Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਲਿਆਂਵਾਲਾ ਬਾਗ਼ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

April 15, 2026 08:19 PM
Rozana Sehaj times

ਪਟਿਆਲਾ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ  ਵਿਖੇ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੀ ਜ਼ਿਲ੍ਹਾ ਇਕਾਈ ਨੇ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ਼  ਦੇ ਖ਼ੂਨੀ ਸਾਕੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ। ਸੁਤੰਤਰਤਾ ਸੰਗਰਾਮੀ ਗੈਲਰੀ ਵਿੱਚ ਕਰਵਾਏ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੇ ਸ਼ਿਰਕਤ ਕਰਦਿਆਂ ਦੇਸ਼ ਭਗਤ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਨੂੰ ਸ਼ਰਧਾ ਦੇ ਸਨਮੁਖ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਜਲਿਆਂਵਾਲਾ ਬਾਗ਼ ਦੇ ਅਮਰ ਸ਼ਹੀਦਾਂ ਨੂੰ ਯਾਦ ਕੀਤਾ। ਏਡੀਸੀ ਨੇ ਕਿਹਾ ਕਿ ਅਸੀਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਸੁਤੰਤਰਤਾ ਸੰਗਰਾਮੀ ਗੈਲਰੀ ਦੀ ਸਾਂਭ ਸੰਭਾਲ ਲਈ ਵਿਸ਼ੇਸ਼ ਯਤਨ ਕੀਤੇ ਜਾਣ ਦੀ ਮੰਗ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ। ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਕਿਹਾ ਕਿ ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਦੇਸ਼ ਭਗਤਾਂ ਦੇ ਦਰਸਾਏ ਹੋਏ ਮਾਰਗ ਤੇ ਚੱਲਣ ਦਾ ਪ੍ਰਣ ਕਰਦੇ ਹਾਂ। ਸੂਬਾ ਕਨਵੀਨਰ ਪ੍ਰਕਾਸ਼ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੌਬੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਲਾਗੂ ਕਰਵਾਉਣ ਲਈ ਆਵਾਜ਼ ਬੁਲੰਦ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਜਲਦ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਂਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।ਜ਼ਿਲ੍ਹਾ ਜਥੇਬੰਦੀ ਦੇ ਦਫ਼ਤਰ ਇੰਚਾਰਜ ਕਮਲਦੀਪ ਸਿੰਘ ਗਿੱਲ ਨੇ ਆਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਸਕੂਲਾਂ ਦੇ ਨਾਮ ਰੱਖਣ ਬਾਰੇ ਜਾਣੂ ਕਰਵਾਇਆ ਅਤੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੇ ਸਰਕਾਰੀ ਮਾਡਲ ਟਾਊਨ ਸਕੂਲ਼ ਦਾ ਨਾਮ ਸੁਤੰਤਰਤਾ ਸੰਗਰਾਮੀ ਤੇਜਾ ਸਿੰਘ ਗਿੱਲ ਦੇ ਨਾਮ ‘ਤੇ ਰੱਖਣ ਸਬੰਧੀ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਅਪੀਲ ਕੀਤੀ।ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਲੋਂ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ਼ ਵਿਖੇ ਸ਼ਹੀਦ ਹੋਏ ਅਮਰ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ।

 ਸਮਾਗਮ ਵਿੱਚ, ਬਾਬਾ ਭੁਪਿੰਦਰ ਸਿੰਘ, ਪ੍ਰਕਾਸ਼ ਸਿੰਘ ਧਾਲੀਵਾਲ ਸੂਬਾ ਕਨਵੀਨਰ, ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੌਬੀ, ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਸਤਪਾਲ ਕੌਰ ਸੋਹੀ ਪੁਤਰੀ ਸੁਤੰਤਰਤਾ ਸੰਗਰਾਮੀ ਹਰਭਜਨ ਸਿੰਘ ਘੱਗਾ, ਪ੍ਰੀਤਮ ਸਿੰਘ ਮਾਨ, ਗੁਰਇਕਬਾਲ ਸਿੰਘ ਸੰਧੂ, ਰਾਜ ਕੁਮਾਰ ਡਕਾਲਾ, ਕਮਲਦੀਪ ਸਿੰਘ ਗਿੱਲ ਦਫ਼ਤਰ ਇੰਚਾਰਜ, ਪਰਮ ਗੁਰਤੇਜ ਸਿੰਘ, ਅਮਰੀਕ ਸਿੰਘ ਗਿੱਲ, ਇੰਦਰਪਾਲ ਸਿੰਘ ਵਿਰਕ, ਸੁਰੇਸ਼ ਕੁਮਾਰ ਘਨੋਰ, ਹਰਦੀਪ ਸਿੰਘ, ਪ੍ਰਭਜੀਤ ਸਿੰਘ ਨਾਭਾ, ਜਸਵੰਤ ਸਿੰਘ, ਬਲਦੇਵ ਸਿੰਘ, ਗੁਰਚਰਨ ਸਿੰਘ ਮਕਬੂਲਪੂਰ, ਰਘਵੀਰ ਸਿੰਘ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਸ਼ਾਮਲ ਹੋਏ।

ਫੋਟੋ ਕੈਪਸਨ: ਸੁਤੰਤਰਤਾ ਸੰਗਰਾਮੀ ਗੈਲਰੀ ਵਿੱਚ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਅਤੇ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਦੇ ਆਗੂ

Have something to say? Post your comment

 

More in Malwa

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ