Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਜਥੇਦਾਰ ਗੜਗੱਜ ਧਰਮ ਪਰਿਵਰਤਨ ਮਾਮਲੇ ‘ਤੇ ਗੈਰ-ਜ਼ਿੰਮੇਵਾਰ ਰਵੱਈਏ ਨਾਲ ਬੇਨਕਾਬ : ਪ੍ਰੋ. ਸਰਚਾਂਦ ਸਿੰਘ ਖਿਆਲਾ।

April 15, 2026 08:52 PM
Rozana Sehaj times
ਅੰਮ੍ਰਿਤਸਰ : ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਧਰਮ ਪਰਿਵਰਤਨ ਵਰਗੇ ਸੰਵੇਦਨਸ਼ੀਲ ਮਸਲੇ ਪ੍ਰਤੀ ਗੈਰ ਜਿੰਮੇਦਾਰਾਨਾ ਬਿਆਨ ਨਾਲ ਕੌਮ ਦੀ ਨੁਮਾਇੰਦਗੀ ਦਾ ਭਰਮ ਦੂਰ ਹੋ ਗਿਆ ਹੈ। ਉਹ ਸਿੱਖ ਕੌਮ ਦੀ ਨਿਰਪੱਖ ਰਹਿਨੁਮਾਈ ਕਰਨ ਦੀ ਬਜਾਇ ਅਕਾਲੀ ਦਲ ਬਾਦਲ ਦੇ ਪ੍ਰਵਕਤਾ ਵਜੋਂ ਭੂਮਿਕਾ ਨਿਭਾਅ ਦੇ ਨਜ਼ਰ ਆ ਰਹੇ ਹਨ। ਉਹਨਾਂ ਕਿਹਾ ਕਿ ਗਿਆਨੀ ਗੜਗੱਜ ਦੇ ਬਿਆਨ ਅਕਾਲੀ ਦਲ ਬਾਦਲ ਵੱਲੋਂ ਰਾਜਨੀਤਿਕ ਸਵਾਰਥਾਂ ਅਤੇ ਵੋਟ ਬੈਂਕ ਦੀ ਰਾਜਨੀਤੀ ਲਈ ਘੜੇ ਗਏ ਬਿਰਤਾਂਤ ਨੂੰ ਹੀ ਅੱਗੇ ਵਧਾਉਣ ਦੀ ਕੋਸ਼ਿਸ਼ ਹਨ। ਪ੍ਰੋ. ਖਿਆਲਾ ਨੇ ਕਿਹਾ ਕਿ ਇਹ ਬੜੀ ਹੈਰਾਨੀ ਅਤੇ ਚਿੰਤਾ ਦੀ ਗੱਲ ਹੈ ਕਿ ਜਿੱਥੇ ਪੂਰੀ ਸਿੱਖ ਕੌਮ ਅਤੇ ਦੇਸ਼ ਦੀ ਕੇਂਦਰੀ ਲੀਡਰਸ਼ਿਪ ਤੱਕ ਵੱਲੋਂ ਪੰਜਾਬ ’ਚ ਹੋ ਰਹੇ ਗੈਰ ਕਾਨੂੰਨੀ ਅਤੇ ਗੈਰ-ਸਿਧਾਂਤਕ ਧਰਮ ਪਰਿਵਰਤਨ ਦੇ ਮਾਮਲੇ ‘ਤੇ ਗੰਭੀਰ ਚਿੰਤਾ ਜਤਾਈ ਜਾ ਰਹੀ ਹੈ, ਉੱਥੇ ਗਿਆਨੀ ਗੜਗੱਜ ਵੱਲੋਂ ਇਸ ਮਸਲੇ ਨੂੰ ਗੈਰ ਗੰਭੀਰ ਤੇ ਗੈਰ ਮਾਮੂਲੀ ਵਰਤਾਰੇ ਵਜੋਂ ’ਚ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪ੍ਰੋ. ਖਿਆਲਾ ਨੇ ਇਸ਼ਾਰਾ ਕੀਤਾ ਕਿ ਇਕ ਪਾਸੇ ਗਿਆਨੀ ਗੜਗੱਜ ਖ਼ੁਦ ਪੰਜਾਬ ਵਿੱਚ ਵਧ ਰਹੇ ਧਰਮ ਪਰਿਵਰਤਨ ਨੂੰ ਮੰਨਦੇ ਹੋਏ ਲੋਕਾਂ ਨੂੰ ਸੁਚੇਤ ਕਰਦੇ ਹਨ, ਪਰ ਦੂਜੇ ਪਾਸੇ ਇਸ ਨੂੰ ਪੰਥ ਲਈ ਕੋਈ ਚੁਨੌਤੀ ਨਾ ਹੋਣ ਦਾ ਬਿਆਨ ਦੇਣਾ ਸਾਫ਼ ਤੌਰ ‘ਤੇ ਆਪਸੀ ਵਿਰੋਧਾਭਾਸ ਅਤੇ ਜਾਣਬੁੱਝ ਕੇ ਅਕਾਲੀਆਂ ਦੇ ਸਿਆਸੀ ਏਜੰਡੇ ਦੀ ਪੂਰਤੀ ਲਈ ਬਿਰਤਾਂਤ ਸਿਰਜਣ ਦੀ ਕੋਸ਼ਿਸ਼ ਕਰ ਰਹੇ ਹੈ। ਪ੍ਰੋ. ਖਿਆਲਾ ਨੇ ਕਿਹਾ ਕਿ ਭਾਵੇਂ ਗਿਆਨੀ ਗੜਗੱਜ ਕਹਿੰਦੇ ਹਨ ਕਿ ਪੂਰੀ ਕੌਮ ਨੂੰ ਟਾਰਗੇਟ ਨਾ ਕੀਤਾ ਜਾਵੇ, ਪਰ ਅਸਲ ਵਿੱਚ ਉਹ ਅਕਾਲੀ ਦਲ ਬਾਦਲ ਨੂੰ ਬਚਾਉਣ ਲਈ ਇਹ ਸਾਰੀ ਕਸਰਤ ਕਰ ਰਹੇ ਹਨ। ਉਹਨਾਂ ਤਿੱਖੇ ਲਹਿਜ਼ੇ ਵਿੱਚ ਦੋਸ਼ ਲਾਇਆ ਕਿ ਗਿਆਨੀ ਗੜਗੱਜ ਦਾ ਬਿਆਨ ਸਿਆਸੀ ਪ੍ਰੇਰਿਤ ਹੈ ਅਤੇ ਉਨ੍ਹਾਂ ਵੱਲੋਂ ਉਹੀ ਕਿਹਾ ਜਾਂਦਾ ਹੈ ਜੋ ਅਕਾਲੀ ਦਲ ਬਾਦਲ ਨੂੰ ਸੁਹਾਵਣਾ ਤੇ ਫਿਟ ਬੈਠੇ। ਕਿਉਂਕਿ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੀ ਰਹਿਮੋ-ਕਰਮ ਤੋਂ ਬਿਨਾਂ ਕਿਸੇ ਦਾ ਵੀ ਤਖ਼ਤ ਦੇ ਜਥੇਦਾਰ ਬਣੇ ਰਹਿਣਾ ਨਾ ਮੁਮਕਿਨ ਹੈ, ਜਿਸ ਦੀ ਗਵਾਹੀ ਅਤੀਤ ਖ਼ੁਦ ਦਿੰਦਾ ਹੈ।

ਪੰਜਾਬ ਵਿੱਚ ਹੋ ਰਹੇ ਧਰਮ ਪਰਿਵਰਤਨ ‘ਤੇ ਗੰਭੀਰ ਚਿੰਤਾ ਜਤਾਉਂਦੇ ਹੋਏ ਪ੍ਰੋ. ਖਿਆਲਾ ਨੇ ਕਿਹਾ ਕਿ ਜਿੱਥੇ ਇੱਕ ਦਹਾਕਾ ਪਹਿਲਾਂ ਇਸਾਈ ਭਾਈਚਾਰੇ ਦੀ ਅਬਾਦੀ ਲਗਭਗ 1.3 ਫ਼ੀਸਦੀ ਸੀ, ਉੱਥੇ ਹੁਣ ਇਹ ਅੰਕੜਾ 15-16 ਫ਼ੀਸਦੀ ਤੋਂ ਉੱਪਰ ਦੱਸਿਆ ਜਾ ਰਿਹਾ ਹੈ। ਉਹਨਾਂ ਗਿਆਨੀ ਗੜਗੱਜ ਨੂੰ ਸਿੱਧਾ ਸਵਾਲ ਕੀਤਾ ਕਿ ਜੇ ਧਰਮ ਪਰਿਵਰਤਨ ਪੰਥ ਲਈ ਚੁਨੌਤੀ ਨਹੀਂ, ਤਾਂ ਫਿਰ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਸਮੇਂ ਦੌਰਾਨ ਲਗਭਗ 300 ਪ੍ਰਚਾਰ ਕਮੇਟੀਆਂ ਕਿਉਂ ਬਣਾਈਆਂ ਗਈਆਂ ਅਤੇ ਇਹ ਟੀਮਾਂ ਬਾਰਡਰ ਨਾਲ ਲੱਗਦੇ ਪਿੰਡਾਂ ਵਿੱਚ ਕਿਉਂ ਭੇਜੀਆਂ ਗਈਆਂ? ਪ੍ਰੋ. ਖਿਆਲਾ ਨੇ ਗਿਆਨੀ ਗੜਗੱਜ ਵੱਲੋਂ ਧਰਮ ਪਰਿਵਰਤਨ ਦੇ ਮਸਲੇ ‘ਤੇ ਜ਼ਿੰਮੇਵਾਰੀ ਲੈਣ ਤੋਂ ਕਿਨਾਰਾ ਕਰਨ ‘ਤੇ ਗੰਭੀਰ ਸਵਾਲ ਖੜੇ ਕਰਦਿਆਂ ਕਿਹਾ ਕਿ ਜੇ ਪੰਥ ਦੇ ਆਗੂ—ਖ਼ਾਸਕਰ ਤਖ਼ਤ ਦੇ ਜਥੇਦਾਰ—ਇਸ ਸੰਵੇਦਨਸ਼ੀਲ ਮਸਲੇ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ, ਤੇ ਪੰਥਕ ਸਰੋਕਾਰ ਤੋਂ ਬਾਹਰੀ ਮੰਨਦੇ ਹਨ ਤਾਂ ਫਿਰ ਪੰਥ ਦੀ ਰੱਖਿਆ ਦੀ ਉਮੀਦ ਕਿਸ ਤੋਂ ਕੀਤੀ ਜਾਵੇ? ਪ੍ਰੋ. ਖਿਆਲਾ ਨੇ ਦੁੱਖ ਜਤਾਉਂਦੇ ਹੋਏ ਕਿਹਾ ਕਿ ਜਿਨ੍ਹਾਂ ਦੇ ਸਿਰ ਪੰਥਕ ਸਿਧਾਂਤਾਂ ਦੀ ਪਹਿਰੇਦਾਰੀ ਅਤੇ ਮਰਿਆਦਾ ਦੀ ਰੱਖਿਆ ਦੀ ਜ਼ਿੰਮੇਵਾਰੀ ਹੈ, ਉਹੀ ਅੱਜ ਸਿਧਾਂਤਾਂ ਨਾਲ ਸਮਝੌਤਾ ਤੇ ਖਿਲਵਾੜ ਕਰਦੇ ਦਿੱਖ ਰਹੇ ਹਨ। ਉਹਨਾਂ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ “ਰਾਤ ਦੇ ਹਨੇਰੇ ਵਿੱਚ ਥਾਪੇ ਗਏ ਜਥੇਦਾਰ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ।” ਪ੍ਰੋ. ਖਿਆਲਾ ਨੇ ਯਾਦ ਦਿਵਾਇਆ ਕਿ ਪੰਥ ਦੀ ਪੁਰਾਤਨ ਰਵਾਇਤ ਅਨੁਸਾਰ ਜਿਸ ਵਿਅਕਤੀ ਨੂੰ ਪੰਥ ਵਿੱਚੋਂ ਛੇਕਿਆ ਜਾਵੇ, ਉਸ ਨਾਲ ਸੰਬੰਧ ਰੱਖਣਾ ਗੰਭੀਰ ਅਵੱਗਿਆ ਮੰਨੀ ਜਾਂਦੀ ਹੈ। ਇਸ ਸੰਦਰਭ ਵਿੱਚ ਉਹਨਾਂ ਕਿਹਾ ਕਿ 2010 ਵਿੱਚ ’ਪ੍ਰੋ. ਦਰਸ਼ਨ ਸਿੰਘ ਰਾਗੀ’ ਨੂੰ ਪੰਥ ਵਿੱਚੋਂ ਛੇਕਿਆ ਗਿਆ ਸੀ, ਪਰ ਉਸ ਸਮੇਂ ਵੀ ਗਿਆਨੀ ਗੜਗੱਜ ਨੇ ਨਾ ਕੇਵਲ ਉਹਨਾਂ ਨਾਲ ਮੇਲ-ਮਿਲਾਪ ਕੀਤਾ, ਸਗੋਂ ਉਹਨਾਂ ਦੇ ਪ੍ਰੋਗਰਾਮ ਕਰਾਉਣ ਵਿੱਚ ਅੱਗੇ ਰਹੇ। ਉਹਨਾਂ ਸਵਾਲ ਕੀਤਾ ਕਿ ਕੀ ਇਸ ਧਾਰਮਿਕ ਅਵੱਗਿਆ ਲਈ ਗਿਆਨੀ ਗੜਗੱਜ ਨੇ ਕਦੇ ਪੰਜ ਪਿਆਰਿਆਂ ਕੋਲੋਂ ਮਾਫ਼ੀ ਮੰਗੀ? ਉਹਨਾਂ ਹਾਲ ਹੀ ਦੀ ਇੱਕ ਘਟਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਇੱਕ ਸਮਾਗਮ ਦੌਰਾਨ ਗਿਆਨੀ ਗੜਗੱਜ ਵੱਲੋਂ ਅਕਾਲੀ ਦਲ ਬਾਦਲ ਦੇ ਇੱਕ ਜ਼ਿਲ੍ਹਾ ਪ੍ਰਧਾਨ ਦੇ ਪੈਰੀਂ ਹੱਥ ਲਾਉਣ ਦੀ ਘਟਨਾ ਸਾਹਮਣੇ ਆਈ, ਜਿਸ ਨੂੰ ਬਾਅਦ ਵਿੱਚ ਝੂਠੇ ਸਪਸ਼ਟੀਕਰਨਾਂ ਨਾਲ ਪਰਦਾਪੋਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਦਕਿ ਵੀਡੀਓ ਸਬੂਤ ਸਭ ਕੁਝ ਸਪਸ਼ਟ ਦਿਖਾਉਂਦੇ ਹਨ। ਘੱਟੋ ਘਟ ਇਕ ਜਥੇਦਾਰ ਨੂੰ ਝੂਠ ਬੋਲਣਾ ਸੋਭਦਾ ਨਹੀਂ ਹੈ। ਅੰਤ ਵਿੱਚ ਉਹਨਾਂ ਗਿਆਨੀ ਗੜਗੱਜ ਨੂੰ ਇਹ ਵੀ ਪੁੱਛਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਬੇਅਦਬੀ ਸਬੰਧੀ ਸ਼ੱਕੀ ਵੀਡੀਓ ਦਾ ਸੱਚ ਤਿੰਨ ਮਹੀਨੇ ਬਾਅਦ ਵੀ ਸੰਗਤ ਦੇ ਸਾਹਮਣੇ ਕਿਉਂ ਨਹੀਂ ਆਇਆ? ਉਸ ਵੀਡੀਓ ਦੀ ਫੋਰੈਂਸਿਕ ਰਿਪੋਰਟ ਕਿੱਥੇ ਹੈ? ਸੰਗਤ ਇਸ ਦਾ ਸੱਚ ਜਾਣਨਾ ਚਾਹੁੰਦੀ ਹੈ। ਜਾਂ ਫਿਰ ਸੌਦੇਬਾਜ਼ੀ ਕੀਤੀ ਜਾ ਚੁੱਕੀ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼