆਂ ਵਿੱਚ ਬੈਂਚ ਲਗਾਉਣ ਨਾਲ ਬਜ਼ੁਰਗਾਂ, ਮਹਿਲਾਵਾਂ ਅਤੇ ਆਮ ਨਾਗਰਿਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸਦੇ ਨਾਲ ਹੀ ਟ੍ਰੀ ਗਾਰਡ ਲਗਾਉਣ ਨਾਲ ਨਵੇਂ ਲਗਾਏ ਜਾ ਰਹੇ ਅਤੇ ਮੌਜੂਦਾ ਰੁੱਖਾਂ ਦੀ ਰੱਖਿਆ ਯਕੀਨੀ ਬਣੇਗੀ, ਜਿਸ ਨਾਲ ਸ਼ਹਿਰ ਵਿੱਚ ਹਰਿਆਵਲੀ ਵਧੇਗੀ ਅਤੇ ਵਾਤਾਵਰਣ ਸੁਧਰੇਗਾ। ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ “ਅਸੀਂ ਸਿਰਫ ਵਾਅਦੇ ਨਹੀਂ ਕਰਦੇ, ਸਗੋਂ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਂਦੇ ਹਾਂ,”।  ਉਨ੍ਹਾਂ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਪ੍ਰੋਜੈਕਟ ਲਿਆਏ ਜਾਣਗੇ, ਤਾਂ ਜੋ ਪਟਿਆਲਾ ਨੂੰ ਇੱਕ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਇਆ ਜਾ ਸਕੇ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਮੈਂਬਰ ਅੰਗਰੇਜ਼ ਸਿੰਘ ਰਾਮਗੜ੍ਹ, ਪਾਰਟੀ ਦੇ ਜਿਲ੍ਹਾ ਮੀਡੀਆ ਇੰਚਾਰਜ ਰਵਿੰਦਰ ਪਾਲ ਸਿੰਘ ਪ੍ਰਿੰਸ ਲਾਂਬਾ, ਜਿਲ੍ਹਾ ਮੀਡੀਆ ਸਕੱਤਰ ਗੱਜਣ ਸਿੰਘ, ਜਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸੁਮਿਤ ਤਕੇਜਾ, ਟ੍ਰੇਡ ਕਮਿਸ਼ਨ ਪਟਿਆਲਾ ਦੇ ਮੈਂਬਰ ਨਿਰਮਲ ਝਨੇੜੀ, ਯੂਥ ਆਗੂ ਸੁਰਿੰਦਰ ਨਿੱਕੂ ਸਮੇਤ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ। ਸਾਰੇ ਆਗੂਆਂ ਨੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਇਹ ਕਦਮ ਨਾ ਸਿਰਫ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰੇਗਾ, ਸਗੋਂ ਸ਼ਹਿਰ ਦੀ ਸੁੰਦਰਤਾ ਅਤੇ ਹਰਿਆਵਲੀ ਨੂੰ ਵੀ ਨਵਾਂ ਰੂਪ ਦੇਵੇਗਾ।

Have something to say? Post your comment

 

More in Malwa

ਸਖ਼ਤ ਕਾਨੂੰਨ ਬਨਣ ਕਰਕੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦਾ ਦੌਰ ਖ਼ਤਮ ਹੋਇਆ : ਹਰਪਾਲ ਸਿੰਘ ਚੀਮਾ

ਕੱਲਾ ਕੱਲਾ ਦਾਣਾ ਮੰਡੀਆਂ ' ਚੋਂ ਚੁੱਕ ਕੇ ਤੁਰੰਤ ਕਿਸਾਨਾਂ ਦੇ ਖਾਤੇ ਵਿੱਚ ਭੁਗਤਾਨ ਪਹੁੰਚੇਗਾ" : ਲਾਲ ਚੰਦ ਕਟਾਰੂਚੱਕ

ਨਸ਼ਿਆਂ ਦੇ ਖਾਤਮੇ ਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਖੇਡਾਂ ਲਈ 1793 ਕਰੋੜ ਰੁਪਏ ਦਾ ਬਜਟ ਰੱਖਿਆ- ਹਰਪਾਲ ਸਿੰਘ ਚੀਮਾ

ਦ੍ਰਿਸ਼ਟੀ ਆਈ ਡੋਨੇਸ਼ਨ ਸੋਸਾਇਟੀ ਵੱਲੋਂ ਮਾਂ ਦਿਵਸ ਮਨਾਉਣ ਦੀਆਂ ਤਿਆਰੀਆਂ ਤੇਜ਼

ਕੈਬਨਿਟ ਮੰਤਰੀ ਗੋਇਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

ਮੀਟਿੰਗ ਦੌਰਾਨ ਪ੍ਰਜਾਪਤ ਬਰਾਦਰੀ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ

ਸੂਬੇ ਦੇ ਲੋਕ ਕਾਂਗਰਸ ਸਰਕਾਰ ਬਣਾਉਣ ਲਈ ਉਤਾਵਲੇ : ਕੁਲਦੀਪ ਵੈਦ

ਪੌਦੇ ਲਾਉਣ ਦੀ ਮੁਹਿੰਮ ਤਹਿਤ ਪਿੰਡ ਬੁਲਾਰਾ ਵਿਖੇ ਪੌਦੇ ਲਗਾਏ ਗਏ

ਭਾਜਪਾ ਦਾ ਔਰਤ ਵਿਰੋਧੀ ਚਿਹਰਾ ਹੋਇਆ ਬੇਨਕਾਬ, ਮਹਿਲਾ ਰਾਖਵਾਂ ਕਰਨ ਬਿਲ ਦੀ ਆੜ ਵਿੱਚ ਡੀ ਲਿਮੀਟੇਸ਼ਨ ਦੀ ਸੀ ਸਾਜਿਸ਼, ਵਿਰੋਧੀਆਂ ਨੇ ਨਕਾਰਿਆ ਬਿੱਲ: ਵਿਜੇ ਇੰਦਰ ਸਿੰਗਲਾ

ਸੈਂਟ ਜੇਵੀਅਰਸ ਇੰਟਰਨੈਸ਼ਨਲ ਸਕੂਲ ਅਤਾਲਾ ਦਾ ਦਸਵੀਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ